Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਤਹਿਤ ਪਟਿਆਲਾ ਲਈ 2 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

August 02, 2026 09:15 PM
Arvinder Singh
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਪਟਿਆਲਾ ਜ਼ਿਲ੍ਹੇ ਲਈ ਵੀ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ। ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਜ਼ੋਨ ਇੰਚਾਰਜ ਸੰਜੀਵ ਗੁਪਤਾ ਅਤੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਅਨਿਲ ਠਾਕੁਰ ਦਾ ਇਸ ਮਹੱਤਵਪੂਰਨ ਫ਼ੈਸਲੇ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਅਧੀਨ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ, ਜਿਸ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਹ ਫੰਡ ਉਸੇ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ