Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਰਚਨਾਤਮਕ ਮੁਕਾਬਲੇ ਕਰਵਾਏ

August 02, 2026 07:54 PM
Amjad Hussain Khan
ਮੋਗਾ  : ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਖੁਦ ਮੁਖਤਿਆਰ ਸੰਗਠਨ ਮਾਈ ਭਾਰਤ ਵੱਲੋਂ "ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ" ਮੁਹਿੰਮ ਤਹਿਤ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ, ਮੋਗਾ ਵਿਖੇ ਜ਼ਿਲ੍ਹਾ ਪੱਧਰੀ ਰਚਨਾਤਮਕ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ, ਉਨ੍ਹਾਂ ਦੀ ਸਿਰਜਣਾਤਮਕ ਯੋਗਤਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਕਸਿਤ ਭਾਰਤ-2047 ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਸੀ। ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਪ੍ਰਵੀਨ ਗਰਗ ਸਨ, ਜਦਕਿ ਹਰਮਨਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਵੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਯੁਵਾ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ "ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ" ਮੁਹਿੰਮ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਉਨ੍ਹਾਂ ਦੀ ਊਰਜਾ ਨੂੰ ਦੇਸ਼ ਦੇ ਵਿਕਾਸ ਲਈ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਪ੍ਰਤੀਯੋਗੀ ਹੁਣ ਰਾਜ ਪੱਧਰੀ ਮੁਕਾਬਲਿਆਂ ਵਿੱਚ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਨੁੱਕੜ ਨਾਟਕ ਮੁਕਾਬਲੇ ਵਿੱਚ ਲੇਖਰਾਜ ਗਰੁੱਪ ਨੇ ਪਹਿਲਾ, ਡੌਲਵੀ ਗਰੁੱਪ ਨੇ ਦੂਜਾ ਅਤੇ ਆਯੁਸ਼ ਕੁਮਾਰ ਗਰੁੱਪ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਪਾਠ ਮੁਕਾਬਲੇ ਵਿੱਚ ਅੰਬਿਕਾ ਪਹਿਲੇ, ਧਨਿਸ਼ਾ ਦੂਜੇ ਅਤੇ ਗਿਟਾਨਾ ਤੀਜੇ ਸਥਾਨ 'ਤੇ ਰਹੀ। ਅੰਤ ਵਿੱਚ ਸਮਾਗਮ ਦੌਰਾਨ ਜੇਤੂ ਪ੍ਰਤੀਯੋਗੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਰਾਸ਼ਟਰ ਗਾਨ ਨਾਲ ਸਮਾਗਮ ਦੀ ਸਮਾਪਤੀ ਹੋਈ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ