Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

August 03, 2026 03:18 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਜਲਦ ਵਿਚਾਰ ਕਰਕੇ ਫ਼ੈਸਲਾ ਲਿਆ ਜਾਵੇਗਾ। ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ 'ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ। ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿੱਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬਾ ਪੱਧਰ 'ਤੇ ਵੀ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਉਸੇ ਦਿਸ਼ਾ ਵਿੱਚ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਸਾਬਤ ਹੋਵੇਗਾ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ