Monday, November 03, 2025

Chandigarh

ਦਲਿਤ ਦੀ ਗ਼ੈਰ ਕਾਨੂੰਨੀ ਹਿਰਾਸਤ ਵਿਚ ਹੋਈ ਮੌਤ ਦਾ ਮਾਮਲਾ : ਐਸ.ਸੀ. ਕਮਿਸ਼ਨ ਹੋਇਆ ਸਖ਼ਤ

July 08, 2021 08:02 PM
SehajTimes

ਡੀਸੀ ਅਤੇ ਐਸਐਸਪੀ ਮਾਨਸਾ ਨੂੰ ਤੁਰੰਤ ਐਕਸ਼ਨ ਟੇਕਨ ਰਿਪੋਰਟ ਭੇਜਣ ਦੇ ਆਦੇਸ਼

ਚੰਡੀਗੜ : ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਵੱਲੋਂ ਬੀਤੀ 4 ਜੂਨ ਨੂੰ ਮਾਨਸਾ ਦਾ ਦੌਰਾ ਕਰ ਕੇ ਪਿੰਡ ਫਫੜੇਭਾਈਕੇ ਦੇ ਇਕ ਨੌਜਵਾਨ ਦੀ ਗੈਰ ਕਾਨੂੰਨੀ ਹਿਰਾਸਤ ਤੋਂ ਬਾਅਦ ਮੌਤ ਦੇ ਮਾਮਲੇ ਵਿਚ ਸਪਾਟ ਇਨਵੈਸਟੀਗੇਸ਼ਨ ਮੱਗਰੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਮਾਨਸਾ ਵੱਲੋਂ ਨਜਰਅੰਦਾਜ ਕੀਤੇ ਜਾਣ ਦਾ ਸਖਤ ਨੋਟਿਸ ਿਦਿਆਂ ਕਮੀਸ਼ਨ ਨੇ ਪੰਜਾਬ ਸਰਕਾਰ ਨੂੰ ਐਕਸ਼ਨ ਟੇਕਨ ਰਿਪੋਰਟ ਤੁਰੰਤ ਭੇਜਣ ਨੂੰ ਕਿਹਾ ਹੈ। ਅੱਜ 8 ਜੁਲਾਈ ਨੂੰ ਕਮੀਸ਼ਨ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਪੰਜਾਬ ਪੁਲੀਸ ਦੇ ਡੀਜੀਪੀ, ਡਿਵੀਜਨਲ ਕਮਿਸ਼ਨਰ ਫਰੀਦਕੋਟ, ਆਈਜੀ ਬਠਿੰਡਾ ਰੇਂਜ, ਡਿਪਟੀ ਕਮਿਸ਼ਨਰ ਮਾਨਸਾ ਅਤੇ ਐਸਐਸਪੀ ਮਾਨਸਾ ਨੂੰ ਨੋਟਿਸ ਜਾਰੀ ਕਰ ਕੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ 5 ਬਿੰਦੂਆਂ ’ਤੇ ਤੁਰੰਤ ਐਕਸ਼ਨ ਕਰਨ ਨੂੰ ਕਿਹਾ ਗਿਆ ਹੈ। ਪੰਜ ਬਿੰਦੂ ਜਿਨਾਂ ’ਤੇ ਕਮੀਸ਼ਨ ਨੇ ਐਕਸ਼ਨ ਟੇਕਨ ਰਿਪੋਰਟ ਮੰਗੀ ਹੈ, ਉਸ ਵਿਚ ਬੁਢਲਾਡਾ ਸਿਟੀ ਪੁਲੀਸ ਥਾਣੇ ਵਿਚ ਦਰਜ਼ ਐਫਆਈਆਰ ਨੰਬਰ 69 ਦੇ ਦੋਸ਼ੀਆਂ ਦੀ ਪਹਿਚਾਣ ਅਤੇ ਗਿਰਫ਼ਤਾਰੀ, ਭੀਖੀ ਪੁਲੀਸ ਥਾਣੇ ਵਿਚ ਦਰਜ਼ ਐਫਆਈਆਰ ਨੰਬਰ 75 ਦੇ ਦੋਸ਼ੀਆਂ ਦੀ ਗਿਰਫ਼ਤਾਰੀ, ਹੋਰਨਾਂ ਦੋਸ਼ੀਆਂ ਦੀ ਪਹਿਚਾਣ, ਦੋਵੇਂ ਦਰਜ਼ ਮਾਮਲਿਆਂ ਵਿਚ ਦਿੱਤੀ ਗਈ ਮੁਆਜਵਾ ਰਾਸ਼ੀ, ਐਸਸੀ ਐਕਟ 2016 ਦੇ ਤਹਿਤ ਪੀੜਤਾਂ ਨੂੰ ਦਿੱਤੇ ਜਾਣ ਵਾਲੇ ਲੱਖ ਰੁੱਪਏ ਦੇ ਮੁਆਵਜੇ ਦੇ ਨਾਲ ਨਾਲ ਹੋਰਨਾਂ ਸੁਵਿਧਾਵਾਂ ਜਿਵੇਂ ਕਿ ਰੋਜ਼ਗਾਰ, ਸਿੱਖਿਆ ਅਤੇ ਘਰ ਦੀ ਉਸਾਰੀ ਲਈ ਰਾਸ਼ੀ ਆਦਿ। ਕਮੀਸ਼ਨ ਨੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਮਾਨਸਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਮੀਸ਼ਨ ਨੂੰ ਤੁਰੰਤ ਜਵਾਬ ਨਹੀਂ ਮਿਲਿਆ ਤਾਂ ਕਮੀਸ਼ਨ ਸੰਵਿਧਾਨ ਦੀ ਧਾਰਾ 338 ਦੇ ਤਹਿਤ ਮਿਲੀ ਸਿਵਿਲ ਕੋਰਟ ਦੀ ਪਾਵਰ ਦਾ ਇਸਤੇਮਾਲ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਵਿਅਕਤੀਗਤ ਤੌਰ ’ਤੇ ਕਮੀਸ਼ਨ ਦੇ ਅੱਗੇ ਮੌਜੂਦ ਹੋਣ ਦੇ ਸੰਮਨ ਜਾਰੀ ਕਰੇਗਾ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ