Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Doaba

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

August 03, 2026 07:54 PM
Rozana Sehaj times
ਨਵਾਂਸ਼ਹਿਰ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 8 ਅਗਸਤ ਨੂੰ ਵਿਸ਼ਾਲ ਮੈਰਾਥਨ ਦੌੜ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਦੌਰਾਨ ਮੈਰਾਥਨ ਦੇ ਰੂਟ ਪਲਾਨ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਹ ਮੈਰਾਥਨ 08 ਅਗਸਤ 2026, ਦਿਨ ਸ਼ਨੀਵਾਰ ਨੂੰ ਸਵੇਰੇ 6:30 ਵਜੇ ਆਈ.ਟੀ.ਆਈ. ਗਰਾਊਂਡ, ਨਵਾਂਸ਼ਹਿਰ ਤੋਂ ਸ਼ੁਰੂ ਹੋਵੇਗੀ। ਮੈਰਾਥਨ ਦੌੜ ਦਾ ਰੂਟ ਆਈ.ਟੀ.ਆਈ. ਗਰਾਊਂਡ ਤੋਂ ਚੰਡੀਗੜ੍ਹ ਰੋਡ ਹੁੰਦਾ ਹੋਇਆ ਸ਼ੂਗਰ ਮਿੱਲ ਵਿਖੇ ਯੂ-ਟਰਨ ਲੈ ਕੇ ਵਾਪਸ ਆਈ.ਟੀ.ਆਈ. ਗਰਾਊਂਡ ਵਿਖੇ ਹੀ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਪਹਿਲੇ 15 ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਸਾਰੇ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਮੈਰਾਥਨ ਦੀ ਸਮਾਪਤੀ ਤੋਂ ਬਾਅਦ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂ. ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਯਜੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਤੋਂ ਇਲਾਵਾ ਪੁਲਿਸ, ਖੇਡ, ਸਿਹਤ, ਸਿੱਖਿਆ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 

Have something to say? Post your comment

 

More in Doaba

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਮੈਰਾਥਨ ਦੌੜ ਦੀਆਂ ਤਿਆਰੀਆਂ ਮੁਕੰਮਲ: ਵਧੀਕ ਡਿਪਟੀ ਕਮਿਸ਼ਨਰ(ਜ)