Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਮੋਹਕਮਪੁਰਾ ਵਿੱਚ ਤਿੰਨ ਗੈਰ-ਅਧਿਕਾਰਤ ਡੇਅਰੀਆਂ ਖ਼ਿਲਾਫ਼ ਨਗਰ ਨਿਗਮ ਅੰਮ੍ਰਿਤਸਰ ਦੀ ਵੱਡੀ ਕਾਰਵਾਈ

August 03, 2026 06:30 PM
Rozana Sehaj times

ਅੰਮ੍ਰਿਤਸਰ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਪੂਰਬੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 22 ਅਧੀਨ ਮੋਹਕਮਪੁਰਾ ਇਲਾਕੇ ਵਿੱਚ ਚੱਲ ਰਹੀਆਂ ਤਿੰਨ ਗੈਰ-ਅਧਿਕਾਰਤ ਡੇਅਰੀਆਂ ਵਿਰੁੱਧ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਗਈ। ਇਸ ਦੌਰਾਨ ਛੇ ਪਸ਼ੂ ਜ਼ਬਤ ਕਰਕੇ ਨਗਰ ਨਿਗਮ ਦੀ ਗਊਸ਼ਾਲਾ ਵਿੱਚ ਭੇਜੇ ਗਏ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਮੈਡੀਕਲ ਅਫ਼ਸਰ ਆਫ਼ ਹੈਲਥ (ਐਮਓਐਚ) ਡਾ. ਕਿਰਨ ਦੀ ਨਿਗਰਾਨੀ ਹੇਠ ਕੀਤੀ ਗਈ। ਮੁਹਿੰਮ ਦੌਰਾਨ ਨਗਰ ਨਿਗਮ ਦੇ ਨਿਯਮਾਂ ਦੀ ਉਲੰਘਣਾ ਕਰਦਿਆਂ ਚੱਲ ਰਹੀਆਂ ਤਿੰਨ ਗੈਰ-ਅਧਿਕਾਰਤ ਡੇਅਰੀਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਹਾਈ ਕੋਰਟ ਦੇ ਹੁਕਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇਹ ਕਾਰਵਾਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕੀਤੀ ਗਈ। ਸਾਂਝੀ ਐਨਫੋਰਸਮੈਂਟ ਟੀਮ ਵਿੱਚ ਨਾਇਬ ਤਹਿਸੀਲਦਾਰ ਸ੍ਰੀ ਅੰਗਦ ਸਿੰਘ, ਮੁੱਖ ਸੈਨਿਟਰੀ ਅਫ਼ਸਰ (ਸੀਐਸਓ) ਸ੍ਰੀ ਜੇ.ਪੀ. ਬੱਬਰ, ਮੁੱਖ ਸੈਨਿਟਰੀ ਇੰਸਪੈਕਟਰ (ਸੀਐਸਆਈ) ਸ੍ਰੀ ਵਿਜੈ ਗਿੱਲ, ਮੁੱਖ ਸੈਨਿਟਰੀ ਇੰਸਪੈਕਟਰ (ਸੀਐਸਆਈ) ਸ੍ਰੀ ਸਰਬਜੀਤ ਸਿੰਘ, ਐਸ.ਆਈ. ਰਵਿੰਦਰ ਕੁਮਾਰ ਸਮੇਤ ਨਗਰ ਨਿਗਮ ਅੰਮ੍ਰਿਤਸਰ ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ। ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਰਿਹਾਇਸ਼ੀ ਅਤੇ ਮਨਾਹੀਸ਼ੁਦਾ ਖੇਤਰਾਂ ਵਿੱਚ ਚੱਲ ਰਹੀਆਂ ਗੈਰ-ਅਧਿਕਾਰਤ ਡੇਅਰੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਡੇਅਰੀਆਂ ਗੰਦਗੀ ਫੈਲਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਦੀਆਂ ਹਨ। ਉਨ੍ਹਾਂ ਸਾਰੇ ਗੈਰ-ਅਧਿਕਾਰਤ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਡੇਅਰੀਆਂ ਨੂੰ ਤੁਰੰਤ ਫਤਾਹਪੁਰ ਡੇਅਰੀ ਕੰਪਲੈਕਸ ਵਿੱਚ ਤਬਦੀਲ ਕਰਨ, ਜਿਸ ਨੂੰ ਨਗਰ ਨਿਗਮ ਵੱਲੋਂ ਡੇਅਰੀ ਗਤੀਵਿਧੀਆਂ ਲਈ ਅਧਿਕਾਰਤ ਸਥਾਨ ਵਜੋਂ ਵਿਕਸਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ ਡੇਅਰੀ ਚਲਾਉਣ ਲਈ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਉਪਲਬਧ ਹਨ, ਜਿਸ ਨਾਲ ਸਫ਼ਾਈ, ਵਾਤਾਵਰਣ ਸੁਰੱਖਿਆ ਅਤੇ ਸ਼ਹਿਰ ਵਾਸੀਆਂ ਦੀ ਸਿਹਤ ਦੀ ਰੱਖਿਆ ਯਕੀਨੀ ਬਣਦੀ ਹੈ। ਕਮਿਸ਼ਨਰ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਹਿਰ ਦੀ ਹੱਦ ਅੰਦਰ ਕੋਈ ਵੀ ਗੈਰ-ਅਧਿਕਾਰਤ ਡੇਅਰੀ ਚੱਲਦੀ ਹੋਈ ਮਿਲੀ ਤਾਂ ਉਸ ਵਿਰੁੱਧ ਪਸ਼ੂ ਜ਼ਬਤ ਕਰਨ, ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਜਾਂ ਹਟਾਉਣ, ਜੁਰਮਾਨੇ ਲਗਾਉਣ ਅਤੇ ਕਾਨੂੰਨ ਅਨੁਸਾਰ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਰ-ਅਧਿਕਾਰਤ ਡੇਅਰੀਆਂ ਵਿਰੁੱਧ ਇਹ ਵਿਸ਼ੇਸ਼ ਮੁਹਿੰਮ ਸ਼ਹਿਰ ਦੇ ਸਾਰੇ ਜ਼ੋਨਾਂ ਵਿੱਚ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਨਗਰ ਨਿਗਮ ਅੰਮ੍ਰਿਤਸਰ ਨੇ ਸਮੂਹ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਦੇ ਨਿਰਦੇਸ਼ਾਂ ਦੀ ਸਵੈਇੱਛਾ ਨਾਲ ਪਾਲਣਾ ਕਰਦੇ ਹੋਏ ਆਪਣੀਆਂ ਡੇਅਰੀਆਂ ਨੂੰ ਫਤਾਹਪੁਰ ਡੇਅਰੀ ਕੰਪਲੈਕਸ ਵਿੱਚ ਤਬਦੀਲ ਕਰਨ ਅਤੇ ਇੱਕ ਸਾਫ਼-ਸੁਥਰੇ, ਸਿਹਤਮੰਦ ਅਤੇ ਸੁਚੱਜੇ ਅੰਮ੍ਰਿਤਸਰ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ।

Have something to say? Post your comment

More in Majha

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ