Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

"ਆਕਲੀ ਦਲ ਵਾਰਿਸ ਪੰਜਾਬ ਦੇ" ਨੇ ਅਕਾਲੀ ਦਲ ਬਾਦਲ ਦੇ ਵਿੱਚ ਲਾਈ ਸੰਨ੍ਹ

August 03, 2026 09:30 PM
Rozana Sehaj times
ਲੁਧਿਆਣਾ :  ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਥਰੀਕੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੱਖੇ ਪ੍ਰੋਗਰਾਮ ਤਹਿਤ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਜਿਸ ਦੌਰਾਨ ਜਿੱਥੇ ਪਿੰਡ ਵਾਸੀਆਂ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਉਥੇ ਹੀ ਸੈਂਕੜੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੇ ਨਜਦੀਕੀ ਸਾਥੀ ਰਹੇ ਸੋਨੀ ਪੰਡਿਤ ਨੇ ਬਹੁ-ਗਿਣਤੀ ਨੌਜਵਾਨ ਆਗੂਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦਾ ਪੱਲਾ ਫੜ ਲਿਆ। ਜਿਸ ਦੌਰਾਨ ਆਪਣੇ ਸਮੇਤ ਨੌਜਵਾਨ ਆਗੂਆਂ ਨੂੰ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਕਰਵਾਉਣ ਵਾਲੇ ਆਗੂ ਸੋਨੀ ਪੰਡਿਤ ਨੇ ਵੀ ਕਿਹਾ ਕਿ ਵਾਰਿਸ ਪੰਜਾਬ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦਾ ਪੱਲਾ ਫੜਿਆ ਹੈ। ਇਸ ਮੌਕੇ ਉਹਨਾਂ ਮਨਪ੍ਰੀਤ ਸਿੰਘ ਇਆਲੀ ਅਤੇ ਦਰਸ਼ਨ ਸਿੰਘ ਸ਼ਿਵਾਲਿਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਦੋਵੇਂ ਆਗੂ ਇਸ ਹਲਕੇ ਦੇ ਹੀ ਨਹੀਂ ਬਲਕਿ ਮੇਰੇ ਵੀ ਬਹੁਤ ਨਜ਼ਦੀਕੀ ਆਗੂ ਹਨ ਜਿਨਾਂ ਦੀ ਯੋਗ ਅਗਵਾਈ ਦੇ ਵਿੱਚ ਅਸੀਂ ਅਕਾਲੀ ਦਲ ਵਾਰਸ ਪੰਜਾਬ ਦੀ ਚੜ੍ਹਦੀ ਕਲਾ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। 
 
 
 

Have something to say? Post your comment