Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਪਹਿਲਾ, ਸੰਪੂਰਨ ਅਤੇ ਜੀਵਨ ਰੱਖਿਅਕ ਆਹਾਰ – ਡਾ. ਮਨਦੀਪ ਕੌਰ ਖੰਗੂੜਾ

August 03, 2026 04:32 PM
Rozana Sehaj times
 
ਫਰੀਦਕੋਟ : ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਦੀ ਅਗਵਾਈ ਹੇਠ ਵਿਸ਼ਵ ਸਤਨਪਾਨ ਹਫ਼ਤੇ ਦੇ ਮੌਕੇ ਵਿਸ਼ਵ ਸਿਹਤ ਸੰਗਠਨ ਦੇ ਸਲੋਗਨ
"ਸਤਨਪਾਨ ਨੂੰ ਪਹਿਲ ਦਿਓ – ਮਾਵਾਂ ਲਈ ਟਿਕਾਊ ਸਹਿਯੋਗੀ ਪ੍ਰਣਾਲੀਆਂ ਦਾ ਨਿਰਮਾਣ ਕਰੋ।" ਹੇਠ ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ ਦੀਆਂ ਮਾਵਾਂ, ਸੱਸਾਂ, ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਸਹੀ ਸਤਨਪਾਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੀ ਹਾਜ਼ਰ ਸਨ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਕੁਦਰਤ ਦਾ ਸਭ ਤੋਂ ਵਧੀਆ ਤੋਹਫ਼ਾ ਹੈ। ਜਨਮ ਤੋਂ ਇੱਕ ਘੰਟੇ ਦੇ ਅੰਦਰ ਸਤਨਪਾਨ ਸ਼ੁਰੂ ਕਰਨਾ ਅਤੇ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਬੱਚੇ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਪਹਿਲਾ ਗਾੜ੍ਹਾ ਪੀਲਾ ਦੁੱਧ (ਕੋਲੋਸਟ੍ਰਮ) ਬੱਚੇ ਲਈ ਪਹਿਲੀ ਕੁਦਰਤੀ ਵੈਕਸੀਨ ਵਾਂਗ ਕੰਮ ਕਰਦਾ ਹੈ ਜੋ ਕਈ ਗੰਭੀਰ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ "ਬੇਟੀ ਬਚਾਓ, ਬੇਟੀ ਪੜ੍ਹਾਓ" ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਧੀਆਂ ਨੂੰ ਵੀ ਪੁੱਤਰਾਂ ਵਾਂਗ ਬਰਾਬਰ ਪਿਆਰ, ਪੋਸ਼ਣ, ਸਿੱਖਿਆ ਅਤੇ ਸਿਹਤ ਸੇਵਾਵਾਂ ਦੇਣਾ ਹਰ ਪਰਿਵਾਰ ਦੀ ਜ਼ਿੰਮੇਵਾਰੀ ਹੈ।
 
ਗਾਇਨੀਕੋਲੋਜਿਸਟ ਡਾ. ਰੁਪਿੰਦਰ ਕੌਰ ਅਤੇ ਡਾ. ਅਮਰਿੰਦਰ ਕੌਰ ਗਿੱਲ ਨੇ ਦੱਸਿਆ ਕਿ ਸਤਨਪਾਨ ਨਾਲ ਨਾ ਸਿਰਫ਼ ਬੱਚਾ ਸਿਹਤਮੰਦ ਰਹਿੰਦਾ ਹੈ, ਸਗੋਂ ਮਾਂ ਨੂੰ ਵੀ ਕਈ ਸਿਹਤ ਲਾਭ ਮਿਲਦੇ ਹਨ। ਇਸ ਨਾਲ ਜਨਮ ਤੋਂ ਬਾਅਦ ਖੂਨ ਵਗਣ ਦੀ ਸੰਭਾਵਨਾ ਘੱਟ ਹੁੰਦੀ ਹੈ, ਗਰਭਾਸ਼ਯ ਜਲਦੀ ਆਪਣੀ ਆਮ ਸਥਿਤੀ ਵਿੱਚ ਆ ਜਾਂਦਾ ਹੈ ਅਤੇ ਭਵਿੱਖ ਵਿੱਚ ਛਾਤੀ ਅਤੇ ਅੰਡਾਸ਼ਯ ਦੇ ਕੈਂਸਰ ਦਾ ਖ਼ਤਰਾ ਵੀ ਘਟਦਾ ਹੈ। ਉਨ੍ਹਾਂ ਨੇ ਮਾਵਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਫ਼ਵਾਹ ਜਾਂ ਗਲਤ ਧਾਰਨਾ ਵਿੱਚ ਨਾ ਆਉਣ ਅਤੇ ਬੱਚੇ ਨੂੰ ਗੁੜਤੀ, ਸ਼ਹਿਦ, ਪਾਣੀ ਜਾਂ ਹੋਰ ਕੋਈ ਪਦਾਰਥ ਨਾ ਦੇਣ। ਉ ਨੇ ਕਿਹਾ ਕਿ ਛੇ ਮਹੀਨੇ ਤੱਕ ਬੱਚੇ ਨੂੰ ਪਾਣੀ ਦੀ ਵੀ ਲੋੜ ਨਹੀਂ ਹੁੰਦੀ, ਕਿਉਂਕਿ ਮਾਂ ਦੇ ਦੁੱਧ ਵਿੱਚ ਲੋੜੀਂਦਾ ਪਾਣੀ ਅਤੇ ਪੋਸ਼ਣ ਮੌਜੂਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਬਾਅਦ ਪੂਰਕ ਆਹਾਰ ਸ਼ੁਰੂ ਕੀਤਾ ਜਾਵੇ, ਪਰ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ ਮਾਂ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ।
 
ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਦੀਪਕ ਗਰਗ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੀ ਰੋਗ-ਪ੍ਰਤੀਰੋਧਕ ਸਮਰੱਥਾ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਦਸਤ, ਨਿਮੋਨੀਆ, ਕੁਪੋਸ਼ਣ, ਕੰਨ ਦੇ ਇਨਫੈਕਸ਼ਨ ਅਤੇ ਹੋਰ ਕਈ ਬਿਮਾਰੀਆਂ ਤੋਂ ਬਚਾਅ ਕਰਦਾ ਹੈ। ਉਨ੍ਹਾਂ ਕਿਹਾ ਕਿ ਸਤਨਪਾਨ ਨਾਲ ਬੱਚੇ ਦਾ ਮਾਨਸਿਕ ਵਿਕਾਸ ਵੀ ਬਿਹਤਰ ਹੁੰਦਾ ਹੈ ਅਤੇ ਮਾਂ-ਬੱਚੇ ਦਾ ਭਾਵਨਾਤਮਕ ਰਿਸ਼ਤਾ ਹੋਰ ਮਜ਼ਬੂਤ ਬਣਦਾ ਹੈ।
 
ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਕੁਮਾਰ ਧੀਰ ਅਤੇ ਲਖਵਿੰਦਰ ਕੈੰਥ ਨੇ ਕਿਹਾ ਕਿ ਸਮਾਜ ਵਿੱਚ ਅਜੇ ਵੀ ਸਤਨਪਾਨ ਸਬੰਧੀ ਕਈ ਭਰਮ ਮੌਜੂਦ ਹਨ। ਇਨ੍ਹਾਂ ਨੂੰ ਦੂਰ ਕਰਨ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਹਰ ਮਾਂ ਸਹੀ ਜਾਣਕਾਰੀ ਦੇ ਆਧਾਰ 'ਤੇ ਆਪਣੇ ਬੱਚੇ ਨੂੰ ਸਿਹਤਮੰਦ ਜੀਵਨ ਦੀ ਸ਼ੁਰੂਆਤ ਦੇ ਸਕੇ। ਉਹਨਾਂ ਕਿਹਾ ਕਿ ਮਾਂ ਦਾ ਦੁੱਧ ਨਾ ਸਿਰਫ਼ ਬੱਚੇ ਲਈ ਸਰਵੋਤਮ ਪੋਸ਼ਣ ਹੈ, ਸਗੋਂ ਇਹ ਪੂਰੀ ਤਰ੍ਹਾਂ ਸੁਰੱਖਿਅਤ, ਸਾਫ਼-ਸੁਥਰਾ, ਹਰ ਵੇਲੇ ਉਪਲਬਧ ਅਤੇ ਆਰਥਿਕ ਤੌਰ 'ਤੇ ਵੀ ਸਭ ਤੋਂ ਵਧੀਆ ਵਿਕਲਪ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਹਰ ਮੈਂਬਰ, ਖ਼ਾਸ ਕਰਕੇ ਪਿਤਾ ਅਤੇ ਸੱਸ-ਸਹੁਰੇ ਨੂੰ ਮਾਂ ਨੂੰ ਸਤਨਪਾਨ ਲਈ ਹੌਸਲਾ ਅਤੇ ਸਹਿਯੋਗ ਦੇਣਾ ਚਾਹੀਦਾ ਹੈ।
 
ਆਰਐਮਐਨਸੀਐਚ ਕੌਂਸਲਰ ਲਵਲੀ ਚਾਵਲਾ ਨੇ ਮਾਵਾਂ ਨੂੰ ਸਹੀ ਢੰਗ ਨਾਲ ਬੱਚੇ ਨੂੰ ਦੁੱਧ ਪਿਲਾਉਣ ਦੀ ਵਿਧੀ, ਸਹੀ ਪੋਜ਼ੀਸ਼ਨ ਅਤੇ ਲੈਚਿੰਗ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ ਅਤੇ ਸਤਨਪਾਨ ਦੌਰਾਨ ਆਉਣ ਵਾਲੀਆਂ ਆਮ ਸਮੱਸਿਆਵਾਂ ਦੇ ਹੱਲ ਵੀ ਦੱਸੇ। ਫੈਸਿਲਿਟੀ ਮੈਨੇਜਰ ਵੀਰਪਾਲ ਕੌਰ ਨੇ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੀ ਹਰ ਗਰਭਵਤੀ ਔਰਤ ਅਤੇ ਨਵਜੰਮੇ ਬੱਚੇ ਦੀ ਮਾਂ ਨੂੰ ਸਤਨਪਾਨ ਸਬੰਧੀ ਕੌਂਸਲਿੰਗ ਅਤੇ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਜੋ ਹਰ ਬੱਚੇ ਨੂੰ ਜੀਵਨ ਦੀ ਸ਼ੁਰੂਆਤ ਤੋਂ ਹੀ ਸਹੀ ਪੋਸ਼ਣ ਮਿਲ ਸਕੇ।
 
ਸਿਹਤ ਅਧਿਕਾਰੀਆਂ ਨੇ ਕਿਹਾ ਕਿ ਸਤਨਪਾਨ ਸਿਰਫ਼ ਮਾਂ ਦੀ ਨਹੀਂ, ਸਗੋਂ ਪੂਰੇ ਪਰਿਵਾਰ, ਸਮਾਜ, ਸਿਹਤ ਪ੍ਰਣਾਲੀ ਅਤੇ ਕਾਰਜ ਸਥਾਨਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਮਾਂ ਨੂੰ ਪਰਿਵਾਰ ਅਤੇ ਸਮਾਜ ਦਾ ਪੂਰਾ ਸਹਿਯੋਗ ਮਿਲਦਾ ਹੈ ਤਾਂ ਉਹ ਆਪਣੇ ਬੱਚੇ ਨੂੰ ਬਿਹਤਰ ਪੋਸ਼ਣ ਅਤੇ ਸਿਹਤਮੰਦ ਭਵਿੱਖ ਦੇ ਸਕਦੀ ਹੈ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ