Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੀ ਕੀਤੀ ਸਮੀਖਿਆ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨਾਲ ਨੇ ਵਿਭਾਗਾਂ ਨੂੰ ਸਮਾਂਬੱਧ ਢੰਗ ਨਾਲ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਆਖਿਆ, ਨੀਤੀਗਤ ਮਾਮਲੇ ਰਾਜ ਸਰਕਾਰ ਕੋਲ ਉਠਾਏ ਜਾਣਗੇ

August 03, 2026 04:10 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਦੀ ਮੌਜੂਦਗੀ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਕੋਲ ਲੰਬਿਤ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਰ ਮਾਮਲੇ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਮਾਮਲਿਆਂ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐੱਸ.ਪੀ.ਸੀ.ਐੱਲ.) ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਮਾਮਲੇ ਵੱਧ ਗਿਣਤੀ ਵਿੱਚ ਹਨ, ਇਸ ਲਈ ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਸਥਾਨਕ ਅਤੇ ਜ਼ਿਲ੍ਹਾ ਪੱਧਰ 'ਤੇ ਸੰਭਵ ਹੈ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ, ਜਦਕਿ ਨੀਤੀਗਤ ਫ਼ੈਸਲਿਆਂ ਨਾਲ ਸਬੰਧਤ ਮਾਮਲੇ ਰਾਜ ਸਰਕਾਰ ਕੋਲ ਉਚਿਤ ਕਾਰਵਾਈ ਲਈ ਭੇਜੇ ਜਾਣਗੇ। ਮੀਟਿੰਗ ਦੌਰਾਨ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਉਦਯੋਗਿਕ ਖੇਤਰ ਨਾਲ ਸਬੰਧਤ ਪਹਿਲਾਂ ਉਠਾਏ ਗਏ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਢੰਗ ਨਾਲ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ, ਮੰਡੀ ਬੋਰਡ ਅਤੇ ਨਗਰ ਨਿਗਮ ਮੋਹਾਲੀ ਨੂੰ ਵੀ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ। ਬਾਜ਼ਾਰਾਂ ਵਿੱਚ ਲੋਕਾਂ ਅਤੇ ਵਪਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੰਦਿਆਂ ਸ੍ਰੀਮਤੀ ਕੋਮਲ ਮਿੱਤਲ ਨੇ ਸਬੰਧਤ ਵਿਭਾਗਾਂ ਨੂੰ ਜਨਤਕ ਸ਼ੌਚਾਲਿਆਂ, ਪਾਰਕਿੰਗ ਸਥਾਨਾਂ ਅਤੇ ਸਟਰੀਟ ਲਾਈਟਾਂ ਦੀ ਨਿਯਮਤ ਦੇਖਭਾਲ ਅਤੇ ਸਾਂਭ-ਸੰਭਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਪਾਰੀਆਂ ਦੀਆਂ ਰੋਜ਼ਾਨਾ ਨਾਲ ਸਬੰਧਤ ਛੋਟੀਆਂ-ਛੋਟੀਆਂ ਸਮੱਸਿਆਵਾਂ ਦਾ ਵੀ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਜਲਦੀ ਹੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਵਿੱਚ ਕੋਈ ਵੀ ਮਾਮਲਾ ਬਿਨਾਂ ਵਜ੍ਹਾ ਲੰਬਿਤ ਨਾ ਰਹੇ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐਸ.ਡੀ.ਐਮ. ਬਨੂੜ ਸ੍ਰੀਮਤੀ ਰਮਨਦੀਪ ਕੌਰ, ਡੀ.ਐਸ.ਪੀ. ਬਨੂੜ ਸ੍ਰੀ ਸੁਖਦੇਵ ਸਿੰਘ, ਵਾਈਸ ਚੇਅਰਮੈਨ ਸ੍ਰੀ ਤਰਲੋਚਨ ਸਿੰਘ ਬੈਦਵਾਨ, ਹਲਕਾ ਚੇਅਰਮੈਨ ਖਰੜ ਸ੍ਰੀ ਯਸ਼ਪਾਲ ਬਾਂਸਲ, ਹਲਕਾ ਚੇਅਰਮੈਨ ਡੇਰਾਬੱਸੀ ਸ੍ਰੀ ਅਜੈ ਕੁਮਾਰ, ਹਲਕਾ ਚੇਅਰਮੈਨ ਬਨੂੜ ਸ੍ਰੀ ਗੁਰਪ੍ਰੀਤ ਸਿੰਘ ਧਮਾਲੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ