Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਬੰਦੀ ਸਿੰਘਾਂ ਦੀ ਰਿਹਾਈ ਲਈ ਜਨ-ਸਮਰਥਨ ਲਈ ਮਿਸਲ ਸਤਲੁਜ ਪਾਰਟੀ ਵੱਲੋਂ ਆਲੋਵਾਲ ਵਿਖੇ ਦਸਤਖ਼ਤ ਮੁਹਿੰਮ

August 04, 2026 01:21 PM
Rozana Sehaj times
ਪਟਿਆਲਾ :  ਪੰਜਾਬ ਦੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਮਿਸਲ ਸਤਲੁਜ ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਸਮਰਥਨ ਦੀ ਮਜ਼ਬੂਤੀ ਦੇ ਉਦੇਸ਼ ਤਹਿਤ ਮਹਾਂਪੁਰਸ਼ ਬਾਬਾ ਈਸ਼ਰ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਆਲੋਵਾਲ (ਭਾਦਸੋਂ ਰੋਡ, ਪਟਿਆਲਾ) ਵਿਖੇ ਦਸਤਖ਼ਤ ਪਟੀਸ਼ਨ ਭਰਵਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ, ਜੋ 5 ਅਗਸਤ ਤੱਕ ਲਗਾਤਾਰ ਜਾਰੀ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੂਰਾ ਪੰਜਾਬ ਲਹਿਰ ਦੇ ਕੌਮੀ ਕਨਵੀਨਰ ਸਰਦਾਰ ਅਮਰਿੰਦਰ ਸਿੰਘ ਤੂੜ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਲਾਈ ਜਾ ਰਹੀ ਇਹ ਮੁਹਿੰਮ ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਸਤਖਤ ਪਟੀਸ਼ਨ ਮੁਹਿੰਮ ਨਾਲ ਜੋੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਭਾਰਿਆ ਜਾ ਰਿਹਾ ਹੈ। ਕੈਂਪ ਦੌਰਾਨ ਮਿਸਲ ਸਤਲੁਜ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨਾਲ ਸੰਪਰਕ ਕਰਦਿਆਂ ਉਨ੍ਹਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਸੰਗਤਾਂ ਨੇ ਵੀ ਉਤਸ਼ਾਹ ਨਾਲ ਪਟੀਸ਼ਨ 'ਤੇ ਦਸਤਖ਼ਤ ਕਰਕੇ ਮੁਹਿੰਮ ਨੂੰ ਭਰਪੂਰ ਸਮਰਥਨ ਦਿੱਤਾ। ਇਸ ਮੌਕੇ ਮਿਸਲ ਸਤਲੁਜ ਪਾਰਟੀ ਵੱਲੋਂ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਾਹਲ ਵੀ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਕੈਂਪ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਲੋਕਾਂ ਦੀ ਆਵਾਜ਼ ਨੂੰ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਹਰ ਪੱਧਰ ਤੱਕ ਪਹੁੰਚਾਉਣ ਲਈ ਇਹ ਦਸਤਖ਼ਤ ਮੁਹਿੰਮ ਲਗਾਤਾਰ ਜਾਰੀ ਰਹੇਗੀ।ਇਸ ਮੋਕੇ 368 ਲੋਕਾਂ ਨੇ ਪਟੀਸ਼ਨ ਤੇ ਹਸਤਾਖਰ ਕੀਤੇ। ਇਸ ਮੌਕੇ ਤੇ ਐਡਵੋਕੇਟ ਦਰਸ਼ਨ ਸਿੰਘ ਵਿਰਕ, ਜਸਵੰਤ ਸਿੰਘ ਮਾਨ , ਐਸਡੀਓ ਗੁਰਮੀਤ ਸਿੰਘ ਚਹਿਲ,ਅਮਰੀਕ ਸਿੰਘ ਚਹਿਲ ਅਤੇ ਯਾਦਵਿੰਦਰ ਸਿੰਘ ਯਾਦੂ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਉਹਨਾਂ ਨੇ ਆਪਣੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਬੰਦੀ ਸਿੰਘਾ ਦੀ ਰਿਹਾਈ ਲਈ ਜ਼ੋਰਦਾਰ ਅਪੀਲ ਕੀਤੀ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ