Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

August 03, 2026 08:35 PM
Rozana Sehaj times


ਚੰਡੀਗੜ੍ਹ : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ, ਸਦਨ ਨੇ ਸਾਬਕਾ ਵਿਧਾਇਕ ਸ਼੍ਰੀ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸ਼੍ਰੀ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਸ਼੍ਰੀ ਭੂਲਾ ਰਾਮ, ਸ. ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਸ. ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਸਿਫ਼ਾਰਸ਼ ’ਤੇ, ਸਦਨ ਨੇ ਫੌਜੀ ਸ਼ਹੀਦ ਸਿਕੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ। ਸਦਨ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਦਿਲੋਂ ਸ਼ਰਧਾਂਜਲੀ ਦਿੱਤੀ ਗਈ ਜਿਨ੍ਹਾਂ ਨੇ ਨੀਟ ਪ੍ਰੀਖਿਆ ਪੇਪਰ ਲੀਕ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਪੈਦਾ ਹੋਏ ਅਨਿਸ਼ਚਿਤਤਾ ਦੇ ਮਾਹੌਲ ਦਾ ਸਾਹਮਣਾ ਕਰਦੇ ਹੋਏ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਡੂੰਘੀ ਹਮਦਰਦੀ ਅਤੇ ਸੰਵੇਦਨਾ ਪ੍ਰਗਟਾਈ ਗਈ। ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ