Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਦੇਹ ਵਪਾਰ ਦੇ ਧੰਦੇ 'ਚ ਸ਼ਾਮਲ ਸੱਤ ਔਰਤਾਂ ਸਮੇਤ ਇੱਕ ਕਾਬੂ

August 03, 2026 09:36 PM
Rozana Sehaj times

 

ਪਾਤੜਾਂ : ਪਾਤੜਾਂ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਪਿਛਲੇ ਲੰਬੇ ਸਮੇਂ ਤੋਂ ਗੈਰ ਕਾਨੂੰਨੀ ਤੌਰ ਤੇ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਕੀਤੀ ਗਈ। ਇਸ ਕਾਰਵਾਈ ਦੌਰਾਨ ਦੇਹ ਵਪਾਰ ਦੇ ਧੰਦੇ ਵਿੱਚ ਗਲਤਾਨ ਮੌਕੇ ਉੱਤੇ ਮੌਜੂਦ ਸੱਤ ਔਰਤਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ‌ਫੜੇ ਗਏ ਕਥਿਤ ਦੋਸ਼ੀਆਂ ਖਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਾਤੜਾਂ ਇੰਸਪੈਕਟਰ ਗਗਨਦੀਪ ਸਿੰਘ ਅਤੇ ਸਿਟੀ ਪੁਲਿਸ ਚੌਂਕੀ ਇੰਚਾਰਜ ਜੱਜਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਅਧਾਰ ਉੱਤੇ ਮਹਿੰਦਰ ਕੌਰ  ਵਾਸੀ ਨੇੜੇ ਮੱਛੀ ਪਾਲਣ ਚੁਨਾਗਰਾ ਰੋਡ ਪਾਤੜਾਂ ਦੇ ਘਰ ਉੱਤੇ ਛਾਪੇਮਾਰੀ ਕੀਤੀ। ਉਹਨਾਂ ਦੱਸਿਆ ਕਿ ਮਹਿੰਦਰ ਕੌਰ ਆਪਣੇ ਘਰ ਵਿੱਚ ਅਕਸਰ ਹੀ ਬਾਹਰੋਂ ਔਰਤਾ ਨੂੰ ਬੁਲਾ ਕੇ ਜਿਸਮ ਫਰੋਸੀ ਦਾ ਧੰਦਾ ਕਰਵਾਉਣ ਦੀ ਆਦੀ ਹੈ। ਇਸ ਮੁਹੱਲਾ ਸ਼ਰੀਫ ਲੋਕ ਆਪਣੇ ਪਰਿਵਾਰ ਅਤੇ ਬੱਚਿਆਂ ਸਮੇਤ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਮਹਿੰਦਰ ਕੌਰ ਪਿਛਲੇ ਕਾਫੀ ਸਮੇ ਤੋ ਇਹ ਧੰਦਾ ਕਰ ਰਹੀ ਹੈ ਜਿਸ ਕਰਕੇ ਇਥੇ ਰਹਿ ਰਹੇ  ਸ਼ਰੀਫ਼ ਪਰਿਵਾਰਾਂ ਦਾ ਘਰ ਤੋ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਮਹਿੰਦਰ ਕੌਰ ਵਿਅਕਤੀਆਂ ਨੂੰ ਆਪਣੇ ਘਰ ਬੁਲਾਕੇ ਸ਼ਰੇਆਮ ਜਿਸਮ ਫਰੋਸ਼ੀ ਦਾ ਧੰਦਾ ਕਰਵਾਉਦੀ ਸੀ। ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਸੱਤ ਔਰਤਾਂ ਤੇ ਇੱਕ ਵਿਅਕਤੀ ਨੂੰ ਮੌਕੇ ਉੱਤੇ ਕਾਬੂ ਕੀਤਾ ਗਿਆ। ਉਹਨਾਂ ਦੱਸਿਆ ਕਿ ਮਹਿੰਦਰ ਕੌਰ ਵਾਸੀ ਨੇੜੇ ਮੱਛੀ ਪਾਲਣ ਚੁਨਾਗਰਾ ਰੋਡ ਪਾਤੜਾਂ,  ਖੁਸਪ੍ਰੀਤ ਕੌਰ ਵਾਸੀ ਨਵੀ ਅਨਾਜ ਮੰਡੀ ਸੁਨਾਮ ਜਿਲਾ ਸੰਗਰੂਰ, ਪਰਮਜੀਤ ਕੌਰ ਵਾਸੀ ਕਰਤਾਰਪੁਰਾ ਬਸਤੀ ਸੰਗਰੂਰ, ਮਨਪ੍ਰੀਤ ਕੌਰ ਵਾਸੀ ਪ੍ਰੀਤ ਨਗਰ ਸੰਗਰੂਰ, ਮਨਪ੍ਰੀਤ ਕੌਰ ਵਾਸੀ ਅਵਤਾਰ ਨਗਰ ਪਟਿਆਲਾ, ਅੰਮ੍ਰਿਤਪਾਲ ਕੌਰ ਵਾਸੀ ਟਿੱਬੀ ਬਸਤੀ ਸੁਨਾਮ ਜ਼ਿਲ੍ਹਾ ਸੰਗਰੂਰ, ਪ੍ਰਿੰਸਪਾਲ ਸਿੰਘ ਵਾਸੀ ਪਿੰਡ ਅਲਾਦੀਨਪੁਰ ਜ਼ਿਲ੍ਹਾ ਤਰਨਤਾਰਨ ਅਤੇ ਲਵਪ੍ਰੀਤ ਕੌਰ ਉਰਫ ਨਵੂ ਉਰਫ ਅੰਬਰਸਰਨੀ ਵਾਸੀ ਚੁਨਾਗਰਾ ਰੋੜ ਹਰਮਨ ਨਗਰ ਪਾਤੜਾਂ ਨੂੰ ਕਾਬੂ ਕਰਕੇ ਕਥਿਤ ਦੋਸ਼ੀਆਂ ਖਿਲਾਫ ਮੁਕੱਦਮਾ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

Have something to say? Post your comment