Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਆਪ ਆਗੂ ਨੇ ਡਾਕ ਵਿਭਾਗ ਵਿੱਚ ਹੁੰਦਿਆਂ ਹੋਇਆਂ ਚੇਅਰਮੈਨੀ ਲੈ ਕੇ ਸਰਕਾਰ ਨੂੰ ਲਾਇਆ ਚੂਨਾ

August 03, 2026 07:37 PM
Rozana Sehaj times
ਜੰਡਿਆਲਾ  ਗੁਰੂ : ਜੰਡਿਆਲਾ ਗੁਰੂ ਹਲਕੇ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਹੋਣ ਦੇ ਨਾਲ ਨਾਲ ਡਾਕ ਵਿਭਾਗ ਵਿੱਚ ਵੀ ਨੌਕਰੀ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਦੋਵੇਂ ਤਨਖਾਹਾਂ ਨਾਲੋ ਨਾਲ ਲੈ ਕੇ ਕਾਨੂੰਨ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਕਥਿਤ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਸਬੂਤਾ ਸਮੇਤ ਦੱਸਿਆ ਕਿ ਆਮ ਆਦਮੀ ਪਾਰਟੀ ਦਾ ਮਾਰਕੀਟ ਕਮੇਟੀ ਮਹਿਤਾ ਦਾ ਚੇਅਰਮੈਨ ਗੁਰਵਿੰਦਰ ਸਿੰਘ ਰੰਧਾਵਾ ਜਿਸ ਨੇ ਡਾਕ ਵਿਭਾਗ ਵਿੱਚ ਖੱਬੇ ਰਾਜਪੂਤਾਂ ਵਿਖੇ ਗਰਾਮੀਣ ਡਾਕ ਸੇਵਕ ਵਜੋਂ ਨੌਕਰੀ ਕਰਨ ਦੇ ਨਾਲ ਨਾਲ ਮਾਰਕੀਟ ਕਮੇਟੀ ਮਹਿਤਾ ਦਾ ਚੇਅਰਮੈਨ ਨਿਯੁਕਤ ਹੋਣ ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲੋਂ ਦੋਵੇਂ ਤਨਖਾਹਾਂ ਨਾਲੋ ਨਾਲ ਲੈ ਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ । ਉਹਨਾਂ ਨੇ ਸਬੂਤਾਂ ਸਮੇਤ ਦੱਸਿਆ ਕਿ ਗੁਰਵਿੰਦਰ ਸਿੰਘ ਰੰਧਾਵਾ ਨੇ ਡਾਕਖਾਨੇ ਦੀ ਨੌਕਰੀ ਮਈ 1999 ਤੋਂ ਸ਼ੁਰੂ ਕੀਤੀ ਸੀ ਅਤੇ ਜੂਨ 2023 ਵਿੱਚ ਇਸ ਨੂੰ ਆਮ ਆਦਮੀ ਪਾਰਟੀ ਵੱਲੋਂ ਮਾਰਕੀਟ ਕਮੇਟੀ ਮਹਿਤਾ ਦਾ ਚੇਅਰਮੈਨ ਵੀ ਨਿਯੁਕਤ ਕਰ ਦਿੱਤਾ ਗਿਆ ਅਤੇ ਇਸਨੇ ਦੋਵੇਂ ਤਨਖਾਹਾਂ ਨਾਲੋ ਨਾਲ ਲਈਆਂ ਅਤੇ ਜੁਲਾਈ 2024 ਨੂੰ ਡਾਕਘਰ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਅਤੇ ਇੱਕ ਸਾਲ ਤੋਂ ਵੱਧ ਸਮਾਂ ਦੋਵਾਂ ਪਾਸਿਆਂ ਤੋਂ ਤਨਖਾਹਾਂ ਪ੍ਰਾਪਤ ਕੀਤੀਆਂ। ਉਹਨਾਂ ਕਿਹਾ ਕਿ ਕਿਸੇ ਵੀ ਸਰਕਾਰੀ ਕਰਮਚਾਰੀ ਨੂੰ ਕਿਸੇ ਵੀ ਸਿਆਸੀ ਪਾਰਟੀ ਵਿੱਚ ਅਹੁਦਾ ਨਹੀਂ ਮਿਲ ਸਕਦਾ ਅਤੇ ਨਾ ਹੀ ਦਿੱਤਾ ਜਾ ਸਕਦਾ ਹੈ ਅਤੇ ਇਹ ਗੁਰਵਿੰਦਰ ਸਿੰਘ ਰੰਧਾਵਾ ਨੇ ਅਤੇ ਉਸ ਦਾ ਸਾਥ ਦੇਣ ਵਾਲਿਆਂ ਨੇ ਸ਼ਰੇਆਮ ਕਾਨੂੰਨ ਦੀਆਂ ਅੱਖਾਂ ਵਿੱਚ ਕੱਟਾ ਪਾ ਕੇ 420 ਕੀਤੀ ਹੈ ਅਤੇ ਜੇ ਇਕ ਜਿੰਮੇਵਾਰ ਆਗੂ ਅਜਿਹੇ ਕੰਮ ਕਰਦਾ ਹੈ ਤਾਂ ਹੇਠਲੇ ਪੱਧਰ ਤੇ ਕੀ ਹੁੰਦਾ ਹੋਵੇਗਾ। ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਦੱਸਿਆ ਕਿ ਚੇਅਰਮੈਨ ਗੁਰਵਿੰਦਰ ਸਿੰਘ ਰੰਧਾਵਾ ਦੇ ਘਪਲੇ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਨੀਰਜ ਸ਼ਰਮਾਂ ਵੱਲੋਂ ਆਰ ਟੀ ਆਈ ਤਹਿਤ ਮੰਗੀ ਗਈ ਜਾਣਕਾਰੀ ਉਪਰੰਤ ਸਾਹਮਣੇ ਆਇਆ। ਉਹਨਾਂ ਚੇਅਰਮੈਨ ਵਿਰੁੱਧ ਬਣਦੀਆਂ ਧਾਰਾਵਾਂ ਅਧੀਨ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼