Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Malwa

ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ : ਚੇਅਰਮੈਨ ਹਰਪਾਲ ਜੁਨੇਜਾ

August 04, 2026 01:34 PM
Rozana Sehaj times
ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਪੀਆਰਟੀਸੀ ਵਿੱਚ ਬਾਹਰੀ ਸੰਸਥਾ ਅਤੇ ਕੰਟਰੈਕਟ ਰਾਹੀ ਕੰਮ ਕਰਦੇ ਵਰਕਰਾਂ ਦੇ ਹਿੱਤਾਂ ਵਿੱਚ ਇੱਕ ਹੋਰ ਵੱਡਾ ਅਤੇ ਅਹਿਮ ਫੈਸਲਾ ਲੈਂਦਿਆਂ ' ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਅਜ਼ਾਦ ਯੂਨੀਅਨ 31/7 ' ਨਾਲ ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ਤਨਖਾਹ ਵਿੱਚ 20 ਪ੍ਰਤੀਸ਼ਤ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਬਾਹਰੀ ਸੰਸਥਾ ਰਾਹੀਂ ਅਤੇ ਕੰਟਰੈਕਟ ਵਰਕਰਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਤਨਖਾਹ ਵਾਧੇ ਦੀ ਮੰਗ ਸਬੰਧੀ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਮੁਲਾਕਾਤ ਕੀਤੀ ਗਈ ਸੀ। ਮੀਟਿੰਗ ਦੌਰਾਨ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਮਿਤੀ 15 ਸਤੰਬਰ 2021 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਮੌਜੂਦਾ ਤਨਖਾਹ ਵਿੱਚ 20 ਪ੍ਰਤੀਸ਼ਤ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਸੋਚ ਬਹੁਤ ਹੀ ਇਮਾਨਦਾਰ ਅਤੇ ਲੋਕ-ਪੱਖੀ ਹੈ, ਜੋ ਹਰੇਕ ਕੱਚੇ ਤੇ ਕੰਟਰੈਕਟ ਮੁਲਾਜ਼ਮ ਨੂੰ ਬਣਦਾ ਹੱਕ ਦੇਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦੀ ਵੀ ਮੁਲਾਜ਼ਮਾਂ ਦੇ ਭਵਿੱਖ ਪ੍ਰਤੀ ਹਮੇਸ਼ਾ ਚੰਗੀ ਸੋਚ ਰਹੀ ਹੈ, ਜਿਨ੍ਹਾਂ ਦੇ ਨਿਰਦੇਸ਼ਾਂ ਅਤੇ ਸਹਿਯੋਗ ਸਦਕਾ ਹੀ ਵਿਭਾਗ ਦੇ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਤਨਖਾਹ ਵਾਧੇ ਸਬੰਧੀ ਮਾਮਲਾ ਪੀ.ਆਰ.ਟੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਰੱਖਿਆ ਗਿਆ ਅਤੇ ਬੋਰਡ ਵੱਲੋਂ ਦਿੱਤੀ ਗਈ ਪ੍ਰਵਾਨਗੀ ਅਨੁਸਾਰ ਤਨਖਾਹ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਦੀ ਪ੍ਰਕਿਰਿਆ ਸਬੰਧੀ ਪੱਤਰ ਮੀਟਿੰਗ ਦੋਰਾਨ ਸਬੰਧਤ ਕਰਮਚਾਰੀਆਂ ਨੂੰ ਸੋਪਿਆਂ ਗਿਆ ਹੈ । ਉਨ੍ਹਾਂ ਕਿਹਾ, " ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਇਨ੍ਹਾਂ ਕਾਮਿਆਂ ਦਾ ਅਹਿਮ ਯੋਗਦਾਨ ਹੈ ਅਤੇ ਉਨ੍ਹਾਂ ਦੀ ਮਿਹਨਤ ਤੇ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਜਾਇਜ਼ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।" ਯੂਨੀਅਨ ਦੇ ਨੁਮਾਇੰਦਿਆਂ ਨੇ ਤਨਖਾਹ ਵਿੱਚ 20 ਪ੍ਰਤੀਸ਼ਤ ਵਾਧਾ ਕਰਨ ਲਈ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਅਹਿਮ ਮੀਟਿੰਗ ਦੌਰਾਨ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ,ਜਨਰਲ ਮੈਨੇਜਰ ਪਟਿਆਲਾ ਡਿਪੂ ਜਤਿੰਦਰਪਾਲ ਸਿੰਘ ਗਰੇਵਾਲ ਤੋਂ ਇਲਾਵਾ ਪੀਆਰਟੀਸੀ ਦੇ ਅਧਿਕਾਰੀ ਅਤੇ ਸਬੰਧਤ ਯੂਨੀਅਨ ਦੇ ਆਗੂ ਗੁਰਧਿਆਨ ਸਿੰਘ, ਜਾਨਪਾਲ ਸਿੰਘ ,ਬੁੱਬੂ ਸਰਮਾਂ, ਦਰਸ਼ਨ ਸਿੰਘ,ਰਣਜੀਤ ਸਿੰਘ ਸਮੇਤ ਯੂਨੀਅਨ ਦੇ ਨੁਮਾਇੰਦੇ ਮੌਜੂਦ ਸਨ।

Have something to say? Post your comment

More in Malwa

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ