Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Education

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

August 03, 2026 03:58 PM
Rozana Sehaj times
ਦੇਵੀਗੜ੍ਹ, (ਸਾਨੀਆ ਸਿੰਘ) : ਨੂੰ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਨੈਸ਼ਨਲ ਫੈਡਰੇਸ਼ਨ ਕੱਪ–2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਟੂਰਨਾਮੈਂਟ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਲਗਭਗ 50 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ ਅਤੇ ਚੈਂਪੀਅਨਸ਼ਿਪ ਟਰਾਫੀ ਆਪਣੇ ਨਾਮ ਕੀਤੀ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ 60 ਸੋਨ ਤਮਗੇ, 20 ਚਾਂਦੀ ਤਮਗੇ ਅਤੇ 11 ਕਾਂਸੀ ਤਮਗੇ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਖਾਸ ਤੌਰ 'ਤੇ ਕ੍ਰਿਕਟ, ਟਗ ਆਫ਼ ਵਾਰ ਅਤੇ ਕਬੱਡੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦੀ ਸ਼ਾਨ ਵਿੱਚ ਹੋਰ ਵਾਧਾ ਕੀਤਾ। ਇਸ ਮਾਣਮੱਤੇ ਮੌਕੇ 'ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍. ਸੰਤੋਖ ਸਿੰਘ ਜੀ ਅਤੇ ਪ੍ਰਿੰਸੀਪਲ ਸ੍.  ਨਵਤੇਜ ਸਿੰਘ ਜੀ ਨੇ ਸਮੂਹ ਵਿਦਿਆਰਥੀਆਂ, ਕੋਚ ਦੀਪਕ ਸ਼ਰਮਾ ਅਤੇ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਵੱਧ-ਚੜ੍ਹ ਕੇ ਖੇਡਾਂ ਵਿੱਚ ਭਾਗ ਲੈਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਮਾਪਿਆਂ, ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ। ਇਹ ਸਫਲਤਾ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਲਗਾਤਾਰ ਸਹਿਯੋਗ ਦਾ ਨਤੀਜਾ ਹੈ।
 
 
 
 

Have something to say? Post your comment

 

More in Education

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ 

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਕੀਤਾ ਜਾਗਰੂਕ