Saturday, November 21, 2026
BREAKING NEWS
• ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

Haryana

ਡਿਪਟੀ ਕਿਰਤ ਕਮਿਸ਼ਨਰ, ਪੰਚਕੂਲਾ ਦਾ ਦਫ਼ਤਰ ਹੁਣ ਅੰਬਾਲਾ ਕੈਂਟ ਵਿੱਚ ਹੋਵੇਗਾ ਤਬਦੀਲ, ਮੁੱਖ ਮੰਤਰੀ ਨਾਇਬ ਸੈਣੀ ਨੇ ਦਿੱਤੀ ਪ੍ਰਵਾਨਗੀ : ਕਿਰਤ ਮੰਤਰੀ ਅਨਿਲ ਵਿਜ

August 04, 2026 02:35 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਡਿਪਟੀ ਕਿਰਤ ਕਮਿਸ਼ਨਰ, ਪੰਚਕੂਲਾ ਦਾ ਦਫ਼ਤਰ ਹੁਣ ਅੰਬਾਲਾ ਕੈਂਟ ਸਥਿਤ ਐਸ.ਡੀ.ਐਮ. ਦਫ਼ਤਰ ਪਰਿਸਰ ਵਿੱਚ ਸ਼ਿਫਟ ਕੀਤਾ ਜਾਵੇਗਾ। ਇਸ ਸਬੰਧ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮਜ਼ਦੂਰਾਂ, ਉਦਯੋਗਾਂ ਅਤੇ ਆਮ ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ, ਜਿਸ ਨਾਲ ਕਿਰਤ ਵਿਭਾਗ ਦੀਆਂ ਸੇਵਾਵਾਂ ਲੋਕਾਂ ਦੇ ਹੋਰ ਨੇੜੇ ਪਹੁੰਚ ਸਕਣਗੀਆਂ। ਸ੍ਰੀ ਵਿਜ ਨੇ ਦੱਸਿਆ ਕਿ ਮੌਜੂਦਾ ਵਿੱਚ ਸਾਹਾ ਉਦਯੋਗਿਕ ਖੇਤਰ, ਅੰਬਾਲਾ ਕੈਂਟ ਦੇ ਸਾਇੰਸ ਇੰਡਸਟਰੀ ਖੇਤਰ ਸਮੇਤ ਜ਼ਿਲ੍ਹੇ ਦੇ ਅਨੇਕ ਹਿੱਸਿਆਂ ਵਿੱਚ ਵੱਡੀ ਗਿਣਤੀ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਹਨ। ਇਨ੍ਹਾਂ ਉਦਯੋਗਾਂ ਵਿੱਚ ਹਜ਼ਾਰਾਂ ਮਜ਼ਦੂਰ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਪਣੀਆਂ ਕਿਰਤ ਸਬੰਧੀ ਸਮੱਸਿਆਵਾਂ, ਸ਼ਿਕਾਇਤਾਂ ਅਤੇ ਹੋਰ ਵਿਭਾਗੀ ਕੰਮਾਂ ਲਈ ਡਿਪਟੀ ਕਿਰਤ ਕਮਿਸ਼ਨਰ ਦਫ਼ਤਰ, ਪੰਚਕੂਲਾ ਜਾਣਾ ਪੈਂਦਾ ਸੀ। ਇਸ ਨਾਲ ਮਜ਼ਦੂਰਾਂ ਨੂੰ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਮੌਜੁਦਾ ਵਿੱਚ ਡਿਪਟੀ ਕਿਰਤ ਕਮਿਸ਼ਨਰ, ਪੰਚਕੂਲਾ ਦੇ ਕਾਰਜਖੇਤਰ ਵਿੱਚ ਅੰਬਾਲਾ, ਕੁਰੂਕਸ਼ੇਤਰ, ਯਮੁਨਾਨਗਰ ਅਤੇ ਪੰਚਕੂਲਾ ਜ਼ਿਲ੍ਹਿਆਂ ਦੇ ਸਹਾਇਕ ਕਿਰਤ ਕਮਿਸ਼ਨਰਾਂ ਦੇ ਦਫ਼ਤਰ ਆਉਂਦੇ ਹਨ। ਇਸੇ ਲੜੀ ਵਿੱਚ ਡਿਪਟੀ ਕਿਰਤ ਕਮਿਸ਼ਨਰ ਦਾ ਦਫ਼ਤਰ ਅੰਬਾਲਾ ਕੈਂਟ ਸ਼ਿਫਟ ਕੀਤੇ ਜਾਣ ਨਾਲ ਚਾਰੇ ਜ਼ਿਲ੍ਹਿਆਂ ਦੇ ਮਜ਼ਦੂਰਾਂ, ਉਦਯੋਗ ਪ੍ਰਤੀਨਿਧੀਆਂ ਅਤੇ ਹੋਰ ਹਿੱਤਧਾਰਕਾਂ ਨੂੰ ਬਿਹਤਰ ਅਤੇ ਸਰਲ ਪ੍ਰਸ਼ਾਸਨਿਕ ਸੇਵਾਵਾਂ ਮਿਲ ਸਕਣਗੀਆਂ ਅਤੇ ਵਿਭਾਗੀ ਕੰਮਾਂ ਵਿੱਚ ਵੀ ਤੇਜ਼ੀ ਅਤੇ ਪਾਰਦਰਸ਼ਤਾ ਆਵੇਗੀ। ਉਨ੍ਹਾਂ ਦੱਸਿਆ ਕਿ ਡਿਪਟੀ ਕਿਰਤ ਕਮਿਸ਼ਨਰ ਦਾ ਇਹ ਦਫ਼ਤਰ ਪਹਿਲਾਂ ਤੋਂ ਹੀ ਸਰਕਾਰ ਵੱਲੋਂ ਪ੍ਰਵਾਨਿਤ ਅਤੇ ਸਿਰਜਤ ਦਫ਼ਤਰ ਹੈ, ਇਸ ਲਈ ਇਸ ਨੂੰ ਪੰਚਕੂਲਾ ਤੋਂ ਅੰਬਾਲਾ ਕੈਂਟ ਸ਼ਿਫਟ ਕਰਨ ਲਈ ਨਾ ਤਾਂ ਕਿਸੇ ਨਵੇਂ ਅਹੁਦੇ ਦੀ ਸਿਰਜਣਾ ਦੀ ਲੋੜ ਪਵੇਗੀ ਅਤੇ ਨਾ ਹੀ ਰਾਜ ਸਰਕਾਰ ਉੱਤੇ ਕਿਸੇ ਕਿਸਮ ਦਾ ਵਾਧੂ ਵਿੱਤੀ ਬੋਝ ਪਵੇਗਾ।

 
 

Have something to say? Post your comment

More in Haryana

ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ

ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ

ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪਾਣੀ ਦੀ ਹਰ ਬੂੰਦ ਦੀ ਸਹੀ ਵਰਤੋਂ ਹੋਵੇ, ਕਿਸਾਨਾਂ ਨੂੰ ਸਬਸਿਡੀ ਮਿਲਣ ਵਿੱਚ ਨਾ ਹੋਵੇ ਦੇਰੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਪੋਰਟਲਾਂ ਅਤੇ ਡਿਜੀਟਲ ਭੁਗਤਾਨ ਪ੍ਰਣਾਲੀਆਂ ਦਾ ਹੋਵੇਗਾ ਆਡਿਟ; ਸਰਕਾਰੀ ਪੈਸੇ ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ

ਮਾਈ ਭਾਰਤ ਐਨਐਸਐਸ ਐਵਾਰਡ (2023-24) ਲਈ ਨਾਮਜ਼ਦਗੀਆਂ 11 ਦਸੰਬਰ ਤੱਕ ਕੀਤੀਆਂ ਜਾਣਗੀਆਂ ਸਵੀਕਾਰ : ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਇੰਡੋ-ਜਰਮਨ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਜੇ.ਸੀ. ਬੋਸ ਯੂਨੀਵਰਸਿਟੀ ਨੇ ਜਰਮਨੀ ਵਿੱਚ ਖੋਲ੍ਹੇ ਨਵੇਂ ਅਕਾਦਮਿਕ ਮੌਕੇ

ਜਾਂਚ ਵਿੱਚ ਸਹਿਯੋਗ ਨਾ ਦੇਣ 'ਤੇ ਸਬੰਧਤ ਹਿੱਸੇਦਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼

ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ

ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ