Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸੁਖਗੜ੍ਹ ਅਤੇ ਬੈਰੋਂਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ

August 03, 2026 03:24 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਪਿੰਡ ਸੁਖਗੜ੍ਹ ਅਤੇ ਬੈਰੋਂਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਐਲ ਈ ਡੀ ਵੈਨ ਰਾਹੀਂ ਦਿਖਾਈ ਗਈ ਦਸਤਾਵੇਜ਼ੀ ਫ਼ਿਲਮ ਨੂੰ ਪਿੰਡ ਵਾਸੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਦਸਤਾਵੇਜ਼ੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜ ਸੁਧਾਰ ਲਈ ਉਨ੍ਹਾਂ ਦੇ ਯੋਗਦਾਨ, ਸਮਾਨਤਾ, ਭਾਈਚਾਰੇ, ਮਾਨਵਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਮੁਹਿੰਮ ਸੂਬੇ ਦੇ ਪਿੰਡ-ਪਿੰਡ ਚਲਾਈ ਜਾ ਰਹੀ ਹੈ, ਜਿਸ ਤਹਿਤ ਐਲ ਈ ਡੀ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਮਹਾਨ ਸੰਤ ਦੇ ਜੀਵਨ ਦਰਸ਼ਨ ਅਤੇ ਉਨ੍ਹਾਂ ਦੇ ਮਨੁੱਖਤਾ, ਸਮਾਨਤਾ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਨਾਲ ਜੋੜਨਾ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋਣਗੇ।
कार्यालय, जिला लोक संपर्क अधिकारी, साहिबज़ादा अजीत सिंह नगर

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ