Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ : ਡਾ. ਜਸਬੀਰ ਸਿੰਘ ਸੰਧੂ

August 03, 2026 06:34 PM
Rozana Sehaj times

ਅੰਮ੍ਰਿਤਸਰ :  ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਛੇਹਰਟਾ ਫਾਟਕ ’ਤੇ ਲੰਬੇ ਸਮੇਂ ਤੋਂ ਚੱਲ ਰਹੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਛੇਹਰਟਾ ਫਾਟਕ ’ਤੇ ਫਲਾਈਓਵਰ ਬਣਾਇਆ ਜਾਵੇ ਜਾਂ ਟ੍ਰੈਫਿਕ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੋਈ ਹੋਰ ਢੁਕਵਾਂ ਬਦਲਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਜੇਕਰ ਛੇਹਰਟਾ ਫਾਟਕ ’ਤੇ ਫਲਾਈਓਵਰ ਤਕਨੀਕੀ ਕਾਰਨਾਂ ਕਰਕੇ ਸੰਭਵ ਨਾ ਹੋਵੇ ਤਾਂ ਨੇੜਲੇ ਗੁਮਾਨਪੁਰਾ ਫਾਟਕ ਨੂੰ ਵੀ ਇਸ ਯੋਜਨਾ ਲਈ ਵਿਚਾਰਿਆ ਜਾਵੇ। ਵਿਧਾਨ ਸਭਾ ਵਿੱਚ ਆਪਣਾ ਪੱਖ ਰੱਖਦਿਆਂ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਹ ਸੜਕ ਧਾਰਮਿਕ ਅਤੇ ਇਤਿਹਾਸਕ ਪੱਖੋਂ ਬਹੁਤ ਮਹੱਤਵਪੂਰਨ ਹੈ। ਇਹ ਮਾਰਗ ਗੁਰਦੁਆਰਾ ਛੇਹਰਟਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰੂ ਕੀ ਵਡਾਲੀ (ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਅਸਥਾਨ), ਬਾਸਰਕੇ ਗਿੱਲਾਂ (ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਜਨਮ ਅਸਥਾਨ) ਅਤੇ ਅੱਗੇ ਬੀੜ ਬਾਬਾ ਬੁੱਢਾ ਸਾਹਿਬ ਤੱਕ ਜਾਂਦਾ ਹੈ। ਇਸ ਕਾਰਨ ਇਸ ਰੂਟ ’ਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਛੇਹਰਟਾ ਰੇਲਵੇ ਫਾਟਕ ਬੰਦ ਹੋਣ ਸਮੇਂ ਲੰਬੇ ਟ੍ਰੈਫਿਕ ਜਾਮ ਲੱਗ ਜਾਂਦੇ ਹਨ, ਜਿਸ ਕਾਰਨ ਕਰੀਬ 25 ਪਿੰਡਾਂ ਦੇ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕੀਤੇ ਜਾਣ ਦੀ ਲੋੜ ਹੈ। ਡਾ. ਜਸਬੀਰ ਸਿੰਘ ਸੰਧੂ ਦੇ ਪ੍ਰਸ਼ਨ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਹਫ਼ਤੇ ਦੇ ਅੰਦਰ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ। ਇਹ ਕਮੇਟੀ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਮੀਟਿੰਗ ਕਰੇਗੀ ਅਤੇ ਫਲਾਈਓਵਰ ਜਾਂ ਹੋਰ ਢੁਕਵੇਂ ਹੱਲ ਨਾਲ ਸਬੰਧਤ ਤਕਨੀਕੀ, ਪ੍ਰਸ਼ਾਸਨਿਕ, ਜ਼ਮੀਨ ਐਕਵਾਇਰ ਕਰਨ ਅਤੇ ਯੂਟਿਲਿਟੀ ਸ਼ਿਫਟਿੰਗ ਸਮੇਤ ਸਾਰੇ ਪਹਿਲੂਆਂ ਦਾ ਵਿਸਥਾਰ ਨਾਲ ਅਧਿਐਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇਗੀ। ਡਾ. ਜਸਬੀਰ ਸਿੰਘ ਸੰਧੂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਅੰਮ੍ਰਿਤਸਰ ਪੱਛਮੀ ਦੇ ਲੋਕਾਂ ਨਾਲ ਜੁੜੇ ਹਰ ਮੁੱਦੇ ਨੂੰ ਵਿਧਾਨ ਸਭਾ ਅਤੇ ਸਰਕਾਰ ਅੱਗੇ ਪੂਰੀ ਦ੍ਰਿੜਤਾ ਨਾਲ ਉਠਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਛੇਹਰਟਾ-ਗੁਮਾਨਪੁਰਾ ਫਾਟਕ ਦੀ ਟ੍ਰੈਫਿਕ ਸਮੱਸਿਆ ਦਾ ਜਲਦ ਤੋਂ ਜਲਦ ਸਥਾਈ ਹੱਲ ਯਕੀਨੀ ਬਣਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ