Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ 21ਵੀਂ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਸਫਲਤਾਪੂਰਵਕ ਸੰਪੰਨ

August 03, 2026 04:37 PM
Rozana Sehaj times
ਐੱਸ.ਏ.ਐੱਸ. ਨਗਰ (ਮੁਹਾਲੀ) : ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ 1 ਅਤੇ 2 ਅਗਸਤ ਨੂੰ 21ਵੀਂ ਦੋ ਰੋਜ਼ਾ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਦਾ ਸਫਲ ਆਯੋਜਨ ਕੀਤਾ ਗਿਆ। ਚੈਂਪੀਅਨਸ਼ਿਪ ਦੌਰਾਨ ਅੰਡਰ-14, ਅੰਡਰ-16, ਅੰਡਰ-18, ਅੰਡਰ-20, ਓਪਨ ਪੁਰਸ਼ ਅਤੇ ਮਹਿਲਾ ਵਰਗਾਂ ਦੇ ਨਾਲ-ਨਾਲ ਪੈਰਾ ਅਥਲੀਟਾਂ ਦੇ ਮੁਕਾਬਲੇ ਵੀ ਕਰਵਾਏ ਗਏ। ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਸ. ਮਲਕੀਤ ਸਿੰਘ ਬੈਦਵਾਣ ਨੇ ਦੱਸਿਆ ਕਿ ਦੋ ਦਿਨਾਂ ਤੱਕ ਚੱਲੇ ਇਸ ਖੇਡ ਮੇਲੇ ਵਿੱਚ ਕਰੀਬ 300 ਅਥਲੀਟਾਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀਆਂ ਗਾਈਡਲਾਈਨਾਂ ਅਨੁਸਾਰ ਕਰਵਾਈ ਗਈ। ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਥਲੀਟਾਂ ਦੀ ਚੋਣ 16 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣ ਵਾਲੀ ਸੂਬਾ ਅਥਲੈਟਿਕਸ ਮੀਟ ਲਈ ਕੀਤੀ ਗਈ ਹੈ। ਚੈਂਪੀਅਨਸ਼ਿਪ ਦਾ ਉਦਘਾਟਨ ਸਰਕਾਰੀ ਕਾਲਜ ਮੁਹਾਲੀ ਦੀ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਨੇ ਸਾਂਝੇ ਤੌਰ ’ਤੇ ਕੀਤਾ। ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਦੌਰਾਨ ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਚੈਂਪੀਅਨਸ਼ਿਪ ਦੌਰਾਨ ਇੰਜੀਨੀਅਰ ਹਰਪ੍ਰੀਤ ਸਿੰਘ ਕੋਰਾ, ਅਮਰੀਕ ਸਿੰਘ (ਸਾਬਕਾ ਸਰਪੰਚ, ਮਟੌਰ), ਪਰਮਦੀਪ ਸਿੰਘ ਬੈਦਵਾਣ, ਕੁਲਵਿੰਦਰ ਕੌਰ (ਐਮ.ਸੀ.), ਤਰਲੋਚਨ ਸਿੰਘ ਬੈਦਵਾਣ, ਸੁਰਜੀਤ ਸਿੰਘ (ਐਮ.ਸੀ.), ਨਰਪਿੰਦਰ ਸਿੰਘ ਰੰਗੀ (ਐਮ.ਸੀ.), ਸਤਵੀਰ ਸਿੰਘ ਧਨੋਆ, ਡਾ. ਕੁਲਜੀਤ ਸਿੰਘ ਮੀਆਂਪੁਰੀ, ਸਤੀਸ਼ ਕੁਮਾਰ ਭਾਗੀ, ਗੁਰਪ੍ਰੀਤ ਕੌਰ (ਐਮ.ਸੀ.) ਅਤੇ ਪ੍ਰੋ. ਸਿਮਰਜੀਤ ਕੌਰ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਐੱਸ.ਆਈ.ਐੱਸ. ਕੋਰਾ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ, ਕੋਚਾਂ, ਅਧਿਕਾਰੀਆਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ। ਚੈਂਪੀਅਨਸ਼ਿਪ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ।
 
 

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ