Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਆਪ ਵਿਧਾਇਕ ਦਾ ਬਿਆਨ ਪੰਥਕ ਪਰੰਪਰਾਵਾਂ ਦਾ ਨਿਰਾਦਰ: ਐਡਵੋਕੇਟ ਧਾਮੀ

August 02, 2026 09:56 PM
ਗੁਰਪ੍ਰੀਤ ਸਿੰਘ ਡੱਬ
 
ਸ੍ਰੀ ਮੁਕਤਸਰ ਸਾਹਿਬ /ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਪੰਥਕ ਪਰੰਪਰਾਵਾਂ ਦਾ ਨਿਰਾਦਰ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਵਾਲੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਮੰਤਵ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ, ਕੌਮੀ ਏਕਤਾ, ਪੰਥਕ ਚੇਤਨਾ ਅਤੇ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਖਾਲਸਾ ਮਾਰਚ ਵਿੱਚ ਸ਼ਾਮਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਬਾਰੇ ਕੀਤੀ ਟਿੱਪਣੀ ਉਨ੍ਹਾਂ ਦੀ ਈਰਖਾ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਕਰਨੇ ਪੰਥ ਦੀ ਵਿਰਾਸਤ ਹੈ ਅਤੇ ਇੰਜ ਲਗਦਾ ਕਿ ਆਪ ਵਿਧਾਇਕ ਸਿੱਖੀ ਸਿਧਾਂਤ ਅਤੇ ਪਰੰਪਰਾਵਾਂ ਦੀ ਸਮਝ ਨਹੀਂ ਰੱਖਦੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਪੰਥ ਦੀ ਮਰਿਆਦਾ ਅਤੇ ਗੁਰੂ ਘਰ ਨਾਲ ਸਬੰਧਤ ਕਿਸੇ ਵੀ ਵਿਸ਼ੇ 'ਤੇ ਬੋਲਣ ਤੋਂ ਪਹਿਲਾਂ ਸੌ ਵਾਰੀ ਸੋਚਣਾ ਚਾਹੀਦਾ ਹੈ। ਬਿਨਾਂ ਪੂਰੀ ਜਾਣਕਾਰੀ ਅਤੇ ਮਰਿਆਦਾ ਦੀ ਸਮਝ ਤੋਂ ਦਿੱਤਾ ਗਿਆ ਬਿਆਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਗੱਲ ਕੀਤੀ ਜਾ ਰਹੀ ਹੈ, ਉਹ ਕੋਈ ਸਿਆਸੀ ਰੋਡ ਸ਼ੋਅ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ ਮਾਰਚ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅਤੇ ਪੰਥਕ ਪਰੰਪਰਾਵਾਂ ਬਾਰੇ ਬੋਲਦਿਆਂ ਹਰ ਵਿਅਕਤੀ ਨੂੰ ਸੰਯਮ ਅਤੇ ਸਤਿਕਾਰ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਮੀਰੀ-ਪੀਰੀ ਦੇ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚ ਪਰੰਪਰਾ ਨੂੰ ਸਮਰਪਿਤ ਇਹ ਮਾਰਚ ਗੁਰਮਤਿ ਮਰਿਆਦਾ ਅਨੁਸਾਰ ਚੱਲ ਰਿਹਾ ਹੈ ਅਤੇ ਇਸ ਨੂੰ ਉਸੇ ਸਤਿਕਾਰ ਅਤੇ ਗੰਭੀਰਤਾ ਨਾਲ ਹੀ ਦੇਖਿਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਵੀ ਕੀਤੀ।
ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸਿੱਖ ਪਰੰਪਰਾਵਾਂ ਅਤੇ ਗੁਰੂ ਘਰ ਦੀਆਂ ਗੋਲਕਾਂ ਬਾਰੇ ਬੋਲਣ ਵਾਲਿਆਂ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗੁਰੂ ਕੀਆਂ ਗੋਲਕਾਂ ਵਾਲੇ ਹੀ ਹਨ ਜੋ ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦਾ ਸਹਾਰਾ ਬਣਦੇ ਹਨ। ਜਦੋਂ ਸਰਕਾਰਾਂ ਵੀ ਬੇਵੱਸ ਸਨ ਤਾਂ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਕੇ ਸਿੱਖਾਂ ਨੇ ਲੋੜਵੰਦਾਂ ਦੀ ਮਦਦ ਕੀਤੀ। 
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਸਮੇਂ ਤੋਂ ਬੇਅਬਦੀ ਦੀਆਂ ਵਾਪਰ ਰਹੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਲਈ ਆਖਦਿਆਂ ਗੁਰਦੁਆਰਾ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਇੱਕ ਪਰਿਵਾਰ ਹੈ ਇਸ ਲਈ ਇੱਕ ਦੂਜੇ ਦਾ ਖ਼ਿਆਲ ਰੱਖਣਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੋ ਤਾਕਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਨੌਤੀ ਦੇਣਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਪਹਿਚਾਣੀਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦੇ ਵਫ਼ਾਦਾਰ ਹੋਈਏ।
ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਮੀਰੀ ਪੀਰੀ ਖਾਲਸਾ ਮਾਰਚ ਦੇ ਮਕਸਦ ਅਤੇ ਸਿੱਖ ਸਿਧਾਂਤਾਂ ਸਬੰਧੀ ਵਿਚਾਰਾਂ ਕੀਤੀਆਂ।
ਆਰੰਭਤਾ ਸਮੇਂ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ ਨੇ ਨਿਭਾਈ। ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਖਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ।
ਮੀਰੀ ਪੀਰੀ ਖਾਲਸਾ ਮਾਰਚ ਦਾ ਪਿੰਡ ਭਾਗਸਰ, ਚਿੰਭੜਾਂਵਾਲੀ, ਮਹਾਂਬੱਧਰ, ਚੱਕ ਸ਼ੇਰੇਵਾਲਾ, ਬਾਮ, ਉੜਾਂਗ, ਪੰਨੀਵਾਲਾ, ਮੋਹਲਾਂ, ਰਾਣੀਵਾਲਾ, ਬੋਦੀਵਾਲਾ, ਆਲਮਵਾਲਾ, ਵਿਰਕ ਖੇੜਾ, ਪਿੰਡ ਮਲੋਟ, ਬਠਿੰਡਾ ਚੌਂਕ ਸ਼ਹਿਰ, ਦਾਨੇਵਾਲਾ ਚੌਂਕ, ਘੁਮਿਆਰਾ, ਖੇੜਾ, ਫੱਕਰਸਰ, ਗੁ: ਸਾਹਿਬ ਪਾ: ਦਸਵੀਂ ਥੇਹੜੀ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। 
ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਗੁ: ਸਾਹਿਬ ਪਾ: ਦਸਵੀਂ ਥੇਹੜੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਖਾਲਸਾ ਮਾਰਚ ਦੌਰਾਨ ਨੌਜਵਾਨਾਂ ਨੇ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਲਿਖੀਆਂ ਤਖ਼ਤੀਆਂ ਲਹਿਰਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਭਾਵਨਾ ਪ੍ਰਗਟਾਈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਤਜਿੰਦਰ ਸਿੰਘ ਮਿੱਡੂਖੇੜਾ, ਸਾਬਕਾ ਵਿਧਾਇਕ ਸ. ਹਰਪ੍ਰੀਤ ਸਿੰਘ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਅਵਤਾਰ ਸਿੰਘ ਵਣਵਾਲਾ, ਜਥੇਦਾਰ ਕੌਰ ਸਿੰਘ ਬਹਾਵਵਾਲਾ, ਸ. ਗੁਰਪਾਲ ਸਿੰਘ ਗੋਰਾ, ਸ. ਦਰਸ਼ਨ ਸਿੰਘ ਮੋਠਾਂਵਾਲਾ, ਸ. ਹਰਤੇਜ ਸਿੰਘ ਭੁੱਲਰ, ਬੀਬੀ ਕਿਰਨਵੀਰ ਕੌਰ, ਸ. ਤੇਜਾ ਸਿੰਘ ਨੰਦਗੜ੍ਹ, ਸੀਨੀਅਰ ਅਕਾਲੀ ਆਗੂ ਸ. ਮਨਜਿੰਦਰ ਸਿੰਘ, ਸ. ਜਗਜੀਤ ਸਿੰਘ ਹਨੀ ਫੱਤਣਵਾਲਾ, ਬਾਬਾ ਮਨਜੀਤ ਸਿੰਘ ਖੂਹ ਸਾਹਿਬ ਵਾਲੇ, ਸ. ਪਰਮਿੰਦਰ ਸਿੰਘ ਕੋਲਿਆਂਵਾਲੀ, ਬੀਬੀ ਮਨਦੀਪ ਕੌਰ ਸੰਧੂ, ਸ. ਰਣਜੀਤ ਸਿੰਘ ਮਾਨ, ਸਾਬਕਾ ਮੈਂਬਰ ਸ. ਸਰੂਪ ਸਿੰਘ, ਜਥੇਦਾਰ ਹੀਰਾ ਸਿੰਘ, ਸ. ਪ੍ਰੀਤ ਇੰਦਰ ਸਿੰਘ ਦਿਹਾਤੀ ਪ੍ਰਧਾਨ, ਬਾਬਾ ਮਨਪ੍ਰੀਤ ਸਿੰਘ, ਫੈਡਰੇਸ਼ਨ ਆਗੂ ਸਿਮਰਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਸ. ਅਵਤਾਰ ਸਿੰਘ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਸ. ਨਿਰਮਲਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸ. ਸੰਦੀਪ ਸਿੰਘ ਕਲੋਤਾ, ਸਾਬਕਾ ਮੈਨੇਜਰ ਸ. ਸੁਮੇਰ ਸਿੰਘ ਬਾਦੀਆਂ, ਸ. ਸੁਖਵਿੰਦਰ ਸਿੰਘ, ਸੁਪਰਵਾਈਜ਼ਰ ਸ. ਜਸਬੀਰ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼