Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪੰਜਾਬ ਦੇ ਜ਼ਿਲ੍ਹਾ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ

August 03, 2026 08:20 PM
Arvinder Singh
ਪਟਿਆਲਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਸਟੇਟ ਸਿੱਖਿਆ ਇੰਚਾਰਜ ਗੁਲਸ਼ਨ ਛਾਬੜਾ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਕੀਤੀ। ਮੀਟਿੰਗ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਇੰਚਾਰਜ ਵਿਜੇ ਮੈਨਰੋ ਦੀ ਅਗਵਾਈ ਹੇਠ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਲਸ਼ਨ ਛਾਬੜਾ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਦੇਸ਼ ਭਰ ਵਿੱਚ ਪਹਿਲੇ ਸਥਾਨ 'ਤੇ ਲਿਆਉਣ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਆਪਣੇ ਸਫਲ ਤਜ਼ਰਬਿਆਂ ਦੇ ਆਧਾਰ 'ਤੇ ਮਾਰਗਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਮੁੱਚੀ ਟੀਮ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਵਿੱਚ ਸਿਖਲਾਈ ਦੇਣ ਅਤੇ ਗੁਣਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 'ਮਿਸ਼ਨ ਸਮਰੱਥ' ਵਰਗੀਆਂ ਯੋਜਨਾਵਾਂ ਨੂੰ ਵੀ ਸਫ਼ਲਤਾਪੂਰਵਕ ਲਾਗੂ ਕੀਤਾ ਗਿਆ ਹੈ। ਗੁਲਸ਼ਨ ਛਾਬੜਾ ਨੇ ਸਕੂਲ ਪ੍ਰਬੰਧਨ ਕਮੇਟੀਆਂ ਦੇ ਮੈਂਬਰਾਂ ਅਤੇ ਹੋਰ ਸਹਿਯੋਗੀਆਂ ਨੂੰ ਅਪੀਲ ਕੀਤੀ ਕਿ ਉਹ ਵਲੰਟੀਅਰ ਵਜੋਂ ਸਕੂਲਾਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਕੀਮਤੀ ਸੁਝਾਵਾਂ ਰਾਹੀਂ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ।
 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ