Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਫਰੀਡਮ ਫਾਈਟਰਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਮੀਟਿੰਗ

August 04, 2026 01:28 PM
Rozana Sehaj times
ਪਟਿਆਲਾ : ਪੰਜਾਬ ਸਰਕਾਰ ਵੱਲੋਂ ਫਰੀਡਮ ਫਾਈਟਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਚਲਾਈ ਜਾ ਰਹੀ ਸਪੈਸ਼ਲ ਗ੍ਰੀਵੈਂਸ ਰੈਡਰੈੱਸਲ ਡਰਾਈਵ ਤਹਿਤ ਅੱਜ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਪਏ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਫਰੀਡਮ ਫਾਈਟਰਾਂ ਦੇ ਨਾਮ 'ਤੇ ਸੜਕਾਂ, ਚੌਕਾਂ, ਡਿਸਪੈਂਸਰੀਆਂ, ਸਰਕਾਰੀ ਇਮਾਰਤਾਂ ਅਤੇ ਹੋਰ ਜਨਤਕ ਥਾਵਾਂ ਦੇ ਨਾਮਕਰਨ ਨਾਲ ਸਬੰਧਤ ਲੰਬਿਤ ਪ੍ਰਸਤਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਪੈਂਡਿੰਗ ਪਏ ਹੋਰ ਮਾਮਲਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਚਰਚਾ ਕੀਤੀ ਗਈ। ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਲੰਬਿਤ ਮਾਮਲਿਆਂ ਦੀ ਤਾਜ਼ਾ ਸਥਿਤੀ ਪੇਸ਼ ਕਰਨ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ। ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਫਰੀਡਮ ਫਾਈਟਰਾਂ ਦੇ ਸਨਮਾਨ ਨਾਲ ਜੁੜੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਜਿੱਥੇ ਵੀ ਪ੍ਰਸ਼ਾਸਨਿਕ ਜਾਂ ਤਕਨੀਕੀ ਪ੍ਰਵਾਨਗੀਆਂ ਦੀ ਲੋੜ ਹੋਵੇ, ਉਨ੍ਹਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ਲੰਬਿਤ ਮਾਮਲਿਆਂ ਦੀ ਨਿਯਮਤ ਸਮੀਖਿਆ ਕਰਨ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।
 
 
 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ