Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

'ਹਰ ਬੂਥ ਕਾਂਗਰਸ ਮਜਬੂਤ' ਮੁਹਿੰਮ ਤਹਿਤ ਹਲਕਾ ਗਿੱਲ ਵਿਖੇ ਅਹਿਮ ਮੀਟਿੰਗ

August 03, 2026 08:31 PM
Rozana Sehaj times
ਲੁਧਿਆਣਾ  : ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਗ੍ਰਹਿ ਵਿਖੇ al ਕਾਂਗਰਸ ਪਾਰਟੀ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹਲਕਾ ਗਿੱਲ ਦੇ ਸਮੂਹ ਕਾਂਗਰਸੀ ਵਰਕਰਾਂ, ਬਲਾਕ ਕਮੇਟੀ ਅਤੇ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।ਇਸ ਮੌਕੇ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਵੱਲੋਂ ਮਿਤੀ 6 ਅਗਸਤ ਨੂੰ ਲੁਧਿਆਣਾ ਦਿਹਾਤੀ ਵਿਖੇ ਹੋਣ ਜਾ ਰਹੀ ਕਾਂਗਰਸ ਦੀ ਅਹਿਮ ਮੀਟਿੰਗ ਸਬੰਧੀ ਰਣਨੀਤੀ ਉਲੀਕੀ ਗਈ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਨੇ ਦੱਸਿਆ ਕਿ 6 ਅਗਸਤ ਨੂੰ ਹੋਣ ਵਾਲੀ ਇਸ ਵੱਕਾਰੀ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸ ਦੀ ਸਮੂਹ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਪਹੁੰਚ ਰਹੀ ਹੈ। ਇਸ ਮੌਕੇ ਮੇਜਰ ਸਿੰਘ ਮੁੱਲਾਪੁਰ ਅਤੇ ਕੁਲਦੀਪ ਸਿੰਘ ਵੈਦ ਨੇ ਸਾਂਝੇ ਤੌਰ 'ਤੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਮਜਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਜੇਕਰ ਸਾਡਾ ਬੂਥ ਮਜਬੂਤ ਹੋਵੇਗਾ ਤਾਂ ਪਾਰਟੀ ਹਰ ਮੁਕਾਮ 'ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ 6 ਅਗਸਤ ਦੀ ਮੀਟਿੰਗ ਵਿੱਚ ਵੱਧ-ਚੜ੍ਹ ਕੇ ਕਾਫ਼ਲਿਆਂ ਦੇ ਰੂਪ ਵਿੱਚ ਪਹੁੰਚਿਆ ਜਾਵੇ ਤਾਂ ਜੋ ਪੰਜਾਬ ਲੀਡਰਸ਼ਿਪ ਦੇ ਹੱਥ ਮਜਬੂਤ ਕੀਤੇ ਜਾ ਸਕਣ ਅਤੇ 'ਹਰ ਬੂਥ ਕਾਂਗਰਸ ਮਜਬੂਤ' ਦੇ ਨਾਅਰੇ ਨੂੰ ਸਫਲ ਬਣਾਇਆ ਜਾ ਸਕੇ।

Have something to say? Post your comment