Friday, September 25, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Haryana

5ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਨਾਰਨੌਲ 2041, ਨਾਰਾਇਣਗੜ੍ਹ 2031, ਪਾਣੀਪਤ 2041 ਅਤੇ ਕੁਰੂਕਸ਼ੇਤਰ 2041 ਦੇ ਡਰਾਫਟ ਡਿਵੈਲਪਮੈਂਟ ਪਲਾਨ 'ਤੇ ਵਿਚਾਰ-ਵਟਾਂਦਰਾ ਅਤੇ ਪ੍ਰਵਾਨਗੀ ਲਈ ਐਸ.ਐਲ.ਸੀ. ਦੀ ਮੀਟਿੰਗ ਆਯੋਜਿਤ

August 04, 2026 03:08 PM
Rozana Sehaj times

ਚੰਡੀਗੜ੍ਹ : ਹਰਿਆਣਾ ਵਿੱਚ ਜ਼ਮੀਨ ਦੀ ਵਰਤੋਂ, ਸ਼ਹਿਰੀ ਵਿਕਾਸ ਅਤੇ ਇਮਾਰਤਾਂ ਦੇ ਨਿਰਮਾਣ ਨੂੰ ਵਿਵਸਥਿਤ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਡਰਾਫਟ ਡਿਵੈਲਪਮੈਂਟ ਪਲਾਨ 'ਤੇ ਵਿਚਾਰ-ਵਟਾਂਦਰਾ ਅਤੇ ਪ੍ਰਵਾਨਗੀ ਹਿੱਤ ਸੋਮਵਾਰ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਸਿਵਲ ਸਕੱਤਰੇਤ ਵਿਖੇ ਐਸ.ਐਲ.ਸੀ. (ਸਟੇਟ ਲੇਵਲ ਕਮੇਟੀ) ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹਰਿਆਣਾ ਸ਼ਹਿਰੀ ਅਤੇ ਗ੍ਰਾਮੀਣ ਯੋਜਨਾਬੰਦੀ ਵਿਭਾਗ ਵੱਲੋਂ ਨਾਰਾਇਣਗੜ੍ਹ ਦੀ 2031 ਦੀ ਵਿਕਾਸ ਯੋਜਨਾ ਅਤੇ ਕੁਰੂਕਸ਼ੇਤਰ, ਨਾਰਨੌਲ ਤੇ ਪਾਣੀਪਤ ਦੀਆਂ 2041 ਦੀਆਂ ਵਿਕਾਸ ਯੋਜਨਾਵਾਂ ਪ੍ਰਵਾਨਗੀ ਲਈ ਪੇਸ਼ ਕੀਤੀਆਂ ਗਈਆਂ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਜਿੱਥੇ ਵੀ ਸ਼ਹਿਰੀ ਵਿਕਾਸ ਦੀ ਯੋਜਨਾ ਤਿਆਰ ਕੀਤੀ ਜਾਵੇ, ਉਸ ਵਿੱਚ ਵਿਕਸਤ ਭਾਰਤ-2047 ਦੇ ਵਿਜ਼ਨ ਨੂੰ ਧਿਆਨ ਵਿੱਚ ਰੱਖਿਆ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਯੋਜਨਾਵਾਂ ਨੂੰ ਭਵਿੱਖ ਦੀ ਆਬਾਦੀ, ਆਧੁਨਿਕ ਸ਼ਹਿਰੀ ਲੋੜਾਂ, ਵਾਤਾਵਰਣ ਸੰਤੁਲਨ, ਬਿਹਤਰ ਆਵਾਜਾਈ ਪ੍ਰਣਾਲੀ ਅਤੇ ਟਿਕਾਊ ਤੇ ਸੁਵਿਧਾਜਨਕ ਸ਼ਹਿਰੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਅੰਤਿਮ ਰੂਪ ਦਿੱਤਾ ਜਾਵੇ, ਤਾਂ ਜੋ ਸੂਬਾ ਵਾਸੀਆਂ ਨੂੰ ਭਵਿੱਖ ਵਿੱਚ ਕਿਸੇ ਵੀ ਬੁਨਿਆਦੀ ਸਹੂਲਤ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਤਰ੍ਹਾਂ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਇਲਾਵਾ ਬਿਜਲੀ ਘਰਾਂ, ਐਂਟਰਟੇਨਮੈਂਟ ਜ਼ੋਨ ਅਤੇ ਹੋਰ ਸਾਰੀਆਂ ਸਹੂਲਤਾਂ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ। ਨਾਰਾਇਣਗੜ੍ਹ-2031 ਵਿਕਾਸ ਯੋਜਨਾ ਦੇ ਸੰਬੰਧ ਵਿੱਚ ਹਰਿਆਣਾ ਸ਼ਹਿਰੀ ਅਤੇ ਪੇਂਡੂ ਯੋਜਨਾਬੰਦੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਾਰਾਇਣਗੜ੍ਹ ਨੂੰ 2031 ਵਿੱਚ ਸੰਭਾਵਿਤ 95,000 ਦੀ ਆਬਾਦੀ ਦੇ ਅਨੁਸਾਰ ਵਿਕਸਤ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤਹਿਤ ਨਾਰਾਇਣਗੜ੍ਹ ਵਿੱਚ 6 ਰਿਹਾਇਸ਼ੀ ਸੈਕਟਰ ਵਿਕਸਤ ਕੀਤੇ ਜਾਣਗੇ। ਅਧਿਕਾਰੀਆਂ ਨੇ ਨੈਸ਼ਨਲ ਹਾਈਵੇ-72 ਦੇ ਵਿਕਾਸ ਤੋਂ ਬਾਅਦ ਪੈਦਾ ਹੋਈਆਂ ਨਵੀਆਂ ਵਿਕਾਸ ਸੰਭਾਵਨਾਵਾਂ, ਉਦਯੋਗਿਕ ਖੇਤਰ ਦੇ ਵਿਕਾਸ, ਕੁਦਰਤੀ ਜਲ ਨਿਕਾਸੀ ਪ੍ਰਣਾਲੀ ਦੀ ਸੰਭਾਲ ਅਤੇ ਗ੍ਰੀਨ ਜ਼ੋਨ ਸਮੇਤ ਵਿਕਾਸ ਯੋਜਨਾ ਦਾ ਖਰੜਾ ਪੇਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨਾਰਾਇਣਗੜ੍ਹ ਵਿੱਚ ਉਦਯੋਗਿਕ ਖੇਤਰ ਅਤੇ ਰਿਹਾਇਸ਼ੀ ਖੇਤਰ ਦੇ ਵਿਚਕਾਰ ਲੋੜੀਂਦੀ ਦੂਰੀ ਰੱਖੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਮੁੱਖ ਮੰਤਰੀ ਨੇ ਕੁਰੂਕਸ਼ੇਤਰ-2041 ਵਿਕਾਸ ਯੋਜਨਾ ਤਹਿਤ ਜ਼ਿਲ੍ਹੇ ਦੇ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਨੂੰ ਧਿਆਨ ਵਿੱਚ ਰੱਖਦਿਆਂ ਜੋਤੀਸਰ ਖੇਤਰ ਦੀ ਸੰਭਾਲ, ਸਰਸਵਤੀ ਨਦੀ ਦੇ ਅਨੁਕੂਲ ਵਿਕਾਸ ਯੋਜਨਾ ਬਣਾਉਣ, ਹਰੇ ਖੇਤਰਾਂ ਦੇ ਵਿਕਾਸ, ਹੜ੍ਹ ਸੁਰੱਖਿਆ ਉਪਾਵਾਂ ਅਤੇ ਹੋਰ ਜ਼ਰੂਰੀ ਸੋਧਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਕੁਰੂਕਸ਼ੇਤਰ ਵਿੱਚ ਆਈਕਾਨਿਕ ਡੈਸਟੀਨੇਸ਼ਨ ਸਕੀਮ ਤਹਿਤ 250 ਏਕੜ ਵਿੱਚ ਵਿਕਸਤ ਕੀਤੇ ਜਾਣ ਵਾਲੇ ਖੇਤਰ ਲਈ ਲੋੜੀਂਦੀ ਜ਼ਮੀਨ ਰਾਖਵੀਂ ਰੱਖੀ ਜਾਵੇ, ਕਿਉਂਕਿ ਇਹ ਯੋਜਨਾ ਕੁਰੂਕਸ਼ੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਵਿੱਚ ਸਰਸਵਤੀ ਨਦੀ ਦੇ ਕੈਚਮੈਂਟ ਏਰੀਆ ਵਿੱਚ ਹੜ੍ਹ ਦੀ ਸਮੱਸਿਆ ਦਾ ਹੱਲ ਕਰਨ ਲਈ ਪੱਕੀ ਯੋਜਨਾ ਬਣਾਈ ਜਾਵੇ। ਮੀਟਿੰਗ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਨਾਰਨੌਲ-2041 ਵਿਕਾਸ ਯੋਜਨਾ ਤਹਿਤ ਕੁੱਲ 20 ਰਿਹਾਇਸ਼ੀ ਸੈਕਟਰ ਵਿਕਸਤ ਕਰਨ ਦੀ ਯੋਜਨਾ ਬਣਾਈ ਗਈ ਹੈ। 

 

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ