Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

August 02, 2026 09:21 PM
Rozana Sehaj times

ਨਿਊ ਚੰਡੀਗੜ੍ਹ : ਅੱਜ ਇਥੇ ਨਿਊ ਚੰਡੀਗੜ੍ਹ ਦੇ ਪੀ.ਸੀ.ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੀ ਰਸਮੀ ਸ਼ੁਰੂਆਤ ਕੀਤੀ ਗਈ, ਜੋ ਕਿ ਪੰਜਾਬ ਲਈ ਕ੍ਰਿਕਟ ਦੇ ਇੱਕ ਨਵੇਂ ਅਤੇ ਸੁਨਿਹਰੀ ਅਧਿਆਏ ਦੀ ਸ਼ੁਰੂਆਤ ਹੈ। ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਖੇਡਿਆ ਜਾਵੇਗਾ ਅਤੇ ਇਸ ਵਿੱਚ ਸੂਬੇ ਦੇ ਕਈ ਨਾਮਵਰ ਕ੍ਰਿਕਟ ਖਿਡਾਰੀ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਗੁਰਨੂਰ ਬਰਾੜ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਸ਼ਾਮਲ ਹਨ। ਇਸ ਲੀਗ ਦੇ ਆਗਾਜ਼ ਦਾ ਐਲਾਨ ਪੀ.ਸੀ.ਏ. ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੱਲੋਂ ਕੀਤਾ ਗਿਆ ਜਿਸ ਮੌਕੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਦੀ ਮੌਜੂਦ ਸਨ। ਇਸ ਲੀਗ ਲਈ  ਵਿੱਚ ਕੁੱਲ ਛੇ ਟੀਮਾਂ 27 ਹਾਈ-ਵੋਲਟੇਜ ਮੈਚਾਂ ਵਿੱਚ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣਗੀਆਂ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, "ਪੰਜਾਬ ਹਮੇਸ਼ਾ ਤੋਂ ਭਾਰਤੀ ਕ੍ਰਿਕਟ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਣ ਵਾਲਿਆਂ ਵਿੱਚੋਂ ਇੱਕ ਰਿਹਾ ਹੈ। ਲਾਲਾ ਅਮਰਨਾਥ ਤੋਂ ਲੈ ਕੇ ਯੁਵਰਾਜ ਸਿੰਘ ਵਰਗੇ ਮਹਾਨ ਖਿਡਾਰੀਆਂ ਅਤੇ ਹੁਣ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਹਰਮਨਪ੍ਰੀਤ ਕੌਰ ਵਰਗੇ ਖਿਡਾਰੀਆਂ ਤੱਕ, ਸੂਬੇ ਨੇ ਲਗਾਤਾਰ ਵਿਸ਼ਵ ਪੱਧਰੀ ਕ੍ਰਿਕਟਰ ਦਿੱਤੇ ਹਨ। ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਇਸੇ ਲਈ ਸਾਨੂੰ ਵਿਸ਼ਵਾਸ ਹੈ ਕਿ ਸ਼ੇਰ-ਏ-ਪੰਜਾਬ ਟੀ-20 ਲੀਗ ਦੇਸ਼ ਦੇ ਪ੍ਰਮੁੱਖ ਘਰੇਲੂ ਟੀ-20 ਟੂਰਨਾਮੈਂਟਾਂ ਵਿੱਚੋਂ ਇੱਕ ਬਣ ਕੇ ਉੱਭਰੇਗੀ।" ਉਨ੍ਹਾਂ ਕਿਹਾ ਕਿ ਪੰਜਾਬ ਕ੍ਰਿਕਟ ਲੀਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਕ ਦੂਰਅੰਦੇਸ਼ੀ ਪਹਿਲਕਦਮੀ ਹੈ ਅਤੇ ਇਸਦਾ ਉਦੇਸ਼ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਖੇਡ ਦੇ ਉੱਚ ਪੱਧਰ 'ਤੇ ਪਹੁੰਚਣ ਲਈ ਇੱਕ ਪੇਸ਼ੇਵਰ ਮੰਚ ਪ੍ਰਦਾਨ ਕਰਨਾ ਹੈ। ਮੀਤ ਹੇਅਰ ਨੇ ਅੱਗੇ ਕਿਹਾ,"ਇਹ ਲੀਗ ਨੌਜਵਾਨ ਕ੍ਰਿਕਟਰਾਂ ਨੂੰ ਅੰਤਰਰਾਸ਼ਟਰੀ ਸਟਾਰਾਂ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਆਪਣੇ ਕਰੀਅਰ ਵਿੱਚ ਅਗਲਾ ਕਦਮ ਚੁੱਕਣ ਲਈ ਢੁਕਵਾਂ ਮੰਚ ਪ੍ਰਦਾਨ ਕਰੇਗੀ। ਅਸੀਂ ਸਾਰੇ ਖਿਡਾਰੀਆਂ, ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਇਸ ਪਹਿਲਕਦਮੀ ਨਾਲ ਜੁੜੇ ਹਰ ਵਿਅਕਤੀ ਦੇ ਧੰਨਵਾਦੀ ਹਾਂ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਲੀਗ ਇੱਕ ਸ਼ਾਨਦਾਰ ਤੇ ਸਫ਼ਲ ਪਹਿਲ ਸਾਬਤ ਹੋਵੇਗੀ। ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਨਿਲਾਮੀ 9 ਅਗਸਤ ਨੂੰ ਹੋਵੇਗੀ, ਜਿਸ ਵਿੱਚ ਅੰਮ੍ਰਿਤਸਰ, ਫਾਜ਼ਿਲਕਾ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਬਠਿੰਡਾ ਦੀਆਂ ਛੇ ਫਰੈਂਚਾਈਜ਼ੀਆਂ ਆਪਣੀਆਂ ਟੀਮਾਂ ਦੀ ਚੋਣ ਕਰਨਗੀਆਂ। ਹਰ ਫਰੈਂਚਾਈਜ਼ੀ ਖਿਡਾਰੀਆਂ ਉੱਪਰ ਕੁੱਲ 45 ਲੱਖ ਰੁਪਏ ਖਰਚ ਕਰ ਸਕੇਗੀ। ਉਹ ਵੱਧ ਤੋਂ ਵੱਧ 20 ਖਿਡਾਰੀਆਂ ਨੂੰ ਆਪਣੀ ਟੀਮ ਵਿੱਚ ਸ਼ਾਮਲ ਕਰ ਸਕੇਗੀ। ਮਾਰਕੀ ਖਿਡਾਰੀ ਦੀ ਕੀਮਤ 10 ਲੱਖ ਰੁਪਏ ਤੈਅ ਕੀਤੀ ਗਈ ਹੈ, ਜਦਕਿ ਆਈਕਨ ਖਿਡਾਰੀ ਦੀ ਬੇਸ ਕੀਮਤ 1.50 ਲੱਖ ਰੁਪਏ ਹੈ। ਇਸ ਤੋਂ ਇਲਾਵਾ ਪੰਜਾਬ ਦੇ ਫਸਟ ਕਲਾਸ, ਅੰਡਰ-23, ਅੰਡਰ-19 ਅਤੇ ਜ਼ਿਲ੍ਹਾ ਪੱਧਰ ਦੇ ਖਿਡਾਰੀਆਂ ਲਈ ਵੀ ਵੱਖ-ਵੱਖ ਬੇਸ ਕੀਮਤ ਨਿਰਧਾਰਤ ਕੀਤੀ ਗਈ ਹੈ।

Have something to say? Post your comment

 

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਡਾ. ਬਲਜੀਤ ਕੌਰ ਦਾ ਭਰੋਸਾ 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

5 ਤਰਜੀਹਾਂ, ਇੱਕ ਮਿਸ਼ਨ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ