Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਹਲਕਾ ਗਿੱਲ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਹਰਜੋਤ ਗਰੇਵਾਲ ਦਾ ਪਿੰਡ ਰਣੀਆ ਵਿਖੇ ਵਿਸ਼ੇਸ਼ ਸਨਮਾਨ

August 03, 2026 08:23 PM
Rozana Sehaj times
ਲੁਧਿਆਣਾ :  ਨੇੜਲੇ ਪਿੰਡ ਰਣੀਆ ਵਿਖੇ ਯੂਥ ਕਾਂਗਰਸ ਦੀਆਂ ਬੀਤੇ ਸਮੇਂ ਦੌਰਾਨ ਹੋਈਆਂ ਚੋਣਾਂ ਵਿੱਚ ਹਲਕਾ ਗਿੱਲ ਦੀ ਪ੍ਰਧਾਨਗੀ ਦੀ ਚੋਣ ਜਿੱਤਣ ਵਾਲੇ ਹਰਜੋਤ ਗਰੇਵਾਲ ਦੇ ਸਨਮਾਨ ਵਿੱਚ ਇੱਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਹਲਕੇ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆਂ ਵੱਲੋਂ ਆਪਣੇ ਗ੍ਰਹਿ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਹਲਕਾ ਪ੍ਰਧਾਨ ਹਰਜੋਤ ਗਰੇਵਾਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਗਿੱਲ ਦੇ ਪ੍ਰਧਾਨ ਹਰਜੋਤ ਗਰੇਵਾਲ ਨੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆਂ ਦਾ ਇਸ ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਅਤੇ ਇਲਾਕੇ ਦੇ ਸਮੂਹ ਵਰਕਰਾਂ ਵੱਲੋਂ ਮਿਲੇ ਇਸ ਵੱਡੇ ਮਾਣ-ਸਤਿਕਾਰ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਹੋਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਰਪੱਖਤਾ ਨਾਲ ਨਿਭਾਉਣਗੇ ਅਤੇ ਹਲਕਾ ਗਿੱਲ ਵਿੱਚ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ।
 

Have something to say? Post your comment