Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਚੇਅਰਮੈਨ ਮਹਿਤਾ ਫਿਰ ਪਹੁੰਚੇ ਕਾਲੀ ਮਾਤਾ ਮੰਦਰ ਮੰਦਰ ਦੇ ਨਵਨਿਰਮਾਣ ਕਾਰਜਾਂ ਦਾ ਕੀਤਾ ਨਿਰੀਖਣ

August 02, 2026 07:15 PM
Rozana Sehaj times


ਪਟਿਆਲਾ :
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਅੱਜ ਇੱਕ ਵਾਰ ਫਿਰ ਇਤਿਹਾਸਕ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਵਿਖੇ ਪਹੁੰਚ ਕੇ ਮਾਤਾ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਪਟਿਆਲਾ ਸ਼ਹਿਰ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਨੇ ਮੰਦਰ ਵਿਖੇ ਚੱਲ ਰਹੇ ਨਵਨਿਰਮਾਣ ਅਤੇ ਸੁੰਦਰੀਕਰਨ ਕਾਰਜਾਂ ਦਾ ਨਿਰੀਖਣ ਕੀਤਾ। ਇਸ ਮੌਕੇ ਤੀਰਥ ਯਾਤਰਾ ਕਮੇਟੀ ਦੇ ਚੇਅਰਮੈਨ ਕਮਲ ਬਾਂਸਲ, ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪ੍ਰਵੀਣ ਛਾਬੜਾ (ਰਾਜਪੁਰਾ) ਅਤੇ ਕਾਲੀ ਮਾਤਾ ਮੰਦਰ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਜੈ ਅਲੀਪੁਰੀਆ ਅਤੇ ਸੰਜੇ ਗੋਇਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਲੱਖਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ ਅਤੇ ਨਵਨਿਰਮਾਣ ਕਾਰਜ ਮੁਕੰਮਲ ਹੋਣ ਉਪਰੰਤ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਹੋਰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਧਾਰਮਿਕ ਅਸਥਾਨਾਂ ਦੀ ਵਿਰਾਸਤੀ ਸ਼ਾਨ ਨੂੰ ਬਰਕਰਾਰ ਰੱਖਦਿਆਂ ਆਧੁਨਿਕ ਸਹੂਲਤਾਂ ਵੀ ਯਕੀਨੀ ਬਣਾ ਰਹੀ ਹੈ। ਚੇਅਰਮੈਨ ਮਹਿਤਾ ਨੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਮੰਦਰ ਦੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਦੇ ਸੁਝਾਅ ਸੁਣੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਦੇ ਆਪਸੀ ਸਹਿਯੋਗ ਨਾਲ ਹੀ ਲੋਕ-ਹਿੱਤ ਦੇ ਅਜਿਹੇ ਵਿਕਾਸ ਕਾਰਜ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕੀਤੇ ਜਾ ਸਕਦੇ ਹਨ।

 
 

Have something to say? Post your comment