Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਨੋਜਵਾਨਾਂ ਲਈ ਰੋਜ਼ਗਾਰ ਦਾ ਸੁਨਿਹਰੀ ਮੌਕਾ 5 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ

August 03, 2026 06:25 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ 05 ਅਗਸਤ 2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ  ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਅੰਮ੍ਰਿਤਸਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ ਬੈਂਕ, ਇਕਉਚੁਆਇਸ ਸ਼ਰਾਇਆ ਐਡਵਾਈਸਰ ਪ੍ਰਾਈਵੇਟ ਲਿਮਟਿਡ, ਡੀ-ਮਾਰਟ, ਮਨੀਪਾਲ ਸਿਗਨਾ ਹੈਲਥ ਇੰਸ਼ੋਰੈਂਸ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਸੈਲਜ ਐਂਡ ਮਾਰਕੀਟਿੰਗ ਰਿਲੇਸ਼ਨਸ਼ਿਪ ਪ੍ਰੋਗਰਾਮ, ਏਰੀਆ ਮੈਨੇਜਰ, ਬ੍ਰਾਂਚ ਮੈਨੇਜਰ, ਫੀਲਡ ਅਫਸਰ, ਪੈਕਰਜ, ਗੋਦਾਮ ਅਸੀਸਟੈਂਟ, ਇੰਸ਼ੋਰੈਂਸ ਅਡਵਾਈਸਰ ਆਦਿ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:00 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ