Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਦੇ ਨਾਮਵਰ ਖਿਡਾਰੀ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

July 08, 2021 06:45 PM
SehajTimes

ਚੰਡੀਗੜ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਉਦੋਂ ਭਾਰੀ ਵਾਧਾ ਜਦੋਂ ਪੰਜਾਬ ਦੇ ਨਾਮਵਰ ਖ਼ਿਡਾਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਹਿਤੈਸੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨਾਂ ਖ਼ਿਡਾਰੀਆਂ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਖੇਡ ਵਿੰਗ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਪੰਜਾਬ ਅਤੇ ਭਾਰਤ ਦਾ ਨਾਂਅ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਰੌਸ਼ਨ ਕਰਨ ਵਾਲੇ ਜਿਮਨਾਸਟਿਕ ਖਿਡਾਰੀ ਸੋਹਨ ਲਾਲ ਲੋਟੇ, ਰੋਕਬਾਲ ਅਮਚੁਇਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਧਰਮਵੀਰ ਸਿੰਘ, ਸਾਬਕਾ ਐਸ.ਪੀ ਪ੍ਰਗਟ ਸਿੰਘ, ਸਮਾਜ ਸੇਵੀ ਸੁਖਵਿੰਦਰ ਸਿੰਘ ਖੁਸ਼ਰੋਪੁਰ, ਸਾਬਕਾ ਡੀ.ਐਸ.ਪੀ ਅਤੇ ਰੈਸਲਰ ਸ਼ੇਰ ਏ ਹਿੰਦ ਅਤੇ ਪੰਜਾਬ ਟਾਇਗਰ ਪਿਆਰਾ ਸਿੰਘ, ਸਾਬਕਾ ਪੁਲੀਸ ਅਧਿਕਾਰੀ ਬਾਜ ਸਿੰਘ,ਸਾਬਕਾ ਡੀ.ਐਸ.ਪੀ ਅਵਤਾਰ ਸਿੰਘ ਅਤੇ ਲੁਧਿਆਣਾ ਦੇ ਉਘੇ ਸਮਾਜ ਸੇਵੀ ਗੁਰਚਰਨ ਸਿੰਘ ਰਾਜਪੂਤ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਨਾਂ ਕੌਮੀ ਅਤੇ ਕੌਮਾਂਤਰੀ ਖ਼ਿਡਾਰੀਆਂ ਸਮੇਤ ਸਾਬਕਾ ਪੁਲੀਸ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਕਿਹਾ ਕਿ ਇਨਾਂ ਮਹਾਨ ਖ਼ਿਡਾਰੀਆਂ, ਸਾਬਕਾ ਪੁਲੀਸ ਅਧਿਕਾਰੀਆਂ ਅਤੇ ਸਮਾਜ ਸੇਵੀਆਂ ਦੇ ਮਾਰਗ ਦਰਸ਼ਨ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀ ਰਾਜਸੱਤਾ ਤੱਕ ਪਹੁੰਚੇਗੀ।
ਇਸ ਸਮੇਂ ਸੋਹਣ ਲਾਲ ਲੋਟੇ ਨੇ ਕਿਹਾ ਕਿ ਭ੍ਰਿਸ਼ਟਾਚਾਰ ਤੋਂ ਮੁਕਤੀ ਪਾਉਣ ਲਈ ਕੇਜਰੀਵਾਲ ਦੀ ਪਾਰਟੀ ਲਿਆਂਵਾਂਗੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਹਰਾਵਾਂਗੇ। ਸ਼ੇਰੇ ਹਿੰਦ ਪੰਜਾਬ ਅਤੇ ਪੰਜਾਬ ਟਾਇਗਰ ਖ਼ਿਤਾਬੀ ਪਿਆਰਾ ਸਿੰਘ ਨੇ ਕਿਹਾ ਪੰਜਾਬ ਇਸ ਸਮੇਂ ਭ੍ਰਿਸ਼ਟਾਚਾਰ ਵਿੱਚ ਜਕੜਿਆ ਹੋਇਆ ਹੈ। ਪੰਜਾਬ ਦੀ ਸਰਕਾਰ ਵਿੱਚ ਅਕਾਲੀ ਹੋਣ ਜਾਂ ਕਾਂਗਰਸੀ ਇਨਾਂ ਦਾ ਸਰਕਾਰ ਚਲਾਉਣ ਦਾ ਨਿਯਮ ਲੁੱਟ ਕਰਨਾ ਹੀ ਰਿਹਾ ਹੈ। ਇਨਾਂ ਬੇਈਮਾਨੀ ਪਾਰਟੀਆਂ ਦਾ ਰਾਜ ਬਦਲਣ ਲਈ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣ ਲਈ ਹੁੱਣ ਪੰਜਾਬ ਦੇ ਖ਼ਿਡਾਰੀ ਮੈਦਾਨ ਵਿੱਚ ਉਤਰ ਚੁੱਕੇ ਹਨ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ