Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਡੇਰਾਬੱਸੀ ਵਿਖੇ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਦਾ ਆਗਾਜ਼ ਵਲੰਟੀਅਰਾਂ ਨੂੰ ਆਫ਼ਤ ਪ੍ਰਬੰਧਨ, ਐਮਰਜੈਂਸੀ ਤਿਆਰੀ ਅਤੇ ਸੁਰੱਖਿਆ ਸਬੰਧੀ ਦਿੱਤੀ ਗਈ ਮੁੱਢਲੀ ਸਿਖਲਾਈ

August 03, 2026 04:27 PM
Rozana Sehaj times

ਡੇਰਾਬੱਸੀ : ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਅਤੇ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀ ਡੇਰਾਬੱਸੀ ਸਬ-ਡਵੀਜ਼ਨ ਦੇ ਸ੍ਰੀ ਸੁਖਮਨੀ ਕਾਲਜ ਵਿਖੇ ਸੱਤ ਰੋਜ਼ਾ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਟ੍ਰੇਨਿੰਗ ਦੇ ਪਹਿਲੇ ਦਿਨ ਐਨ.ਐੱਸ.ਐੱਸ. ਦੇ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਉਨ੍ਹਾਂ ਦਾ ਪ੍ਰੀ-ਟੈਸਟ ਲਿਆ ਗਿਆ। ਪ੍ਰੋਗਰਾਮ ਅਫ਼ਸਰ ਸ੍ਰੀ ਮਨੀਸ਼ ਆਰੀਆ ਵੱਲੋਂ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਇਆ ਗਿਆ। ਇਸ ਮੌਕੇ ਕੋਰਸ ਡਾਇਰੈਕਟਰ ਡਾ. ਪ੍ਰੋ. ਯੋਗ ਭਾਟੀਆ (ਸੀਨੀਅਰ ਕੰਸਲਟੈਂਟ, ਮਗਸੀਪਾ) ਨੇ ਵਲੰਟੀਅਰਾਂ ਨੂੰ ਯੁਵਾ ਆਪਦਾ ਮਿੱਤਰ ਯੋਜਨਾ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੇਂਡੂ ਪੱਧਰ 'ਤੇ ਆਫ਼ਤਾਂ ਨਾਲ ਨਜਿੱਠਣ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਇਹ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਸਥਾਨਕ ਪੱਧਰ 'ਤੇ ਤਿਆਰ ਅਤੇ ਸਿਖਲਾਈ ਪ੍ਰਾਪਤ ਨੌਜਵਾਨ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕਣ। ਕੋਰਸ ਕੋਆਰਡੀਨੇਟਰ ਸ੍ਰੀ ਅੰਕੁਰ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਦੇ ਇੰਸਟ੍ਰਕਟਰਾਂ ਸ੍ਰੀ ਸਚਿਨ, ਸ੍ਰੀ ਆਯੂਸ਼, ਬਬੀਤਾ ਰਾਣੀ, ਪ੍ਰੀਤੀ ਦੇਵੀ, ਸ਼ਾਨੂੰ ਅਤੇ ਇਸ਼ਿਤਾ ਪਰਮਾਰ ਵੱਲੋਂ ਵਲੰਟੀਅਰਾਂ ਨੂੰ ਆਫ਼ਤ ਪ੍ਰਬੰਧਨ ਦੇ ਮੁੱਢਲੇ ਸਿਧਾਂਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਆਫ਼ਤਾਂ ਦੇ ਕਾਰਨ, ਉਨ੍ਹਾਂ ਤੋਂ ਬਚਾਅ ਦੇ ਉਪਾਅ, ਆਫ਼ਤ ਤੋਂ ਪਹਿਲਾਂ ਦੀ ਤਿਆਰੀ, ਐਮਰਜੈਂਸੀ ਰਿਸਪਾਂਸ ਕਿੱਟ ਦੀ ਵਰਤੋਂ, ਵੱਖ-ਵੱਖ ਕਿਸਮ ਦੀਆਂ ਆਫ਼ਤਾਂ, ਸੁਰੱਖਿਆ ਉਪਾਵਾਂ, ਸੁਰੱਖਿਅਤ ਢੰਗ ਨਾਲ ਭਾਰ ਚੁੱਕਣ ਦੀਆਂ ਤਕਨੀਕਾਂ ਅਤੇ ਭੀੜ ਪ੍ਰਬੰਧਨ ਦੇ ਵਿਹਾਰਕ ਤਰੀਕਿਆਂ ਬਾਰੇ ਸਿਖਲਾਈ ਦਿੱਤੀ। ਟ੍ਰੇਨਿੰਗ ਦੌਰਾਨ ਵਲੰਟੀਅਰਾਂ ਨੂੰ ਆਫ਼ਤਾਂ ਦੇ ਪ੍ਰਭਾਵ ਨੂੰ ਘੱਟ ਕਰਨ (ਮਿਟੀਗੇਸ਼ਨ) ਅਤੇ ਸੰਕਟ ਦੀਆਂ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਲੋੜੀਂਦੇ ਗਿਆਨ ਅਤੇ ਹੁਨਰ ਨਾਲ ਲੈਸ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਸ੍ਰੀ ਸੁਖਮਨੀ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼, ਤਹਿਸੀਲਦਾਰ ਸ੍ਰੀ ਬੀਰਕਰਨ ਸਿੰਘ, ਕਾਨੂੰਗੋ ਸ੍ਰੀ ਕਮਲ ਸੈਣੀ ਅਤੇ ਹੋਰ ਅਧਿਕਾਰੀਆਂ ਨੇ ਅਹਿਮ ਸਹਿਯੋਗ ਦਿੱਤਾ।

 
 

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ