Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

August 02, 2026 09:17 PM
Rozana Sehaj times

ਚੰਡੀਗੜ੍ਹ :  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।194ਵੇਂ ਦਿਨ, ਪੁਲਿਸ ਟੀਮਾਂ ਨੇ 313 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 55,539 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 519ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 4.5 ਕਿਲੋ ਭੁੱਕੀ, 443 ਨਸ਼ੀਲੀਆਂ ਗੋਲੀਆਂ ਅਤੇ 12,320 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 519 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,237 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ