Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Majha

ਧਾਲੀਵਾਲ ਨੇ ਅਜਨਾਲਾ 'ਚ 15 ਕਰੋੜ ਰੁਪਏ ਦੀ ਲਾਗਤ ਨਾਲ ਦਰਜਨ ਪਿੰਡਾਂ ਨੂੰ ਮੇਲਦੀ ਸੜਕ ਦਾ ਰੱਖਿਆ ਨੀਂਹ ਪੱਥਰ

August 02, 2026 07:49 PM
Rozana Sehaj times
ਅਜਨਾਲਾ : ਅੱਜ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਪੰਜ ਗਰਾਈਂ ਨਿੱਜਰਾਂ ਤੋਂ ਵਾਇਆ ਤੇੜੀ, ਕਿਆਂਮਪੁਰ, ਤੇੜਾ ਕਲਾਂ, ਤੇੜਾ ਖੁਰਦ, ਘੁਕੇਵਾਲੀ, ਸਹਿੰਸਰਾ, ਜਗਦੇਵ ਕਲਾਂ, ਸੰਤੁ ਨੰਗਲ, ਚੇਤਨਪੁਰਾ ਤੱਕ ਕਰੀਬ 20 ਕਿਲੋਮੀਟਰ ਲੰਬੀ ਤੇ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਸੜਕ ਦਾ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਉਪਰੰਤ ਨੀਂਹ ਪੱਥਰ ਰੱਖਣ ਦੀ ਰਸਮ ਅਦਾਇਗੀ ਮੌਕੇ ਤੇ ਮੌਜੂਦ ਪੰਚਾਂ, ਸਰਪੰਚਾਂ ਤੇ ਮੋਹਤਬਰਾਂ ਦੀਆਂ ਤਾੜੀਆਂ ਤੇ ਜ਼ਿੰਦਾਬਾਦ ਨਾਅਰਿਆਂ ਚ ਕੀਤੀ ਅਤੇ ਵਿਭਾਗ ਸਮੇਤ ਠੇਕੇਦਾਰਾਂ ਨੂੰ ਨਵ ਨਿਰਮਾਣ ਸੜਕੀ ਵਿਕਾਸ ਕਾਰਜ ਚ ਪਾਰਦਰਸ਼ਤਾ ਤੇ ਗੁਣਵੱਤਾ ਬਣਾਈ ਰੱਖਣ ਲਈ ਸੱਪਸ਼ਟ ਨਿਰਦੇਸ਼ ਦਿੱਤੇ। ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਦੀ ਵੀ ਗੱਲ ਰੱਖੀ।  ਉਹਨਾਂ ਨੇ ਸਾਬਕਾ ਸਰਕਾਰਾਂ ਤੇ ਵਰਦਿਆਂ ਇਲਜ਼ਾਮ ਧਰਿਆ ਕਿ ਸਾਬਕਾ ਸਰਕਾਰਾਂ ਨੇ ਸਰਕਾਰੀ ਤੇ ਗੈਰ ਸਰਕਾਰੀ ਖ਼ਜ਼ਾਨੇ ਦੀ ਲੁੱਟ ਖਸੁੱਟ ਕਰਨ ਲਈ ਲੋਕ ਸਰੋਕਾਰਾਂ ਨੂੰ ਧੋਖਾ ਦਿੱਤਾ ਅਤੇ ਹੁਣ ਫਿਰ ਚੋਣਾਂ ਨੇੜੇ ਆਉਣ ਕਾਰਨ ਬਰਸਾਤੀ ਡੱਡੂਆਂ ਵਾਂਗ ਆਪਣੇ ਘੋਰਨਿਆਂ ਚੋਂ ਨਿਕਲ ਕੇ ਮੁੜ ਸੱਤਾ ਚ ਆਉਣ ਲਈ ਵੋਟਰਾਂ ਨੂੰ ਗੁੰਮਰਾਹ ਕਰਨ ਲਈ ਕੱਛਾਂ ਵਜਾ ਰਹੇ ਹਨ ਪਰ ਵੋਟਰ ਵਿਕਾਸ ਤੇ ਰੁਜ਼ਗਾਰ ਦੀ ਰਾਜਨੀਤੀ ਤੋਂ ਭਲੀ ਭਾਂਤ ਜਾਣੂੰ ਹੋ ਕੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਚ ਮੁੜ "ਆਪ" ਦੀ ਸਰਕਾਰ ਬਣਾਉਣ ਲਈ ਐਲਾਨੀਆਂ ਤੌਰ ਤੇ ਮੁੱਖ ਮੰਤਰੀ ਸ੍ਰ. ਮਾਨ ਦੇ ਹੱਕ ਚ ਮਜ਼ਬੂਤ ਚਟਾਨ ਵਾਂਗ ਆ ਖੜ੍ਹਾ ਹੋਇਆ ਹੈ। ਬੁਰੀ ਤਰ੍ਹਾਂ ਕਲੇਸ਼ ਦਾ ਸ਼ਿਕਾਰ ਸਾਬਕਾ ਸਰਕਾਰਾਂ ਦੀਆਂ ਪਾਰਟੀਆਂ ਸਮੇਤ ਹੋਰ ਵਿਰੋਧੀ ਰਾਜਸੀ ਧਿਰਾਂ ਨੂੰ ਵੋਟਰ ਮੂੰਹ ਨਹੀਂ ਲਗਾ ਰਹੇ। ਸ੍ਰ. ਧਾਲੀਵਾਲ ਨੇ ਇਹ ਵੀ ਐਲਾਨ ਕੀਤਾ ਕਿ ਹਲਕਾ ਅਜਨਾਲਾ ਚ ਸੜਕਾਂ ਦਾ ਪਿਛਲੇ ਸਾਢੇ ਚਾਰ ਸਾਲਾਂ ਕਰੋੜਾਂ ਰੁਪਏ ਦੀ ਲਾਗਤ ਨਾਲ ਲਗਾਤਾਰ ਜਾਲ ਵਿਛਾਇਆ ਗਿਆ ਹੈ ਅਤੇ ਇਸੇ ਅਗਸਤ ਮਹੀਨੇ ਚ ਕਰੀਬ 29 ਹੋਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਜਿਸ ਤੇ ਕਰੀਬ 40 ਕਰੋੜ ਰੁਪਏ ਲਾਗਤ ਆਉਣ ਦੀ ਸੰਭਾਵਨਾ ਹੈ। ਕੈਪਸਨ: 15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ 20 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਰੱਖਣ ਸਮੇਂ ਵਿਧਾਇਕ ਤੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਹੋਰਾਂ ਨਾਲ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ