Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਕੌਮੀ ਅੰਗਦਾਨ ਦਿਵਸ ਮੌਕੇ ਸਿਹਤ ਵਿਭਾਗ ਫਰੀਦਕੋਟ ਵੱਲੋਂ ਲੋਕਾਂ ਨੂੰ ਅੰਗਦਾਨ ਲਈ ਕੀਤਾ ਪ੍ਰੇਰਿਤ ਅੰਗਦਾਨ ਮਹਾਂਦਾਨ, ਇੱਕ ਦਾਨ ਕਈ ਜ਼ਿੰਦਗੀਆਂ ਨੂੰ ਦੇ ਸਕਦਾ ਹੈ ਨਵਾਂ ਜੀਵਨ : ਡਾ. ਰਮਨਦੀਪ ਸਿੰਗਲਾ

August 03, 2026 04:03 PM
Rozana Sehaj times
 
ਫਰੀਦਕੋਟ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਟੇਟ ਆਰਗਨ ਐਂਡ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਦਫ਼ਤਰ ਸਿਵਲ ਸਰਜਨ ਫਰੀਦਕੋਟ ਵਿਖੇ ਕੌਮੀ ਅੰਗਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ ਦੀ ਅਗਵਾਈ ਹੇਠ ਹਸਪਤਾਲ ਵਿੱਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੰਗਦਾਨ ਦੀ ਮਹੱਤਤਾ, ਇਸ ਨਾਲ ਜੁੜੇ ਭਰਮਾਂ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਅੰਗਦਾਨ ਸਬੰਧੀ ਸੁੰਦਰ ਜਾਗਰੂਕਤਾ ਪੋਸਟਰ ਤਿਆਰ ਕਰਕੇ ਲੋਕਾਂ ਨੂੰ ਇਸ ਮਹਾਨ ਕਾਰਜ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਸਐਮਓ ਜੈਤੋ ਡਾ. ਵਰਿੰਦਰ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ ਧੀਰ, ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਕੈੰਥ, ਸੀਨੀਅਰ ਫਾਰਮੇਸੀ ਅਫਸਰ ਸੰਜੀਵ ਕੁਮਾਰ ਸਿੰਗਲਾ ਅਤੇ ਫੈਸਲਿਟੀ ਮੈਨੇਜਰ ਵੀਰਪਾਲ ਕੌਰ ਮੌਜੂਦ ਸਨ। 
 
ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਅੰਗਦਾਨ ਮਨੁੱਖਤਾ ਦੀ ਸਭ ਤੋਂ ਉੱਚੀ ਸੇਵਾ ਹੈ ਕਿਉਂਕਿ ਇੱਕ ਅੰਗਦਾਤਾ ਆਪਣੀ ਮੌਤ ਤੋਂ ਬਾਅਦ ਵੀ ਕਈ ਲੋੜਵੰਦ ਮਰੀਜ਼ਾਂ ਨੂੰ ਨਵਾਂ ਜੀਵਨ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰਦੇ, ਜਿਗਰ, ਦਿਲ, ਫੇਫੜੇ ਅਤੇ ਹੋਰ ਅੰਗਾਂ ਦੇ ਨਾਲ-ਨਾਲ ਅੱਖਾਂ ਅਤੇ ਟਿਸ਼ੂਆਂ ਦਾ ਦਾਨ ਵੀ ਅਨੇਕਾਂ ਮਰੀਜ਼ਾਂ ਲਈ ਵਰਦਾਨ ਸਾਬਤ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੰਗਦਾਨ ਪ੍ਰਤੀ ਸਮਾਜ ਵਿੱਚ ਫੈਲੇ ਭਰਮਾਂ ਤੋਂ ਦੂਰ ਰਹਿਣ, ਆਪਣੇ ਪਰਿਵਾਰ ਨਾਲ ਇਸ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕਰਨ ਅਤੇ ਸਵੈਇੱਛਾ ਨਾਲ ਅੰਗਦਾਨ ਦਾ ਸੰਕਲਪ ਲੈਣ।
 
ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ ਨੇ ਕਿਹਾ ਕਿ ਅੰਗਦਾਨ ਦੀ ਪੂਰੀ ਪ੍ਰਕਿਰਿਆ ਮਨੁੱਖੀ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਐਕਟ ਅਧੀਨ ਨਿਰਧਾਰਿਤ ਨਿਯਮਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬ੍ਰੇਨ-ਸਟੈਮ ਡੈਥ ਦੀ ਪੁਸ਼ਟੀ ਹੋਣ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਅੰਗਦਾਨ ਕੀਤਾ ਜਾਂਦਾ ਹੈ ਅਤੇ ਕੋਈ ਵੀ ਇੱਛੁਕ ਵਿਅਕਤੀ ਆਨਲਾਈਨ ਵੀ ਇਸ ਮੁਹਿੰਮ ਨਾਲ ਜੁੜ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਗਦਾਨ ਨਾਲ ਨਾ ਸਿਰਫ਼ ਕਿਸੇ ਇੱਕ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ, ਸਗੋਂ ਕਈ ਪਰਿਵਾਰਾਂ ਵਿੱਚ ਮੁੜ ਖੁਸ਼ੀਆਂ ਲਿਆਂਦੀਆਂ ਜਾ ਸਕਦੀਆਂ ਹਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ