Friday, September 25, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Haryana

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਭਾਰਤੀ ਪੈਰਾ-ਖਿਡਾਰੀਆਂ ਨੂੰ ਦਿੱਤੀ ਵਧਾਈ -ਹਰਿਆਣਾ ਦੀ ਸ਼ਰਮਿਲਾ ਧਨਖੜ ਨੇ ਸ਼ਾਟਪੁੱਟ ਵਿੱਚ ਜਿੱਤਿਆ ਸੋਨ ਤਮਗਾ

August 04, 2026 02:40 PM
Rozana Sehaj times

ਚੰਡੀਗੜ੍ਹ : ਹਰਿਆਣਾ ਪੈਰਾ ਸਪੋਰਟਸ ਐਸੋਸੀਏਸ਼ਨ ਦੀ ਪ੍ਰਧਾਨ ਅਤੇ ਪ੍ਰਦੇਸ਼ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਾਮਨਵੈਲਥ ਗੇਮਜ਼ ਗਲਾਸਗੋ 2026 ਵਿੱਚ ਭਾਰਤੀ ਪੈਰਾ-ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਵਾਰ ਕਾਮਨਵੈਲਥ ਖੇਡਾਂ ਵਿੱਚ ਭਾਰਤ ਦੇ ਪੈਰਾ-ਐਥਲੀਟਾਂ ਨੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ ਕੁੱਲ 7 ਤਮਗੇ (3 ਸੋਨ, 3 ਚਾਂਦੀ ਅਤੇ 1 ਕਾਂਸੀ) ਆਪਣੇ ਨਾਂ ਕੀਤੇ ਹਨ। ਇਸ ਕੌਮਾਂਤਰੀ ਮੰਚ 'ਤੇ ਹਰਿਆਣਾ ਦੀ ਪੈਰਾ-ਐਥਲੀਟ ਸ਼ਰਮਿਲਾ ਧਨਖੜ ਨੇ ਮਹਿਲਾ ਸ਼ਾਟਪੁੱਟ ਮੁਕਾਬਲੇ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਸੋਨ ਤਮਗਾ ਜਿੱਤਿਆ ਅਤੇ ਪੂਰੇ ਦੇਸ਼ ਵਿੱਚ ਸੂਬੇ ਦਾ ਮਾਣ ਵਧਾਇਆ।

ਮਹਿੰਦਰਗੜ੍ਹ ਦੀ ਬੇਟੀ ਨੇ ਕੌਮਾਂਤਰੀ ਪੱਧਰ 'ਤੇ ਲਹਿਰਾਇਆ ਪਰਚਮ

ਮੂਲ ਰੂਪ ਵਿੱਚ ਮਹਿੰਦਰਗੜ੍ਹ ਜ਼ਿਲ੍ਹੇ ਦੇ ਪਿੰਡ ਛਿੱਥਰੋਲੀ ਦੀ ਰਹਿਣ ਵਾਲੀ ਸ਼ਰਮਿਲਾ ਧਨਖੜ ਨੇ ਸ਼ਾਟਪੁੱਟ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਹ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸ਼ਰਮਿਲਾ ਦਾ ਇਹ ਸੋਨ ਤਮਗਾ ਸਿਰਫ਼ ਉਨ੍ਹਾਂ ਦੇ ਪਿੰਡ ਜਾਂ ਜ਼ਿਲ੍ਹੇ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਬੇਹੱਦ ਮਾਣ ਵਾਲਾ ਪਲ ਹੈ। ਇਹ ਸਫਲਤਾ ਸਾਬਤ ਕਰਦੀ ਹੈ ਕਿ ਹਰਿਆਣਾ ਦੇ ਪੈਰਾ-ਖਿਡਾਰੀ ਦੁਨੀਆ ਦੇ ਹਰ ਕੋਨੇ ਵਿੱਚ ਭਾਰਤ ਦੀ ਧਾਕ ਜਮਾਉਣ ਵਿੱਚ ਸਮਰੱਥ ਹਨ।

ਹਰਿਆਣਾ ਦੇ 5 ਪੈਰਾ-ਖਿਡਾਰੀਆਂ ਨੇ ਲਿਆ ਸੀ ਹਿੱਸਾ

ਕਾਮਨਵੈਲਥ ਗੇਮਜ਼ ਗਲਾਸਗੋ 2026 ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਦਲ ਵਿੱਚ ਹਰਿਆਣਾ ਦੇ 5 ਪ੍ਰਮੁੱਖ ਪੈਰਾ-ਖਿਡਾਰੀ ਸ਼ਾਮਲ ਸਨ। ਇਨ੍ਹਾਂ ਵਿੱਚ ਐਥਲੈਟਿਕਸ ਵਿੱਚ ਦੇਵੇਂਦਰ ਕੁਮਾਰ ਅਤੇ ਸ਼ਰਮਿਲਾ ਧਨਖੜ ਅਤ ਪਾਵਰਲਿਫਟਿੰਗ ਵਿੱਚ ਅਸ਼ੋਕ, ਸੁਧੀਰ ਕੁਮਾਰ ਅਤੇ ਸੁਮਨ ਦੇਵੀ ਨੇ ਭਾਰਤ ਵੱਲੋਂ ਹਿੱਸਾ ਲਿਆ।

ਨੌਜਵਾਨਾਂ ਲਈ ਪ੍ਰੇਰਣਾ ਸਰੋਤ ਬਣੇਗੀ ਇਹ ਸਫਲਤਾ

ਹਰਿਆਣਾ ਪੈਰਾ ਸਪੋਰਟਸ ਐਸੋਸੀਏਸ਼ਨ ਦੀ ਪ੍ਰਧਾਨ ਵਜੋਂ ਆਰਤੀ ਸਿੰਘ ਰਾਓ ਨੇ ਸ਼ਰਮਿਲਾ ਧਨਖੜ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਪੈਰਾ-ਖਿਡਾਰੀਆਂ ਨੂੰ ਹਰ ਸੰਭਵ ਸਹੂਲਤਾਂ ਅਤੇ ਪ੍ਰੋਤਸਾਹਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ਼ਰਮਿਲਾ ਦੀ ਇਹ ਇਤਿਹਾਸਕ ਜਿੱਤ ਸੂਬੇ ਦੇ ਹੋਰ ਨੌਜਵਾਨਾਂ ਅਤੇ ਖਾਸ ਕਰਕੇ ਪੈਰਾ-ਐਥਲੀਟਾਂ ਲਈ ਇੱਕ ਵੱਡਾ ਪ੍ਰੇਰਣਾ ਸਰੋਤ ਬਣੇਗੀ, ਜਿਸ ਨਾਲ ਉਹ ਭਵਿੱਖ ਵਿੱਚ ਕੌਮਾਂਤਰੀ ਮੁਕਾਬਲਿਆਂ ਵਿੱਚ ਦੇਸ਼ ਲਈ ਹੋਰ ਵੱਧ ਤਮਗੇ ਜਿੱਤਣ ਲਈ ਪ੍ਰੇਰਿਤ ਹੋਣਗੇ।

 
 

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ