Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 66 ਕੇ.ਵੀ. ਹਰੀਪੁਰ ਕੂੜਾ ਗਰਿੱਡ ਵਿਖੇ ਨਵੇਂ 20 ਐਮ.ਵੀ.ਏ. ਪਾਵਰ ਟਰਾਂਸਫਾਰਮਰ ਦਾ ਲੋਕ ਅਰਪਣ

August 04, 2026 01:52 PM
Rozana Sehaj times
ਡੇਰਾਬੱਸੀ : ਡੇਰਾਬੱਸੀ ਹਲਕੇ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ 66 ਕੇ.ਵੀ. ਹਰੀਪੁਰ ਕੂੜਾ ਗਰਿੱਡ ਵਿਖੇ 3.35 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਨਵੇਂ 20 ਐਮ.ਵੀ.ਏ., 66/11 ਕੇ.ਵੀ. ਪਾਵਰ ਟਰਾਂਸਫਾਰਮਰ ਦਾ ਲੋਕ ਅਰਪਣ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਲਈ ਨਿਰੰਤਰ ਕਾਰਜ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਨਿਰਵਿਘਨ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇ।ਵਿਧਾਇਕ ਰੰਧਾਵਾ ਨੇ ਕਿਹਾ ਕਿ ਗਰਿੱਡ ਵਿਖੇ ਪਹਿਲਾਂ ਤੋਂ ਮੌਜੂਦ 20 ਐਮ.ਵੀ.ਏ. ਪਾਵਰ ਟਰਾਂਸਫਾਰਮਰ ਦੇ ਨਾਲ ਇੱਕ ਹੋਰ 20 ਐਮ.ਵੀ.ਏ. ਪਾਵਰ ਟਰਾਂਸਫਾਰਮਰ ਸਥਾਪਤ ਹੋਣ ਨਾਲ ਗਰਿੱਡ ਦੀ ਕੁੱਲ ਟਰਾਂਸਫਾਰਮੇਸ਼ਨ ਸਮਰੱਥਾ 20 ਐਮ.ਵੀ.ਏ. ਤੋਂ ਵੱਧ ਕੇ 40 ਐਮ.ਵੀ.ਏ. ਹੋ ਗਈ ਹੈ। ਇਸ ਨਾਲ ਖੇਤਰ ਵਿੱਚ ਮੌਜੂਦਾ ਅਤੇ ਭਵਿੱਖ ਵਿੱਚ ਵਧ ਰਹੀ ਬਿਜਲੀ ਦੀ ਮੰਗ ਨੂੰ ਬਿਹਤਰ ਢੰਗ ਨਾਲ ਪੂਰਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨਵੇਂ ਟਰਾਂਸਫਾਰਮਰ ਦੇ ਚਾਲੂ ਹੋਣ ਨਾਲ ਮੌਜੂਦਾ ਟਰਾਂਸਫਾਰਮਰ ਉੱਤੇ ਪੈਣ ਵਾਲਾ ਲੋਡ ਘਟੇਗਾ, ਜਿਸ ਨਾਲ ਇਸ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਬਣੇਗੀ। ਇਸ ਦੇ ਨਾਲ ਹੀ 11 ਕੇ.ਵੀ. ਫੀਡਰਾਂ 'ਤੇ ਲੱਗਣ ਵਾਲੇ ਰੋਟੇਸ਼ਨਲ ਪਾਵਰ ਕੱਟਾਂ ਵਿੱਚ ਮਹੱਤਵਪੂਰਨ ਕਮੀ ਆਵੇਗੀ ਅਤੇ ਖਪਤਕਾਰਾਂ ਨੂੰ ਵਧੇਰੇ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਵੋਲਟੇਜ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ, ਜਿਸ ਦਾ ਸਿੱਧਾ ਲਾਭ ਘਰੇਲੂ, ਵਪਾਰਕ, ਖੇਤੀਬਾੜੀ ਅਤੇ ਉਦਯੋਗਿਕ ਖਪਤਕਾਰਾਂ ਨੂੰ ਮਿਲੇਗਾ। ਇਸ ਤੋਂ ਇਲਾਵਾ ਵਧੀ ਹੋਈ ਸਮਰੱਥਾ ਭਵਿੱਖ ਵਿੱਚ ਨਵੇਂ ਬਿਜਲੀ ਕੁਨੈਕਸ਼ਨਾਂ, ਉਦਯੋਗਿਕ ਵਿਕਾਸ ਅਤੇ ਵਧਦੇ ਲੋਡ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਵੀ ਸਹਾਇਕ ਸਾਬਤ ਹੋਵੇਗੀ। ਵਿਧਾਇਕ ਨੇ ਕਿਹਾ ਕਿ ਜੇਕਰ ਕਿਸੇ ਇੱਕ ਟਰਾਂਸਫਾਰਮਰ ਵਿੱਚ ਮੁਰੰਮਤ ਜਾਂ ਤਕਨੀਕੀ ਖਰਾਬੀ ਆਉਂਦੀ ਹੈ ਤਾਂ ਦੂਜਾ ਟਰਾਂਸਫਾਰਮਰ ਬਿਜਲੀ ਸਪਲਾਈ ਨੂੰ ਬਿਨਾਂ ਰੁਕਾਵਟ ਜਾਰੀ ਰੱਖੇਗਾ, ਜਿਸ ਨਾਲ ਪੂਰੇ ਬਿਜਲੀ ਵੰਡ ਪ੍ਰਣਾਲੀ ਦੀ ਭਰੋਸੇਯੋਗਤਾ ਵਿੱਚ ਵਾਧਾ ਹੋਵੇਗਾ। ਇਸ ਦੇ ਨਾਲ ਹੀ ਟਰਾਂਸਫਾਰਮਰਾਂ ਉੱਤੇ ਲੋਡ ਘੱਟ ਹੋਣ ਕਾਰਨ ਤਕਨੀਕੀ ਘਾਟਾਂ ਵਿੱਚ ਕਮੀ ਆਵੇਗੀ ਅਤੇ ਉਪਕਰਣਾਂ ਦੀ ਕਾਰਜਕੁਸ਼ਲਤਾ ਅਤੇ ਉਮਰ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਬਿਜਲੀ ਖੇਤਰ ਵਿੱਚ ਕੀਤੇ ਜਾ ਰਹੇ ਅਜਿਹੇ ਵਿਕਾਸ ਕਾਰਜ ਖੇਤਰ ਦੇ ਸਮੁੱਚੇ ਆਰਥਿਕ ਅਤੇ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਪ੍ਰਦਾਨ ਕਰਨਗੇ। ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨੇ ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ 20 ਐਮ.ਵੀ.ਏ. ਪਾਵਰ ਟਰਾਂਸਫਾਰਮਰ, ਸੰਬੰਧਿਤ 66 ਕੇ.ਵੀ. ਅਤੇ 11 ਕੇ.ਵੀ. ਬੇਅ, ਪ੍ਰੋਟੈਕਸ਼ਨ ਸਿਸਟਮ, ਸਿਵਲ ਵਰਕ, ਇੰਸਟਾਲੇਸ਼ਨ, ਟੈਸਟਿੰਗ ਅਤੇ ਕਮਿਸ਼ਨਿੰਗ ਦੇ ਸਾਰੇ ਕੰਮ ਸ਼ਾਮਲ ਹਨ। ਇਸ ਮੌਕੇ ਕੌਂਸਲਰ ਕਿਰਨ ਪਤਨੀ ਮਾਸਟਰ ਕਰਮ ਸਿੰਘ, ਨਰੇਸ਼ ਉਪਨੇਜਾ ਸਮੇਤ ਪਿੰਡ ਵਾਸੀ ਤੇ ਅਧਿਕਾਰੀ ਮੌਜੂਦ ਰਹੇ।
 
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ