Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਤੀਆਂ’ ਨੂੰ ਮਿਲਿਆ ਭਰਵਾਂ ਹੁੰਗਾਰਾ ਹਜ਼ਾਰਾਂ ਯਾਦਾਂ ਨਾਲ ਸਮਾਪਤ ਹੋਇਆ ਸ਼ਾਨਦਾਰ ਸੱਭਿਆਚਾਰਕ ਸਮਾਗਮ

August 04, 2026 01:40 PM
Rozana Sehaj times
ਕੋਟਕਪੂਰਾ : ਹੋਟਲ ਸ਼ਾਹੀ ਹਵੇਲੀ, ਫਰੀਦਕੋਟ ਵਿਖੇ ਸਮਾਜ ਸੇਵੀ ਅਰਸ਼ ਸੱਚਰ ਦੀ ਅਗਵਾਈ ਹੇਠ ਕਰਵਾਇਆ ਗਿਆ ‘ਤੀਆਂ 2026’ ਦਾ ਸੱਭਿਆਚਾਰਕ ਮੇਲਾ ਬੇਹੱਦ ਉਤਸ਼ਾਹ, ਖੁਸ਼ੀਆਂ ਅਤੇ ਪੰਜਾਬੀ ਰੰਗਾਂ ਵਿਚਕਾਰ ਸ਼ਾਨਦਾਰ ਢੰਗ ਨਾਲ ਸੰਪੰਨ ਹੋਇਆ। ਇਸ ਸਮਾਗਮ ਵਿੱਚ ਫਰੀਦਕੋਟ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਮਾਵਾਂ, ਭੈਣਾਂ, ਧੀਆਂ ਅਤੇ ਪਰਿਵਾਰਾਂ ਨੇ ਸ਼ਮੂਲੀਅਤ ਕਰਕੇ ਇਸ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਅਰਸ਼ ਸੱਚਰ ਨੇ ਸਮੂਹ ਭਾਗੀਦਾਰਾਂ, ਉਨ੍ਹਾਂ ਦੇ ਮਾਪਿਆਂ, ਪਰਿਵਾਰਾਂ, ਮਹਿਮਾਨਾਂ, ਸਹਿਯੋਗੀਆਂ, ਵਲੰਟੀਅਰਾਂ, ਮੀਡੀਆ ਸਾਥੀਆਂ ਅਤੇ ਹਰ ਉਸ ਵਿਅਕਤੀ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਅਤੇ ਪਿਆਰ ਸਦਕਾ ਇਹ ਸਮਾਗਮ ਇੰਨੀ ਸਫਲਤਾ ਨਾਲ ਸੰਪੰਨ ਹੋਇਆ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਪਿਆਰ, ਸਤਿਕਾਰ, ਆਸ਼ੀਰਵਾਦ ਅਤੇ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਹ ਸਾਨੂੰ ਸਮਾਜ ਸੇਵਾ ਦੇ ਰਾਹ ’ਤੇ ਹੋਰ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਤੀਆਂ ਵਰਗੇ ਸੱਭਿਆਚਾਰਕ ਸਮਾਗਮ ਸਾਡੀ ਪੰਜਾਬੀ ਵਿਰਾਸਤ, ਸੱਭਿਆਚਾਰ ਅਤੇ ਰਵਾਇਤਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਸਾਧਨ ਹਨ। ਸਾਨੂੰ ਖੁਸ਼ੀ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੇ ਵੀ ਬੜੇ ਉਤਸ਼ਾਹ ਨਾਲ ਪੰਜਾਬੀ ਸੱਭਿਆਚਾਰ ਨੂੰ ਅਪਣਾਇਆ ਅਤੇ ਇਸ ਸਮਾਗਮ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ। ਅਰਸ਼ ਸੱਚਰ ਨੇ ਕਿਹਾ ਕਿ ਲੋਕਾਂ ਦੇ ਇਸ ਪਿਆਰ ਅਤੇ ਆਸ਼ੀਰਵਾਦ ਨੂੰ ਉਹ ਹਮੇਸ਼ਾ ਆਪਣੀ ਜ਼ਿੰਮੇਵਾਰੀ ਸਮਝਦੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸਮਾਜਿਕ, ਸੱਭਿਆਚਾਰਕ, ਨੌਜਵਾਨਾਂ ਨੂੰ ਪ੍ਰੇਰਿਤ ਕਰਨ ਵਾਲੇ ਅਤੇ ਲੋਕ ਭਲਾਈ ਦੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ, ਤਾਂ ਜੋ ਸਮਾਜ ਵਿੱਚ ਆਪਸੀ ਭਾਈਚਾਰਾ, ਸੱਭਿਆਚਾਰ ਅਤੇ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਅੰਤ ਵਿੱਚ ਉਨ੍ਹਾਂ ਇੱਕ ਵਾਰ ਫਿਰ ਸਮੂਹ ਫਰੀਦਕੋਟ ਵਾਸੀਆਂ, ਸਾਰੀਆਂ ਮਾਵਾਂ, ਭੈਣਾਂ, ਧੀਆਂ, ਮਾਪਿਆਂ, ਸਹਿਯੋਗੀਆਂ ਅਤੇ ਸ਼ੁਭਚਿੰਤਕਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡਾ ਪਿਆਰ, ਵਿਸ਼ਵਾਸ ਅਤੇ ਆਸ਼ੀਰਵਾਦ ਹੀ ਸਾਡੀ ਅਸਲ ਪੂੰਜੀ ਹੈ। ਆਓ, ਅਸੀਂ ਸਾਰੇ ਮਿਲ ਕੇ ਆਪਣੀ ਅਮੀਰ ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਨੂੰ ਅੱਗੇ ਵਧਾਉਣ ਅਤੇ ਸਮਾਜ ਸੇਵਾ ਦੇ ਅਜਿਹੇ ਉਪਰਾਲਿਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕੱਠੇ ਕੰਮ ਕਰੀਏ।
 

Have something to say? Post your comment