Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਪੰਜਾਬ ਬਦਲ ਰਿਹੈ ਅਤੇ ਮਿਆਰੀ ਸਿੱਖਿਆ ਬਣ ਰਹੀ ਹੈ ਇਸਦੀ ਪਛਾਣ: ਹਰਜੋਤ ਸਿੰਘ ਬੈਂਸ

August 03, 2026 08:54 PM
Rozana Sehaj times
ਚੰਡੀਗੜ੍ਹ : ਦੇਸ਼ ਭਰ ਵਿੱਚ ਵਾਰ-ਵਾਰ ਪੇਪਰ ਲੀਕ ਹੋਣ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਹੋ ਰਹੇ ਕੁਰਖ਼ਤ ਵਿਹਾਰ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਨਿੰਦਾ ਮਤੇ ’ਤੇ ਚਰਚਾ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਬਹਿਸ ਤੋਂ ਭੱਜ ਵੱਟ ਰਹੀ ਹੈ ਕਿਉਂਕਿ ਉਸ ਕੋਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਂਦੇ ਗਏ ਸਾਕਾਰਾਤਮਕ ਬਦਲਾਅ ਦਾ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਝੂਠੇ ਬਿਆਨਬਾਜ਼ੀ ਰਾਹੀਂ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਤੱਥ ਵੱਖਰੀ ਹੀ ਕਹਾਣੀ ਬਿਆਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿੱਚ ਭਾਰਤ ਦਾ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਸਿੱਖਿਆ ਕ੍ਰਾਂਤੀ ਅਧੀਨ 882 ਸਰਕਾਰੀ ਸਕੂਲੀ ਵਿਦਿਆਰਥੀਆਂ ਨੇ ਨੀਟ-ਯੂਜੀ 2026 ਪਾਸ ਕੀਤੀ ਹੈ ਅਤੇ ਪਿਛਲੇ 4.5 ਸਾਲਾਂ ਵਿੱਚ ਇੱਕ ਵੀ ਪੇਪਰ ਲੀਕ ਨਾ ਹੋਣ ਦਾ ਰਿਕਾਰਡ ਕਾਇਮ ਰੱਖਿਆ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ “ਪੰਜਾਬ ਬਦਲ ਰਿਹਾ ਹੈ ਅਤੇ ਮਿਆਰੀ ਸਿੱਖਿਆ ਇਸਦੀ ਪਛਾਣ ਬਣ ਰਹੀ ਹੈ।” ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਵਿਰੋਧੀ ਧਿਰ ਵੱਲੋਂ ਉਠਾਏ ਗਏ ਹਰ ਸਵਾਲ ਦਾ ਜਵਾਬ ਦੇਣ ਲਈ ਸਦਨ ਵਿੱਚ ਡੱਟ ਕੇ ਖੜ੍ਹੇ  ਹਨ। ਉਨ੍ਹਾਂ ਕਿਹਾ,“ਮੈਂ ਕਾਨੂੰਨ ਦਾ ਵਿਦਿਆਰਥੀ ਰਿਹਾਂ। ਮੈਂ ਕੁਦਰਤੀ ਨਿਆਂ ਦੇ ਸਰਵਵਿਆਪੀ ਸਿਧਾਂਤ ਨੂੰ ਸਮਝਦਾ ਹਾਂ ਕਿ ਮਾੜੇ ਤੋਂ ਮਾੜੇ ਸਿਸਟਮ ਵਿੱਚ ਵੀ, ਕਿਸੇ ਨੂੰ ਸੁਣੇ ਬਿਨਾਂ ਸਜ਼ਾ ਨਹੀਂ ਦਿੱਤੀ ਜਾਂਦੀ। ਸਵਾਲ ਉਠਾਉਣਾ ਬਹੁਤ ਆਸਾਨ ਹੈ। ਮੈਂ ਇੱਥੇ ਵਿਰੋਧੀ ਧਿਰ ਨੂੰ ਜਵਾਬ ਦੇਣ ਲਈ ਖੜ੍ਹਾ ਹਾਂ।” ਇਸ ਰੈਕੇਟ ਬਾਰੇ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਲਈ ਗਈ ਫਾਰਮੇਸੀ ਪ੍ਰੀਖਿਆ ਵਿੱਚ ਨਕਲ ਕਰਵਾਉਣ ਲਈ ਹਰਿਆਣਾ-ਅਧਾਰਤ ਨਕਲ ਸਿੰਡੀਕੇਟ ਨੇ ਆਧੁਨਿਕ ਮੋਬਾਈਲ ਫੋਨ, ਹਿਡਨ ਵਾਇਰਲੈੱਸ ਈਅਰਪੀਸ ਅਤੇ ਹੋਰ ਉੱਨਤ ਯੰਤਰਾਂ ਦੀ ਵਰਤੋਂ ਕੀਤੀ।  ਉਨ੍ਹਾਂ ਕਿਹਾ, ‘‘ਇਹ ਪੇਪਰ ਲੀਕ ਨਹੀਂ ਸੀ। ਇਹ ਇੱਕ ਤਕਨਾਲੋਜੀ-ਅਧਾਰਤ ਨਕਲ ਦੀ ਕਾਰਵਾਈ ਸੀ ਜਿਸਨੂੰ ਪੰਜਾਬ ਪੁਲਿਸ ਨੇ ਬੇਨਕਾਬ ਕੀਤਾ। ਸਾਲਾਂ ਤੱਕ ਹਰਿਆਣਾ ਸਰਕਾਰ ਨੇ ਅੱਖਾਂ ਮੀਟੀ ਰੱਖੀਆਂ, ਜਦੋਂ ਕਿ ਇਸ ਸਿੰਡੀਕੇਟ ਨੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ।’’ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਲਾਹ ਦਿੱਤੀ ਕਿ ਉਹ ਰਾਜਨੀਤਿਕ ਏਜੰਡੇ ਤੈਅ ਕਰਨ ਲਈ ਪੰਜਾਬ ਆਉਣ ਤੋਂ ਪਹਿਲਾਂ ਆਪਣੇ ਇਲਾਕੇ ’ਤੇ ਧਿਆਨ ਦੇਣ। ਪੰਜਾਬ ਦੇ ਇਲਮ, ਜ਼ਜਬੇ ਅਤੇ ਕੁਰਬਾਨੀ ਦੀ ਅਮੀਰ ਵਿਰਾਸਤ ਨੂੰ ਯਾਦ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਿਗਵੇਦ ਤੋਂ ਲੈ ਕੇ ਤਕਸ਼ਿਲਾ ਵਿਖੇ ਦੁਨੀਆ ਦੀ ਪਹਿਲੀ ਯੂਨੀਵਰਸਿਟੀ ਤੱਕ ਪੰਜਾਬ ਹਮੇਸ਼ਾ ਸਿੱਖਿਆ ਲਈ ਜ਼ਰਖੇਜ਼ ਜ਼ਮੀਨ ਰਿਹਾ ਹੈ। ਉਨ੍ਹਾਂ ਕਿਹਾ,  ‘‘ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਤੋਂ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਤੱਕ ਅਸੀਂ ਦੁਨੀਆ ਨੂੰ ਬਰਾਬਰੀ ਅਤੇ ਸਿੱਖਿਆ ਦਾ ਸੰਦੇਸ਼ ਦਿੱਤਾ ਹੈ। ਸ਼ਹੀਦ ਭਗਤ ਸਿੰਘ ਤੋਂ ਲੈ ਕੇ ਜਿਨ੍ਹਾਂ ਨੇ ਸਾਨੂੰ ਤਾਨਾਸ਼ਾਹੀ ਸਰਕਾਰ ’ਤੇ ਸਵਾਲ ਉਠਾਉਣਾ ਸਿਖਾਇਆ, ਡਾ. ਹਰ ਗੋਬਿੰਦ ਖੁਰਾਨਾ ਜਿਨ੍ਹਾਂ ਨੇ ਨੋਬਲ ਪੁਰਸਕਾਰ ਜਿੱਤਿਆ, ਡਾ. ਨਰਿੰਦਰ ਸਿੰਘ ਕਪਾਨੀ ਜਿਨ੍ਹਾਂ ਨੇ ਦੁਨੀਆ ਨੂੰ ਫਾਈਬਰ ਆਪਟਿਕਸ ਦਿੱਤਾ, ਡਾ. ਗੁਰਤੇਜ ਸਿੰਘ ਸੰਧੂ ਜਿਨ੍ਹਾਂ ਨੇ ਸੈਮੀਕੰਡਕਟਰ ਮੈਮਰੀ ਵਿੱਚ ਕ੍ਰਾਂਤੀ ਲਿਆਂਦੀ, ਸਾਰੇ ਰੌਸ਼ਨ-ਦਿਮਾਗ ਸਪੂਤ ਇਸ ਮਿੱਟੀ ਦੇ ਹੀ ਜਾਏ ਹਨ।’’ ਉਨ੍ਹਾਂ ਅੱਗੇ ਕਿਹਾ, ‘‘ਇਹ ਪੰਜਾਬ ਦੀ ਧਰਤੀ ਹੈ। ਇਹ ਸਾਡੀ ਵਿਰਾਸਤ ਹੈ। ਇਹ ਸਾਡਾ ਮਾਣ ਹੈ। ਅਸੀਂ ਕਿਸੇ ਨੂੰ ਵੀ ਇਸਨੂੰ ਬਦਨਾਮ ਕਰਨ,  ਇਸ ਦੀ ਸ਼ਾਖ ਨੂੰ ਢਾਹ ਲਗਾਉਣ ਜਾਂ ਵਿਕਾਸ ਦੀ ਲੀਹ ਤੋਂ ਹੇਠਾ ਨਹੀਂ ਉਤਾਰਨ ਦੇਵਾਂਗੇ।’’ ਸਿੱਖਿਆ ਕ੍ਰਾਂਤੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਅਕਾਦਮਿਕ ਨਤੀਜਿਆਂ ਵਿੱਚ ਨਵੇਂ ਮਾਪਦੰਡ ਸਥਾਪਤ ਕੀਤੇ ਹਨ। ਉਨ੍ਹਾਂ ਸਦਨ ਨੂੰ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 882 ਵਿਦਿਆਰਥੀਆਂ ਨੇ ਨੀਟ ਯੂਜੀ 2026 ਪਾਸ ਕੀਤੀ ਹੈ। ਸਾਲ 2024 ਵਿੱਚ ਇਹ ਗਿਣਤੀ 437 ਸੀ ਜੋ ਕਿ 100 ਫ਼ੀਸਦ ਤੋਂ ਵੱਧ ਦੇ ਵਾਧੇ ਨੂੰ ਦਰਸਾਉਂਦੀ ਹੈ।
ਰਾਸ਼ਟਰੀ ਪੱਧਰ ’ਤੇ ਹਾਸਲ ਕੀਤੀ ਮਾਨਤਾ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਾਲ 2020 ਵਿੱਚ ਪੰਜਾਬ ਸਕੂਲ ਸਿੱਖਿਆ ਪੱਖੋਂ 27ਵੇਂ ਸਥਾਨ ’ਤੇ ਸੀ, ਪਰ ਹੁਣ ਨੀਤੀ ਆਯੋਗ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਕੇਰਲਾ ਨੂੰ ਪਛਾੜ ਕੇ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਸਦਨ ਨੂੰ ਦੱਸਿਆ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕੀਤਾ ਹੈ। ਇਸ ਪਹਿਲਕਦਮੀ ਤਹਿਤ 25,172 ਸਕੂਲ ਅਤੇ ਲਗਭਗ 31.5 ਲੱਖ ਵਿਦਿਆਰਥੀ ਸ਼ਾਮਲ ਹੋਣਗੇ। ਇਸ ਵਿਸ਼ੇ ਲਈ ਸਿੰਗਾਪੁਰ, ਫਿਨਲੈਂਡ, ਯੂਏਈ ਅਤੇ ਸੰਯੁਕਤ ਰਾਜ ਅਮਰੀਕਾ ਦੇ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਉਪਰੰਤ ਪਾਠਕ੍ਰਮ ਤਿਆਰ ਕੀਤਾ ਗਿਆ ਹੈ । ਸਿੱਖਿਆ ਵਿੱਚ ਸਰਕਾਰ ਦੇ ਨਿਵੇਸ਼ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਬਜਟ ਨੂੰ ਸਾਲ 2021-22 ਵਿੱਚ 12,657 ਕਰੋੜ ਰੁਪਏ ਤੋਂ ਵਧਾ ਕੇ ਸਾਲ 2026-27 ਵਿੱਚ 19,279 ਕਰੋੜ ਰੁਪਏ ਕੀਤਾ ਗਿਆ ਹੈ, ਜੋ ਕਿ 52 ਫ਼ੀਸਦ ਵਾਧੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਨੇ 3500 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਕ੍ਰਾਂਤੀ 2.0 ਮਿਸ਼ਨ ਵੀ ਸ਼ੁਰੂ ਕੀਤਾ ਹੈ ਅਤੇ 118 ਅਤਿ-ਆਧੁਨਿਕ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ। ਪੰਜਾਬ ਬਦਲ ਰਿਹਾ ਹੈ ਅਤੇ ਮਿਆਰੀ ਸਿੱਖਿਆ ਇਸ ਦੀ ਪਛਾਣ ਬਣ ਰਹੀ ਹੈ।” ਪੇਪਰ ਲੀਕ ਦਾ ਵਿਰੋਧ ਕਰਨ ਵਾਲੇ ਵਿਦਿਆਰਥੀਆਂ ਦੇ ਪੱਖ ਵਿੱਚ ਨਿੱਤਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੰਤਰ-ਮੰਤਰ ਅੰਦੋਲਨ ਨੂੰ “ਨੀਤੀ ਵਿੱਚ ਬਦਲਾਅ ਲਈ ਜੈੱਨ ਜ਼ੀ ਦਾ ਅੰਦੋਲਨ”ਦੱਸਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਰਾਸ਼ਟਰ ਵਿਰੋਧੀ ਦੱਸਣ ਵਾਲਿਆਂ ਦੀ ਕਰੜੀ ਆਲੋਚਨਾ ਕੀਤੀ। ਪ੍ਰਦਰਸ਼ਨ ਵਾਲੀ ਥਾਂ ’ਤੇ ਆਪਣੀ ਫੇਰੀ ਬਾਰੇ ਗੱਲ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਦੇਸ਼ ਦੇ ਇਕੱਲੇ ਸਿੱਖਿਆ ਮੰਤਰੀ ਸਨ ਜੋ ਵਿਦਿਆਰਥੀਆਂ ਨਾਲ ਖੜ੍ਹੇ ਸਨ। ਉਨ੍ਹਾਂ ਕਿਹਾ, ‘‘ਮੈਂ ਕਿਸੇ ਵੀ ਸਟੇਜ ਤੋਂ ਨਹੀਂ ਬੋਲਿਆ। ਮੈਂ ਵਿਦਿਆਰਥੀਆਂ ਵਿਚਕਾਰ ਬੈਠਾ ਸੀ। ਮੈਂ ਲਾਠੀਚਾਰਜ ਦੌਰਾਨ ਵੀ ਉਨ੍ਹਾਂ ਨਾਲ ਖੜ੍ਹਾ ਸੀ। ਕਿਉਂ? ਕਿਉਂਕਿ ਮੈਂ ਇਹ ਉਦੋਂ ਵੀ ਕਿਹਾ ਸੀ ਅਤੇ ਹੁਣ ਵੀ ਕਹਿੰਦਾ ਹਾਂ ਕਿ ਇਹ ਰਾਜਨੀਤੀ ਬਾਰੇ ਨਹੀਂ ਹੈ ਬਲਕਿ ਇਹ ਨੀਤੀ ਬਾਰੇ ਹੈ।’’ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਜਰਾਤ, ਮੱਧ ਪ੍ਰਦੇਸ਼, ਬਿਹਾਰ ਅਤੇ ਪੰਜਾਬ ਦੇ ਵਿਦਿਆਰਥੀ ਬੈਕਪੈਕ ਲੈ ਕੇ ਦਿੱਲੀ ਗਏ ਸਨ, ਜਿਨ੍ਹਾਂ ਵਿੱਚੋਂ ਬਹੁਤਿਆਂ ਨੂੰ ਫੁੱਟਪਾਥਾਂ ’ਤੇ ਸੌਣਾ ਪਿਆ । ਉਨ੍ਹਾਂ ਕਿਹਾ, ‘‘ਇਹ ਵਿਦਿਆਰਥੀ ਦੇਸ਼ ਵਿਰੋਧੀ ਨਹੀਂ ਸਨ। ਪਰ ਸਾਡੇ ਦੇਸ਼ ਵਿੱਚ, ਇੱਕ ਬਿਰਤਾਂਤ ਬਣਾਇਆ ਗਿਆ ਹੈ ਕਿ ਜੋ ਵੀ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦਾ ਹੈ ਉਹ ਰਾਸ਼ਟਰ ਵਿਰੋਧੀ ਬਣ ਜਾਂਦਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਉਸ ਝੂਠ ਨੂੰ ਬਦਲ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਹੁਣ ਪੇਪਰ ਲੀਕ ਅਤੇ ਝੂਠ ਨਾਲ ਮੂਰਖ ਨਹੀਂ ਬਣਾ ਸਕਦੇ।’’ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸੰਦੇਸ਼ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਲਈ ਮੁਆਫ਼ੀ ਮੰਗਣ ਦਾ ਸਮਾਂ ਆ ਗਿਆ ਹੈ ਨਾ ਕਿ ਮੁਆਫ਼ੀ ਦੀ ਉਮੀਦ ਕਰਨ ਦਾ। ਉਨ੍ਹਾਂ ਕਿਹਾ, ‘‘ਜਦੋਂ ਕਿਸੇ ਗਾਹਕ ਨੂੰ ਸੇਵਾ ਨਹੀਂ ਮਿਲਦੀ ਤਾਂ ਉਹ ਬੁਰਾ-ਭਲਾ ਕਹਿਣਗੇ। ਜਦੋਂ ਕਿਸੇ ਨਾਗਰਿਕ ਨੂੰ ਸਰਕਾਰ ਤੋਂ ਸੇਵਾ ਨਹੀਂ ਮਿਲਦੀ, ਤਾਂ ਉਹ ਵਿਰੋਧ ਕਰਨਗੇ। ਇਹ ਮਾਫ਼ ਕਰਨ ਦਾ ਸਮਾਂ ਨਹੀਂ ਹੈ, ਬਲਕਿ ਮੁਆਫ਼ੀ ਮੰਗਣ ਦਾ ਸਮਾਂ ਹੈ।’’
 
 
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ

ਵਿਧਾਨ ਸਭਾ ਚੋਣਾਂ-2027 ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਗੋਇਲ