Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਿੱਤ ਮੰਤਰੀ ਚੀਮਾ ਵੱਲੋਂ ਦੁਗਾਲ ਦੀ ਗਊਸਲਾ ਨੂੰ 50 ਲੱਖ ਦਾ ਚੈੱਕ ਭੇਟ

August 03, 2026 07:43 PM
Rozana Sehaj times

 

ਪਾਤੜਾਂ : ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਦੁਗਾਲ ਦੀ ਸ਼੍ਰੀ ਰਾਮ ਗਊਸ਼ਾਲਾ ਵਿੱਚ ਅੱਗ ਲੱਗਣ ਨਾਲ ਨੁਕਸਾਨ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਦੀ ਗਰਾਂਟ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਆਪਣੇ ਇਸ ਵਾਅਦੇ ਨੂੰ ਪੂਰਾ ਕਰਦਿਆਂ ਵਿੱਤ ਮੰਤਰੀ ਨੇ ਗਊਸ਼ਾਲਾ ਦੇ ਪ੍ਰਬੰਧਕ ਸੰਤ ਨਰਾਇਣ ਮੁਨੀ ਨੂੰ ਗਰਾਂਟ ਰਾਸ਼ੀ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਹਨਾਂ ਨਾਲ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਆਪ ਦੇ ਸੀਨੀਅਰ ਆਗੂ ਡੀਟੀਓ ਕਰਨ ਸਿੰਘ ਹਾਜ਼ਰ ਸਨ। ਗਰਾਂਟ ਰਾਸ਼ੀ ਦਾ ਚੈੱਕ ਦੇਣ ਉਪਰੰਤ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਦੁਗਾਲ ਦੀ ਇਸ ਗਊਸ਼ਾਲਾ ਵਿੱਚ 4500 ਤੋਂ ਵੱਧ ਗਊਆਂ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ ਬੀਤੇ ਦਿਨ ਇਸ ਗਊਸ਼ਾਲਾ ਵਿੱਚ ਕਿਸੇ ਕਾਰਨਾਂ ਕਰਕੇ ਅੱਗ ਲੱਗ ਗਈ ਅਤੇ ਲੱਗੀ ਇਸ ਭਿਆਨਕ ਅੱਗ ਨਾਲ ਹਜਾਰਾਂ ਕੁਇੰਟਲ ਦੇ ਕਰੀਬ ਤੂੜ੍ਹੀ ਅਤੇ ਤੂੜੀ ਵਾਲੇ ਸ਼ੈਡ ਸੜ ਗਏ ਸਨ ਇਸ ਦਾ ਪਤਾ ਲੱਗਣ ਤੇ ਮੈਂ ਇੱਥੇ ਪੁੱਜ ਕੇ ਜੋ ਵੀ ਸਰਕਾਰ ਵੱਲੋਂ ਮੌਕੇ ਤੇ ਬਚਾਅ ਪ੍ਰਬੰਧ ਕਰਨੇ ਬਣਦੇ ਸਨ ਉਹ ਕਰਵਾਏ ਗਏ ਸਨ ਅਤੇ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਸਹਾਇਤਾ ਰਾਸ਼ੀ ਦਿੱਤੇ ਜਾਣ ਦਾ ਭਰੋਸਾ ਦਿੱਤਾ ਗਿਆ ਸੀ ਜਿਸ ਨੂੰ ਪੂਰਾ ਕਰਦਿਆਂ ਸਰਕਾਰ ਵੱਲੋਂ ਜਾਰੀ ਕੀਤੀ ਗਈ ਰਾਸ਼ੀ ਦਾ ਅੱਜ ਇਹ 50 ਲੱਖ ਦੈ ਚੈਕ ਗਊਸ਼ਾਲਾ ਦੇ ਪ੍ਰਬੰਧਕ ਸੰਤ ਨਰਾਇਣ ਮੁਨੀ ਨੂੰ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ 45000 ਕਿਲੋਮੀਟਰ ਸੜਕਾਂ ਬਣਾਈਆਂ ਗਈਆਂ ਹਨ ਇਸ ਤੋਂ ਇਲਾਵਾ ਹਸਪਤਾਲਾਂ ਅਤੇ ਸਕੂਲਾਂ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਕੀਤੇ ਹਨ। ਗਊ ਸੈੱਸ ਤੋ ਇਕੱਠੀ  ਹੁੰਦੀ ਰਾਸ਼ੀ ਬਾਰੇ ਪੁੱਛੇ ਜਾਣ ਤੇ ਊਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਪੰਜਾਬ ਦੀਆਂ ਰਜਿਸਟਡ ਗਊਸ਼ਾਲਾ ਦੇ 163 ਕਰੋੜ ਦੇ ਬਿਜਲੀ ਦੇ ਬਿੱਲ ਅਦਾ ਕੀਤੇ ਗਏ ਹਨ ਅਤੇ ਇਸੇ ਵਿੱਚੋਂ ਹੀ ਇਸ ਗਊਸ਼ਾਲਾ ਨੂੰ 50 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਡੀਪੀਓ ਬਘੇਲ ਸਿੰਘ, ਤਹਿਸੀਲਦਾਰ ਹਰਸਿਮਰਨ ਸਿੰਘ, ਬਲਾਕ ਸੰਮਤੀ ਚੇਅਰਪਰਸ ਪਰਮਜੀਤ ਕੌਰ, ਤੇਜਿੰਦਰ ਸਿੰਘ ਤੇਜੀ, ਫਤਿਹ ਚੌਧਰੀ, ਮਨਜੀਤ ਸਿੰਘ ਕੁੱਕੂ ਸਾਬਕਾ ਸਰਪੰਚ ਦੁਗਾਲ, ਕਰਨੈਲ ਸਿੰਘ ਸਾਬਕਾ ਸਰਪੰਚ, ਸਰਪੰਚ ਹਰਦੀਪ ਸਿੰਘ ਸਰਪੰਚ ਦੁਗਾਲ, ਸਾਬਕਾ ਸਰਪੰਚ ਦਰਬਾਰਾ ਸਿੰਘ ਆਦਿ ਹਾਜ਼ਰ ਸਨ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ