Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਮਾਤ-ਪਿਤਾ ਗਊ ਧਾਮ ਵਿਖੇ 'ਸੇਵਾ ਸਨਮਾਨ' ਪ੍ਰੋਗਰਾਮ ਦੌਰਾਨ ਸਮਾਜ ਸੇਵਕ ਸਨਮਾਨਿਤ

August 02, 2026 09:12 PM
Rozana Sehaj times

 

ਮੋਹਾਲੀ : ਖੱਲੌਰ ਪਿੰਡ, ਮੋਹਾਲੀ ਸਥਿਤ ਮਾਤ-ਪਿਤਾ ਗਊ ਧਾਮ ਵਿਖੇ ਐਤਵਾਰ ਨੂੰ 176ਵੇਂ ਮਾਸਿਕ ਭੰਡਾਰੇ ਦੌਰਾਨ 'ਸੇਵਾ ਸਨਮਾਨ' ਪ੍ਰੋਗਰਾਮ ਵਿੱਚ ਇਲਾਕੇ ਦੇ ਚਾਰ ਮੁੱਖ ਸਮਾਜ-ਸੇਵਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਮਾਤ-ਪਿਤਾ ਟਰੱਸਟ ਦੇ ਸੰਸਥਾਪਕ ਗੌਚਰ ਦਾਸ ਗਿਆਨ ਵਾਲੀਆ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਉੱਚ ਕੋਟੀ ਦੇ ਮਹਾਨ ਸੰਤ ਯੋਗ ਮਨੀਸ਼ੀ ਆਚਾਰੀਆ ਸ਼੍ਰੀ ਵਿਵੇਕ ਮੁਨੀ ਜੀ ਮਹਾਰਾਜ (ਸੰਸਥਾਪਕ ਆਚਾਰੀਆ ਸੁਸ਼ੀਲ ਮੁਨੀ ਮਿਸ਼ਨ), ਮਹਾਰਸ਼ੀ ਭ੍ਰਿਗੂ ਪੀਠਾਧੀਸ਼ਵਰ ਮਹਾਮੰਡਲੇਸ਼ਵਰ ਸ਼੍ਰੀ ਗੁਰੂਜੀ ਗੋਸਵਾਮੀ ਸੁਸ਼ੀਲ ਗਿਰੀ ਮਹਾਰਾਜ ਅਤੇ ਆਚਾਰੀਆ ਸਵਾਮੀ ਰਾਜੇਸ਼ਵਰਾਨੰਦ ਜੀ ਮਹਾਰਾਜ (ਅੰਤਰਰਾਸ਼ਟਰੀ ਵੈਦਿਕ ਕਥਾ ਵਾਚਕ) ਹਿੱਸਾ ਲੈਣ ਪਹੁੰਚੇ। ਇਸ ਮੌਕੇ ਦੌਰਾਨ, ਗੌਚਰ ਦਾਸ ਗਿਆਨ ਵਾਲੀਆ ਨੇ ਮਾਤ-ਪਿਤਾ ਦਾ ਸਤਿਕਾਰ ਅਤੇ ਗਊ ਮਾਤਾ ਨਾਲ ਪਿਆਰ ਨੂੰ ਇੱਕ ਵਿਚਾਰਧਾਰਾ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਸੰਤਾਂ ਨੇ ਭਰੋਸਾ ਦਿਵਾਇਆ ਕਿ ਉਹ ਇਸ ਵਿਚਾਰਧਾਰਾ ਨੂੰ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਵੀ ਪਹੁੰਚਾਉਣਗੇ ਅਤੇ ਇਸ ਵਿਚਾਰਧਾਰਾ ਦੀ ਲਹਿਰ ਭਾਰਤ ਹੀ ਨਹੀਂ ਬਲਕਿ ਪੂਰੇ ਵਿਸ਼ਵ ਵਿੱਚ ਚਾਨਣ ਵਾਂਗ ਫੈਲੇਗੀ। ਸੰਤਾਂ ਨੇ ਆਪਣੇ ਭਰਪੂਰ ਆਸ਼ੀਰਵਾਦ ਨਾਲ ਮਾਤ-ਪਿਤਾ ਗਊ ਧਾਮ ਨੂੰ ਧਰਤੀ ਦਾ ਮਹਾਤੀਰਥ ਵੀ ਦੱਸਿਆ। ਪ੍ਰੋਗਰਾਮ ਵਿੱਚ ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਦੁਆਰਾ ਸਨਮਾਨਿਤ ਅਤੇ ਪਿੰਡ ਦੇ ਵਿਕਾਸ ਤੇ ਸਫਾਈ ਲਈ ਦਿੱਤੇ ਵਿਸ਼ੇਸ਼ ਯੋਗਦਾਨ ਲਈ 'ਸੇਵਾ ਸਨਮਾਨ' ਪ੍ਰੋਗਰਾਮ ਵਿੱਚ ਪ੍ਰਸਿੱਧ ਲੋਕਪ੍ਰਿਯ ਸਮਾਜ ਸੇਵਕਾ ਅਤੇ ਗ੍ਰਾਮ ਪੰਚਾਇਤ 'ਮੋਹੀ ਕਲਾਂ, ਪਟਿਆਲਾ, ਪੰਜਾਬ' ਦੀ ਸਰਪੰਚ ਰਣਵੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਨਿਸ਼ਕਾਮ ਭਾਵ ਨਾਲ ਦੀਨ-ਦੁਖੀਆਂ ਦੀ ਸਹਾਇਤਾ ਅਤੇ ਆਫ਼ਤ ਰਾਹਤ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਪ੍ਰਸਿੱਧ ਸਮਾਜ ਸੇਵਕ ਬੌਬੀ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਰਾਜ-ਅਧਿਕਾਰੀ ਹੋਣ ਦੇ ਨਾਲ-ਨਾਲ ਇੱਕ ਲੋਕਪ੍ਰਿਯ ਸਮਾਜ ਸੇਵਕ ਮੋਹਨ ਸਿੰਘ ਅਹਲੂਵਾਲੀਆ ਵੀ ਸਨਮਾਨਿਤ ਹੋਏ। ਪਿਛਲੇ 12 ਸਾਲਾਂ ਤੋਂ ਡੇਰਾਬੱਸੀ ਅਤੇ ਜ਼ੀਰਕਪੁਰ ਦੇ ਇਲਾਕਿਆਂ ਵਿੱਚ 'ਨਵਜੀਵਨ ਵੈੱਲਫੇਅਰ ਫਾਊਂਡੇਸ਼ਨ' ਐੱਨ.ਜੀ.ਓ. ਦੇ ਮਾਧਿਅਮ ਨਾਲ ਨਿਸ਼ਕਾਮ ਭਾਵ ਨਾਲ ਕਾਰਜਸ਼ੀਲ ਸਮਾਜ ਸੇਵਕ, ਪਵਨ ਨਹਿਰੂ ਨੂੰ ਵੀ ਸਨਮਾਨਿਤ ਕੀਤਾ ਗਿਆ।

 

Have something to say? Post your comment

More in Chandigarh

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਚੀਮਾ

ਮਾਨ ਸਰਕਾਰ ਨੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ : ਮੁੱਖ ਮੰਤਰੀ 

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ