Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ 7 ਰੋਜ਼ਾ 'ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਦਾ ਆਗਾਜ਼

August 03, 2026 04:15 PM
Rozana Sehaj times
ਖਰੜ : ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (ਕੌਮੀ ਆਪਦਾ ਪ੍ਰਬੰਧਨ ਅਥਾਰਟੀ), ਭਾਰਤ ਸਰਕਾਰ ਅਤੇ ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਟੀ, ਪੰਜਾਬ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ, ਖਰੜ ਵਿਖੇ 7 ਰੋਜ਼ਾ ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਟ੍ਰੇਨਿੰਗ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਆਏ ਨੈਸ਼ਨਲ ਸਰਵਿਸ ਸਕੀਮ ਦੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਉਪਰੰਤ ਉਦਘਾਟਨੀ ਸਮਾਰੋਹ ਨਾਲ ਹੋਈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਟ੍ਰੇਨਿੰਗ ਦੌਰਾਨ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਲੀਡਰਸ਼ਿਪ, ਟੀਮ ਵਰਕ, ਅਨੁਸ਼ਾਸਨ, ਸਮਾਜ ਸੇਵਾ ਅਤੇ ਆਪਦਾ ਤਿਆਰੀ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਉਦਘਾਟਨੀ ਸੈਸ਼ਨ ਵਿੱਚ ਸ਼੍ਰੀਮਤੀ ਸ਼ਰੁਤੀ ਅਗਰਵਾਲ, ਕਨਸਲਟੈਂਟ (ਡਿਜਾਸਟਰ ਮੈਨੇਜਮੈਂਟ), ਮਗਸੀਪਾ, ਪੰਜਾਬ, ਸ਼੍ਰੀ ਗੁਰਬਖਸ਼ੀਸ਼ ਸਿੰਘ, ਐਨ.ਐੱਸ.ਐੱਸ. ਕੋਆਰਡੀਨੇਟਰ, ਸਰਕਾਰੀ ਪੌਲੀਟੈਕਨਿਕ ਕਾਲਜ, ਸ਼੍ਰੀ ਕੁਲਦੀਪ ਰਾਏ ਅਤੇ ਸ਼੍ਰੀ ਤਰਨ ਕਨੋਡੀਆ, ਅਸਿਸਟੈਂਟ ਰਜਿਸਟਰਾਰ, ਪੀ.ਟੀ.ਯੂ. ਕੈਂਪਸ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਆਪਣੇ ਸੰਬੋਧਨ ਦੌਰਾਨ ਸ਼੍ਰੀਮਤੀ ਸ਼ਰੁਤੀ ਅਗਰਵਾਲ ਨੇ ਆਪਦਾ ਪ੍ਰਬੰਧਨ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੰਦਿਆਂ ਆਪਦਾਵਾਂ ਦੇ ਪ੍ਰਕਾਰ, ਉਨ੍ਹਾਂ ਦੇ ਕਾਰਨਾਂ, ਜੋਖਮ ਘਟਾਉਣ ਦੇ ਉਪਾਵਾਂ, ਤਿਆਰੀ ਅਤੇ ਪ੍ਰਭਾਵਸ਼ਾਲੀ ਜਵਾਬੀ ਕਾਰਵਾਈ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਯੁਵਾ ਆਪਦਾ ਮਿੱਤਰ ਯੋਜਨਾ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਪ੍ਰਸ਼ਿਕਸ਼ਿਤ ਵਲੰਟੀਅਰ ਵਜੋਂ ਸਮਾਜ ਵਿੱਚ ਆਪਦਾ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਟ੍ਰੇਨਿੰਗ ਕੋਆਰਡੀਨੇਟਰ ਸ਼੍ਰੀ ਗੁਲਸ਼ਨ ਹੀਰਾ ਵੱਲੋਂ ਵਿਦਿਆਰਥੀਆਂ ਦੀ ਸਾਵਧਾਨੀ, ਇਕਾਗਰਤਾ ਅਤੇ ਤੁਰੰਤ ਪ੍ਰਤੀਕਿਰਿਆ ਸਮਰੱਥਾ ਨੂੰ ਵਿਕਸਤ ਕਰਨ ਲਈ 'ਆਈ-ਬਲਿੰਕਿੰਗ' ਗਤੀਵਿਧੀ ਕਰਵਾਈ ਗਈ। ਇਸ ਉਪਰੰਤ ਸ਼੍ਰੀਮਤੀ ਜੀਵਨਜੋਤ ਕੌਰ ਨੇ ਆਪਦਾ ਤਿਆਰੀ ਵਿਸ਼ੇ 'ਤੇ ਸੈਸ਼ਨ ਲੈਂਦਿਆਂ ਅਗਾਊਂ ਚਿਤਾਵਨੀ ਪ੍ਰਣਾਲੀ, ਐਮਰਜੈਂਸੀ ਯੋਜਨਾਬੰਦੀ, ਸੁਰੱਖਿਅਤ ਨਿਕਾਸੀ ਪ੍ਰਕਿਰਿਆ ਅਤੇ ਆਪਦਾ ਸਮੇਂ ਅਪਣਾਏ ਜਾਣ ਵਾਲੇ ਸੁਰੱਖਿਆ ਉਪਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਸ਼੍ਰੀ ਯੋਗੇਸ਼ ਸ਼ਰਮਾ ਨੇ ਕਰਾਊਡ ਮੈਨੇਜਮੈਂਟ ਵਿਸ਼ੇ 'ਤੇ ਸੈਸ਼ਨ ਲੈਂਦਿਆਂ ਐਮਰਜੈਂਸੀ ਸਥਿਤੀਆਂ ਦੌਰਾਨ ਪ੍ਰਭਾਵਸ਼ਾਲੀ ਤਾਲਮੇਲ, ਭੀੜ ਪ੍ਰਬੰਧਨ, ਸੁਰੱਖਿਅਤ ਨਿਕਾਸੀ ਅਤੇ ਸੰਚਾਰ ਪ੍ਰਣਾਲੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸਮੁੱਚੇ ਟ੍ਰੇਨਿੰਗ ਪ੍ਰੋਗਰਾਮ ਦਾ ਸੰਚਾਲਨ ਮਗਸੀਪਾ ਦੀ ਡਿਜਾਸਟਰ ਮੈਨੇਜਮੈਂਟ ਟੀਮ ਵੱਲੋਂ ਕੀਤਾ ਗਿਆ, ਜਿਸ ਵਿੱਚ ਟ੍ਰੇਨਿੰਗ ਕੋਆਰਡੀਨੇਟਰ ਸ਼੍ਰੀ ਗੁਲਸ਼ਨ ਹੀਰਾ, ਸ਼੍ਰੀ ਯੋਗੇਸ਼ ਸ਼ਰਮਾ, ਸ਼੍ਰੀ ਸੁਮੀਤ ਸਿੰਘ, ਸ਼੍ਰੀਮਤੀ ਜੀਵਨਜੋਤ ਕੌਰ, ਸ਼੍ਰੀਮਤੀ ਸਲੋਨੀ ਸ਼ਰਮਾ ਅਤੇ ਸ਼੍ਰੀਮਤੀ ਸ਼ਾਇਨਾ ਕੌਰ ਸ਼ਾਮਲ ਰਹੇ। ਪ੍ਰੋਗਰਾਮ ਦਾ ਪਹਿਲਾ ਦਿਨ ਐਨ.ਐੱਸ.ਐੱਸ. ਵਲੰਟੀਅਰਾਂ ਦੀ ਉਤਸ਼ਾਹਪੂਰਣ ਭਾਗੀਦਾਰੀ ਨਾਲ ਸਫਲਤਾਪੂਰਵਕ ਸੰਪੰਨ ਹੋਇਆ। ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਆਪਦਾ ਪ੍ਰਬੰਧਨ ਦੇ ਬੁਨਿਆਦੀ ਸਿਧਾਂਤਾਂ, ਆਪਦਾ ਤਿਆਰੀ, ਜੋਖਮ ਘਟਾਉਣ, ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵਿਹਾਰਕ ਅਤੇ ਸਿਧਾਂਤਕ ਰੂਪ ਵਿੱਚ ਸਮਝਾਇਆ ਗਿਆ। ਇਹ ਸੱਤ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਨੌਜਵਾਨਾਂ ਨੂੰ ਆਪਦਾ ਸਮੇਂ ਸਮਾਜ ਦੀ ਪ੍ਰਭਾਵਸ਼ਾਲੀ ਸੇਵਾ ਕਰਨ ਲਈ ਸਮਰੱਥ ਅਤੇ ਜ਼ਿੰਮੇਵਾਰ ਵਲੰਟੀਅਰ ਵਜੋਂ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
 
 
 

Have something to say? Post your comment

 

More in Chandigarh

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ