Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਸਰਕਾਰੀ ਪੋਲੀਟੈਕਨਿਕ ਕਾਲਜ਼ ਖੂਨੀਮਾਜਰਾ ‘ਚ 7 ਰੋਜ਼ਾ ਯੂਵਾ ਆਪਦਾ ਮਿੱਤਰ ਯੋਜਨਾ ਟੇ੍ਰਨਿੰਗ ਪ੍ਰੋਗਰਾਮ ਦੀ ਸ਼ੁਰੂਆਤ

August 03, 2026 06:53 PM
Rozana Sehaj times

ਖਰੜ - ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀਮਾਜਰਾ ਵਿਖੇ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (ਕੌਮੀ ਆਪਦਾ ਪ੍ਰਬੰਧਨ ਅਥਾਰਟੀ), ਭਾਰਤ ਸਰਕਾਰ ਅਤੇ ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਟੀ, ਪੰਜਾਬ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਵੱਲੋਂ 7 ਰੋਜ਼ਾ ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿਚ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਆਏ ਨੈਸ਼ਨਲ ਸਰਵਿਸ ਸਕੀਮ ਦੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਬੁਲਾਰਿਆਂ ਨੇ  ਲੀਡਰਸ਼ਿਪ, ਟੀਮ ਵਰਕ, ਅਨੁਸ਼ਾਸਨ, ਸਮਾਜ ਸੇਵਾ ਅਤੇ ਆਪਦਾ ਤਿਆਰੀ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਦਘਾਟਨੀ ਸੈਸ਼ਨ ਵਿੱਚ ਸ਼੍ਰੀਮਤੀ ਸ਼ਰੁਤੀ ਅਗਰਵਾਲ, ਕਨਸਲਟੈਂਟ (ਡਿਜਾਸਟਰ ਮੈਨੇਜਮੈਂਟ), ਮਗਸੀਪਾ ਪੰਜਾਬ, ਗੁਰਬਖਸ਼ੀਸ਼ ਸਿੰਘ, ਐਨ.ਐੱਸ.ਐੱਸ. ਕੋਆਰਡੀਨੇਟਰ, ਸਰਕਾਰੀ ਪੌਲੀਟੈਕਨਿਕ ਕਾਲਜ, ਕੁਲਦੀਪ ਰਾਏ ਅਤੇ ਸ਼੍ਰੀ ਤਰਨ ਕਨੋਡੀਆ, ਅਸਿਸਟੈਂਟ ਰਜਿਸਟਰਾਰ, ਪੀ.ਟੀ.ਯੂ. ਕੈਂਪਸ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸ਼੍ਰੀਮਤੀ ਸ਼ਰੁਤੀ ਅਗਰਵਾਲ ਨੇ ਆਪਦਾ ਪ੍ਰਬੰਧਨ ਦੇ ਵੱਖ-ਵੱਖ ਪੱਖਾਂ ਬਾਰੇ ਆਪਦਾਵਾਂ ਦੇ ਪ੍ਰਕਾਰ, ਉਨ੍ਹਾਂ ਦੇ ਕਾਰਨਾਂ, ਜੋਖਮ ਘਟਾਉਣ ਦੇ ਉਪਾਵਾਂ, ਤਿਆਰੀ ਅਤੇ ਪ੍ਰਭਾਵਸ਼ਾਲੀ ਜਵਾਬੀ ਕਾਰਵਾਈ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਯੁਵਾ ਆਪਦਾ ਮਿੱਤਰ ਯੋਜਨਾ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਪ੍ਰਸ਼ਿਕਸ਼ਿਤ ਵਲੰਟੀਅਰ ਵਜੋਂ ਸਮਾਜ ਵਿੱਚ ਆਪਦਾ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਗੁਲਸ਼ਨ ਹੀਰਾ ਵੱਲੋਂ ਵਿਦਿਆਰਥੀਆਂ ਦੀ ਸਾਵਧਾਨੀ, ਇਕਾਗਰਤਾ ਅਤੇ ਤੁਰੰਤ ਪ੍ਰਤੀਕਿਰਿਆ ਸਮਰੱਥਾ ਨੂੰ ਵਿਕਸਤ ਕਰਨ ਲਈ ’ਆਈ-ਬਲਿੰਕਿੰਗ’ ਗਤੀਵਿਧੀ ਕਰਵਾਈ ਗਈ। ਇਸ ਉਪਰੰਤ ਸ਼੍ਰੀਮਤੀ ਜੀਵਨਜੋਤ ਕੌਰ ਨੇ ਆਪਦਾ ਤਿਆਰੀ ਵਿਸ਼ੇ ’ਤੇ ਸੈਸ਼ਨ ਲੈਂਦਿਆਂ ਅਗਾਊਂ ਚਿਤਾਵਨੀ ਪ੍ਰਣਾਲੀ, ਐਮਰਜੈਂਸੀ ਯੋਜਨਾਬੰਦੀ, ਸੁਰੱਖਿਅਤ ਨਿਕਾਸੀ ਪ੍ਰਕਿਰਿਆ ਅਤੇ ਆਪਦਾ ਸਮੇਂ ਅਪਣਾਏ ਜਾਣ ਵਾਲੇ ਸੁਰੱਖਿਆ ਉਪਾਵਾਂ ਬਾਰੇ ਦਸਿਆ ਜਦਕਿ ਯੋਗੇਸ਼ ਸ਼ਰਮਾ ਨੇ ਕਰਾਊਡ ਮੈਨੇਜਮੈਂਟ ਵਿਸ਼ੇ ’ਤੇ ਸੈਸ਼ਨ ਲੈਂਦਿਆਂ ਐਮਰਜੈਂਸੀ ਸਥਿਤੀਆਂ ਦੌਰਾਨ ਪ੍ਰਭਾਵਸ਼ਾਲੀ ਤਾਲਮੇਲ, ਭੀੜ ਪ੍ਰਬੰਧਨ, ਸੁਰੱਖਿਅਤ ਨਿਕਾਸੀ ਅਤੇ ਸੰਚਾਰ ਪ੍ਰਣਾਲੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਟੇ੍ਰਨਿੰਗ ਦੌਰਾਨ ਵਿਦਿਆਰਥੀਆਂ ਨੂੰ ਆਪਦਾ ਪ੍ਰਬੰਧਨ ਦੇ ਬੁਨਿਆਦੀ ਸਿਧਾਂਤਾਂ, ਆਪਦਾ ਤਿਆਰੀ, ਜੋਖਮ ਘਟਾਉਣ, ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵਿਹਾਰਕ ਅਤੇ ਸਿਧਾਂਤਕ ਰੂਪ ਵਿੱਚ ਸਮਝਾਇਆ ਗਿਆ।
ਫੋਟੋ ਕੈਪਸ਼ਨ    ਕੇਐਚਆਰ 03
ਸਰਕਾਰੀ ਪੋਲਟੈਕਨਿਕ ਕਾਲਜ਼ ਖੂਨੀਮਾਜਰਾ ਵਿਖੇ ਬੁਲਾਰੇ ਸੰਬੋਧਨ ਕਰਦੇ ਹੋਏ।

ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਦੇ ਆਗੂਆਂ ਵਲੋਂ ਕੀਤੀ ਮੀਟਿੰਗ
ਖਰੜ,3 ਅਗਸਤ (ਚੰਦਰ ਸ਼ੇਖਰ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਜਿਲ੍ਹਾ ਮੁਹਾਲੀ ਦੇ ਸਹਿ ਇੰਚਾਰਜ਼ ਸੈਮਸਨ ਮਸੀਂਹ ਵਲੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਘੱਟ ਵਿੰਗ ਦੇ ਅਹੁੱਦੇਦਾਰਾਂ ਅਤੇ  ਭਾਈਚਾਰੇ ਨਾਲ  ਮੀਟਿੰਗ ਕੀਤੀ ਗਈ  ਅਤੇ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਘੱਟ ਗਿਣਤੀ ਤੇ ਕੀਤੇ ਜਾ ਰਹੇ ਅੱਤਿਆਚਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖੇ ਹਮਲੇ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਇਸ ਸਰਕਾਰ ਦੇ ਰਾਜ ਵਿਚ ਹਰ ਵਰਗ ਦੁੱਖੀ ਹੈ। ਇਸ ਮੌਕੇ ਮਨਵਰ ਇਕਬਾਲ ਚੇਅਰਮੈਨ ਘੱਟ ਗਿਣਤੀ ਵਿੰਗ ਕਾਂਗਰਸ ਜਿਲ੍ਹਾ ਮੁਹਾਲੀ, ਮੱਖਣ ਖਾਨ ਵਾਈਸ ਚੇਅਰਮੈਨ ਜਿਲ੍ਹਾ ਰੋਪੜ, ਮੁਹੰਮਦ, ਸਦੀਕ,ਸਰਵਰ ਅਲੀ ਮਾਧੋਪੁਰ, ਆਲਮ ਖਾਨ, ਸਾਦਿਕ ਮੁਹੰਮਦ, ਰਹਿਮਤ ਅਲੀ, ਰਹਿਮਤ ਅਲੀ, ਗੁਰਸਿਮਰਨਜੀਤ ਸਿੰਘ, ਪ੍ਰੋਫੈਸਰ ਐਡਰਵਡ ਮਸੀਂਹ ਅਤੇ ਹੋਰ ਪੱਤਵੰਤੇ ਸੱਜਣ ਹਾਜ਼ਰ ਸਨ।
ਫੋਟੋ ਕੈਪਸ਼ਨ   ਕੇਐਚਆਰ 03 ਏ
ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਅਹੁੱਦੇਦਾਰ ਮੀਟਿੰਗ ਕਰਨ ਸਮੇਂ।
 
 
 
 
 
 

Have something to say? Post your comment

 

More in Chandigarh

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ