Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

August 03, 2026 08:39 PM
Rozana Sehaj times


ਚੰਡੀਗੜ੍ਹ : 
ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਚੱਲ ਰਹੇ ਸਮਾਗਮਾਂ ਅਤੇ ਆਗਾਮੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਪ੍ਰੋਗਰਾਮਾਂ ਦੇ ਸਫ਼ਲਤਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਪੁੱਜੇ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਯਾਦਗਾਰੀ ਜਸ਼ਨਾਂ ਵਜੋਂ ਜੁਲਾਈ ਤੋਂ ਨਵੰਬਰ ਤੱਕ ਸੂਬੇ ਭਰ ਵਿੱਚ ਇੱਕ ਲੜੀ ਤਹਿਤ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੀਟਿੰਗ ਵਿੱਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਵਿਕਾਸ ਬੋਰਡ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਤੋਂ ਇਲਾਵਾ ਮਾਹਰ ਪੈਨਲ ਤੋਂ ਸੰਤ ਪ੍ਰਦੀਪ ਦਾਸ ਜੀ ਡੇਰਾ ਬੱਲਾਂ, ਸੰਤ ਨਿਰਮਲ ਦਾਸ ਜੀ ਜਲੰਧਰ, ਸੰਤ ਕੇਵਲ ਸਿੰਘ ਜੀ ਤਪ ਅਸਥਾਨ ਖੁਰਾਲਗੜ੍ਹ, ਸੰਤ ਸਤਵਿੰਦਰ ਸਿੰਘ ਹੀਰਾ ਚਰਨ ਛੋਹ ਗੰਗਾ ਖੁਰਾਲਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਮਨਜਿੰਦਰ ਸਿੰਘ ਅਤੇ ਅੰਮ੍ਰਿਤਸਰ ਤੋਂ ਡਾ. ਰਾਜ ਕੁਮਾਰ ਹੰਸ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਪੰਜਾਬ ਭਰ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਵਿਰਾਸਤ ਬਾਰੇ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬਰਾਬਰੀ, ਸਮਾਜਿਕ ਨਿਆਂ ਅਤੇ ਭਾਈਚਾਰੇ ਦਾ ਸੁਨੇਹਾ ਖ਼ਲਕਤ ਤੱਕ ਪਹੁੰਚਾਉਣ ਲਈ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ। ਜਸ਼ਨਾਂ ਦੇ ਹਿੱਸੇ ਵਜੋਂ ਪੰਜਾਬ ਭਰ ਵਿੱਚ 650 ਏਕੜ ਜ਼ਮੀਨ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 6.50 ਲੱਖ ਬੂਟੇ ਲਗਾਉਣ ਅਤੇ 6.50 ਲੱਖ ਯਾਦਗਾਰੀ ਝੰਡੇ ਵੰਡਣ ਸਬੰਧੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ‘ਰਨ ਫਾਰ ਇਕੁਐਲਟੀ ’ ਮੈਰਾਥਨ ਅਤੇ ਸੂਬੇ ਭਰ ਵਿੱਚ ਸਾਈਕਲ ਰੈਲੀਆਂ ਕਰਵਾਉਣ ਦੀ ਯੋਜਨਾ ਹੈ। ਮੰਤਰੀ ਨੂੰ ਦੱਸਿਆ ਗਿਆ ਕਿ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਤੋਂ ਬਾਅਦ 9 ਤੋਂ 11 ਅਕਤੂਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਰੋਜ਼ ਰਾਜ ਪੱਧਰੀ ਸਮਾਗਮ ਹੋਵੇਗਾ, ਜਿਸ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਪ੍ਰਦਰਸ਼ਨੀਆਂ, ਕਥਾ ਅਤੇ ਕੀਰਤਨ ਦਰਬਾਰ, ਸੰਤ ਸੰਮੇਲਨ, ਗੁਰੂ ਰਵਿਦਾਸ ਜੀ ਦੀ ਬਾਣੀ ’ਤੇ ਅਧਾਰਤ ਕਾਨਫਰੰਸਾਂ, ਬੇਗਮਪੁਰਾ ਸਮਾਗਮ ਅਤੇ ਮੀਨਾਰ-ਏ-ਬੇਗਮਪੁਰਾ ਵਿਖੇ ਥ੍ਰੀ-ਡੀ ਪ੍ਰੋਜੈਕਸ਼ਨ ਸ਼ੋਅ ਵੀ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਸਬੰਧੀ ਤਿਆਰੀਆਂ ਦਾ ਡੂੰਘਾਈ ਨਾਲ ਜਾਇਜ਼ਾ ਲੈਂਦਿਆਂ ਸੌਂਦ ਨੇ ਸਾਰੇ ਵਿਭਾਗਾਂ ਨੂੰ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਸਹੀ ਤਾਲਮੇਲ ਕਰਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪ੍ਰੋਗਰਾਮਾਂ ਦੌਰਾਨ ਰਿਹਾਇਸ਼, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਆਵਾਜਾਈ, ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਡਾਕਟਰੀ ਸਹਾਇਤਾ ਅਤੇ ਹੋਰ ਜ਼ਰੂਰੀ ਜਨਤਕ ਸੇਵਾਵਾਂ ਲਈ ਢੁਕਵੇਂ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਢੁਕਵੇਂ, ਮਾਣਮੱਤੇ ਅਤੇ ਯਾਦਗਾਰੀ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਇਹ ਜਸ਼ਨ ਗੁਰੂ ਰਵਿਦਾਸ ਜੀ ਦੀਆਂ ਸਮਾਨਤਾ, ਭਾਈਚਾਰਕ-ਸਾਂਝ, ਦਇਆ ਅਤੇ ਹਲੀਮੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਵਿੱਚ ਪਹੁੰਚਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਤਿਆਰੀਆਂ ਦੀ ਪ੍ਰਗਤੀ ਦੀ ਨਿਯਮਤ  ਨਜ਼ਰਸਾਨੀ ਕਰਨ ਅਤੇ ਹਰੇਕ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਤਾਂ ਜੋ ਦੇਸ਼ ਭਰ ਦੀਆਂ ਸੰਗਤਾਂ ਲਈ ਸੁਵਿਧਾ ਅਤੇ ਸ਼ਰਧਾਪੂਰਵਕ ਜਸ਼ਨਾ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੂਚਨਾ ਅਤੇ ਲੋਕ ਸੰਪਰਕ ਦੇ ਸਕੱਤਰ ਪੁਨੀਤ ਗੋਇਲ, ਸਿੱਖਿਆ ਸਕੱਤਰ ਸੋਨਾਲੀ ਗਿਰੀ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ, ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਅਤੇ ਮਾਹਿਰ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ