Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਸਿਵਲ ਹਸਪਤਾਲ ਪ੍ਰੋਜੈਕਟ ਦੀ ਮੌਜੂਦਾ ਹਕੀਕਤ ਲੋਕਾਂ ਸਾਹਮਣੇ ਰੱਖੀ

August 03, 2026 08:10 PM
Rozana Sehaj times

ਮੋਹਾਲੀ :  ਸਾਬਕਾ ਸਿਹਤ ਮੰਤਰੀ ਸਿੱਧੂ ਅੱਜ ਸੈਕਟਰ-66, ਮੋਹਾਲੀ ਵਿਖੇ ਉਸ ਸਥਾਨ ਦਾ ਦੌਰਾ ਕਰਨ ਪਹੁੰਚੇ, ਜਿੱਥੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਸਿਹਤ ਮੰਤਰੀ ਰਹਿੰਦਿਆਂ 350 ਬਿਸਤਰਿਆਂ ਵਾਲੇ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ, ਪਰ ਹਕੀਕਤ ਇਹ ਹੈ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਸ ਹਸਪਤਾਲ ਦੀ ਉਸਾਰੀ ਲਈ ਇੱਕ ਇੱਟ ਤੱਕ ਨਹੀਂ ਲਗਾਈ ਗਈ। ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਇਸ ਹਸਪਤਾਲ ਲਈ ਲੋੜੀਂਦੀਆਂ ਸਾਰੀਆਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਪੂਰੀਆਂ ਕਰ ਦਿੱਤੀਆਂ ਸਨ। ਇਸ ਪ੍ਰੋਜੈਕਟ ਲਈ 8.72 ਏਕੜ ਜ਼ਮੀਨ ਅਲਾਟ ਕੀਤੀ ਗਈ ਸੀ, 50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਮਨਜ਼ੂਰ ਕੀਤੀ ਗਈ ਸੀ ਅਤੇ ਸਾਰੇ ਟੈਂਡਰ ਵੀ ਪਾਸ ਕਰ ਦਿੱਤੇ ਗਏ ਸਨ। ਜਿਹੜੀ ਸਰਕਾਰ ਆਪਣੀ ਰਾਜਨੀਤਿਕ ਸੋਚ ਕਰਕੇ ਲੋਕ ਭਲਾਈ ਦੇ ਪ੍ਰੋਜੈਕਟਾਂ ਨੂੰ ਰੋਕ ਦੇਵੇ, ਉਹ ਲੋਕਾਂ ਦੇ ਹਿੱਤਾਂ ਦੀ ਨਹੀਂ, ਸਿਰਫ਼ ਸਿਆਸੀ ਬਦਲੇ ਦੀ ਰਾਜਨੀਤੀ ਕਰ ਰਹੀ ਹੈ। ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਮੋਹਾਲੀ ਦੇ ਲੋਕਾਂ ਨਾਲ ਹੋ ਰਹੇ ਇਸ ਅਨਿਆਏ ਨੂੰ ਤੁਰੰਤ ਖਤਮ ਕੀਤਾ ਜਾਵੇ, ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਦੇ ਨਿਰਮਾਣ ਦਾ ਕੰਮ ਬਿਨਾਂ ਹੋਰ ਦੇਰੀ ਸ਼ੁਰੂ ਕੀਤਾ ਜਾਵੇ ਅਤੇ ਕਾਂਗਰਸ ਸਰਕਾਰ ਵੱਲੋਂ ਮਨਜ਼ੂਰ ਕੀਤੇ ਗਏ ਸਾਰੇ ਅਧੂਰੇ ਵਿਕਾਸੀ ਪ੍ਰੋਜੈਕਟ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ।

 
 

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ