Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Majha

ਐਮ.ਐਲ.ਏ. ਡਾ. ਜੀਵਨਜੋਤ ਕੌਰ ਨੇ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਧੀਆਂ-ਭੈਣਾਂ ਨਾਲ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

August 03, 2026 07:33 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ : ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾ. ਜੀਵਨਜੋਤ ਕੌਰ ਵੱਲੋਂ ਆਪਣੇ ਹਲਕੇ ਦੀਆਂ ਧੀਆਂ ਅਤੇ ਭੈਣਾਂ ਨਾਲ ਮਿਲ ਕੇ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ 'ਤੀਆਂ ਦੇ ਤਿਉਹਾਰ' ਨੂੰ ਪੂਰੇ ਉਤਸ਼ਾਹ, ਰੌਣਕ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪੰਜਾਬੀ ਲੋਕ-ਸੱਭਿਆਚਾਰ ਦੀਆਂ ਝਲਕੀਆਂ ਦੇ ਨਾਲ ਖੁਸ਼ੀ ਅਤੇ ਆਪਸੀ ਸਾਂਝ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ ਮਹਿਲਾਵਾਂ ਨੇ ਗਿੱਧਾ, ਬੋਲੀਆਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਤੀਆਂ ਦੇ ਤਿਉਹਾਰ ਦਾ ਭਰਪੂਰ ਆਨੰਦ ਮਾਣਿਆ। ਵਿਧਾਇਕਾ ਡਾ. ਜੀਵਨਜੋਤ ਕੌਰ ਨੇ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਭੈਣਾਂ ਨੂੰ ਪਿਆਰ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਤੋਹਫ਼ੇ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਜੀਵਨਜੋਤ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸਾਡੀਆਂ ਰਵਾਇਤਾਂ ਦਾ ਅਨਮੋਲ ਹਿੱਸਾ ਹੈ। ਇਹ ਤਿਉਹਾਰ ਧੀਆਂ-ਭੈਣਾਂ ਨੂੰ ਆਪਸੀ ਪਿਆਰ, ਸਾਂਝ ਅਤੇ ਏਕਤਾ ਦੇ ਮਜ਼ਬੂਤ ਰਿਸ਼ਤੇ ਵਿੱਚ ਜੋੜਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਮੀਰ ਵਿਰਸੇ, ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਸੰਭਾਲਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਇਸ ਨੂੰ ਯਾਦਗਾਰ ਬਣਾਉਣ ਲਈ ਸਾਰੀਆਂ ਧੀਆਂ-ਭੈਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦਾ ਸਸ਼ਕਤ ਮਾਧਿਅਮ ਹਨ। ਉਨ੍ਹਾਂ ਨੂੰ ਮਿਲੇ ਪਿਆਰ ਅਤੇ ਸਤਿਕਾਰ ਲਈ ਵੀ ਉਨ੍ਹਾਂ ਹਲਕਾ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ