Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Haryana

ਰੇਵਾੜੀ ‘ਚ ਤਿੰਨ ਰੇਲਵੇ ਫਾਟਕਾਂ ਦੀ ਬਜਾਏ ਬਣੇਗਾ ਏਕੀਕ੍ਰਿਤ ਰੇਲਵੇ ਓਵਰਬ੍ਰਿਜ, ਆਵਾਜਾਈ ਹੋਵੇਗੀ ਸੌਖੀ ਅਤੇ ਸੁਰੱਖਿਅਤ

August 04, 2026 03:46 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਰੇਵਾੜੀ ਜ਼ਿਲ੍ਹੇ ਵਿੱਚ ਸਥਿਤ ਤਿੰਨ ਰੁਝੇਵੇਂ ਵਾਲੇ ਰੇਲਵੇ ਲੇਵਲ ਕਰਾਸਿੰਗਾਂ ਦੀ ਥਾਂ ਉਤੇ ਏਕੀਕ੍ਰਿਤ ਰੇਲਵੇ ਓਵਰਬ੍ਰਿਜ ਦੀ ਉਸਾਰੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਅਹਿਮ ਪ੍ਰੋਜੈਕਟ ਤਹਿਤ ਸ਼ਹਿਰ ਵਿੱਚ ਲੰਬੇ ਸਮੇਂ ਤੋਂ ਰੇਲਵੇ ਫਾਟਕਾਂ ਕਾਰਨ ਲੱਗਣ ਵਾਲੇ ਜਾਮ ਦੀ ਸਮੱਸਿਆ ਦਾ ਪੱਕਾ ਹੱਲ ਯਕੀਨੀ ਹੋਵੇਗਾ ਅਤੇ ਆਵਾਜਾਈ ਵਧੇਰੇ ਆਸਾਨ, ਸੁਰੱਖਿਅਤ ਅਤੇ ਨਿਰਵਿਘਨ ਬਣੇਗੀ। ਹਰਿਆਣਾ ਸਟੇਟ ਰੋਡਜ਼ ਐਂਡ ਬ੍ਰਿਜੇਜ਼ ਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਲਾਗੂ ਕੀਤੇ ਜਾਣ ਵਾਲੇ ਇਸ ਪ੍ਰੋਜੈਕਟ ਦੀ ਅਨੁਮਾਨਿਤ ਲਾਗਤ 207.29 ਕਰੋੜ ਰੁਪਏ ਹੈ। ਮੀਟਿੰਗ ਵਿੱਚ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ਼੍ਰੀ ਰਣਬੀਰ ਗੰਗਵਾ, ਵਿਭਾਗ ਦੇ ਵਾਧੂ ਮੁੱਖ ਸਕੱਤਰ ਸ਼੍ਰੀ ਅਪੂਰਵ ਕੁਮਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਰੁਣ ਕੁਮਾਰ ਗੁਪਤਾ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਪ੍ਰੋਜੈਕਟ ਦੇ ਪੂਰੇ ਹੋਣ ਤੋਂ ਬਾਅਦ ਰੇਲਵੇ ਫਾਟਕਾਂ ਦੇ ਵਾਰ-ਵਾਰ ਬੰਦ ਹੋਣ ਕਾਰਨ ਹੋਣ ਵਾਲੀ ਦੇਰੀ ਖ਼ਤਮ ਹੋ ਜਾਵੇਗੀ ਅਤੇ ਵਾਹਨਾਂ ਦੀ ਆਵਾਜਾਈ ਬਿਨਾਂ ਕਿਸੇ ਰੁਕਾਵਟ ਦੇ ਸੰਚਾਰੂ ਢੰਗ ਨਾਲ ਹੋ ਹੋਵੇਗੀ। ਇਸ ਨਾਲ ਆਮ ਨਾਗਰਿਕਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਐਂਬੂਲੈਂਸ, ਫਾਇਰ ਬ੍ਰਿਗੇਡ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਵਿਸ਼ੇਸ਼ ਸਹੂਲਤ ਮਿਲੇਗੀ। ਪ੍ਰੋਜੈਕਟ ਤਹਿਤ ਦੋ-ਲਾਈਨ ਅਤੇ ਚਾਰ-ਲਾਈਨ ਰੇਲਵੇ ਓਵਰਬ੍ਰਿਜ ਦੇ ਨਾਲ-ਨਾਲ ਲੋੜੀਂਦੀਆਂ ਥਾਵਾਂ 'ਤੇ ਰੋਡ ਅੰਡਰਬ੍ਰਿਜ, ਸਰਵਿਸ ਰੋਡ ਅਤੇ ਹੋਰ ਆਧੁਨਿਕ ਬੁਨਿਆਦੀ ਸਹੂਲਤਾਂ ਦੀ ਉਸਾਰੀ ਕੀਤੀ ਜਾਵੇਗੀ। ਇਸ ਨਾਲ ਸੜਕ ਅਤੇ ਰੇਲਵੇ ਆਵਾਜਾਈ ਪੂਰੀ ਤਰ੍ਹਾਂ ਵੱਖ ਹੋ ਜਾਵੇਗੀ, ਜਿਸ ਨਾਲ ਹਾਦਸਿਆਂ ਦੀ ਸੰਭਾਵਨਾ ਵਿੱਚ ਕਾਫ਼ੀ ਕਮੀ ਆਵੇਗੀ ਅਤੇ ਸੜਕ ਸੁਰੱਖਿਆ ਨੂੰ ਨਵੀਂ ਮਜ਼ਬੂਤੀ ਮਿਲੇਗੀ। ਇਹ ਪ੍ਰੋਜੈਕਟ ਰੇਵਾੜੀ ਸ਼ਹਿਰ ਵਿੱਚ ਆਵਾਜਾਈ ਦੀ ਭੀੜ ਘਟਾਉਣ, ਯਾਤਰਾ ਦੇ ਸਮੇਂ ਅਤੇ ਵਾਹਨ ਚਲਾਉਣ ਦੇ ਖਰਚੇ ਵਿੱਚ ਕਮੀ ਲਿਆਉਣ ਅਤੇ ਖੇਤਰੀ ਸੰਪਰਕ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਦੇ ਨਾਲ ਹੀ, ਇਸ ਨਾਲ ਉਦਯੋਗਿਕ, ਵਪਾਰਕ ਅਤੇ ਸ਼ਹਿਰੀ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ, ਜਿਸ ਨਾਲ ਰੇਵਾੜੀ ਜ਼ਿਲ੍ਹੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਲੰਬੇ ਸਮੇਂ ਦਾ ਲਾਭ ਮਿਲੇਗਾ।

 

Have something to say? Post your comment

More in Haryana

ਫਰੀਦਾਬਾਦ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਰੱਖਿਆ ਨੀਂਹ ਪੱਥਰ

ਐਨਐਚਐਮ ਕਰਮਚਾਰੀਆਂ ਨੂੰ ਵੀ ਦਿੱਤੀ ਜਾਵੇਗੀ ਸਿਹਤ ਬੀਮਾ ਕਵਰੇਜ : ਆਰਤੀ ਸਿੰਘ ਰਾਓ

ਹਰਿਆਣਾ ਕੋਲਡ ਚੇਨ ਨੀਤੀ ਨੂੰ ਮੁੱਖ ਮੰਤਰੀ ਨੇ ਦਿੱਤੀ ਮਨਜ਼ੂਰੀ

ਭਾਰਤ ਵਿਕਾਸ ਪਰਿਸ਼ਦ ਮਨੁੱਖਤਾ ਦੀ ਸੇਵਾ ਅਤੇ ਰਾਸ਼ਟਰਵਾਦ ਦੀ ਭਾਵਨਾ ਦੀ ਜੀਵੰਤ ਮਿਸਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਵਿਸ਼ਵਕਰਮਾ ਦਿਵਸ 'ਤੇ ਕੀਤਾ ਨਮਨ

ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਵਿੱਚ ਪਿੰਡ ਵਾਸੀਆਂ ਨਾਲ ਮਨਾਈ ਦੀਵਾਲੀ

ਖੇਤੀਬਾੜੀ ਮੰਤਰੀ ਨੇ ਹਥੀਨ, ਹੋਡਲ, ਹਸਨਪੁਰ ਅਤੇ ਪਲਵਲ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਕਾਨੂੰਨੀ ਸੇਵਾਵਾਂ ਦਿਵਸ 'ਤੇ ਵਿਸ਼ੇਸ਼ ਪ੍ਰਚਾਰ ਵਾਹਨ ਕੀਤਾ ਰਵਾਨਾ

ਧਨਤੇਰਸ ਮੌਕੇ ਹਰਿਆਣਾ ਦੇ ਲੱਖਾਂ ਲਾਭਪਾਤਰੀਆਂ ਨੂੰ ਸੌਗਾਤ

ਮਧੂ-ਮੱਖੀ ਪਾਲਕਾਂ ਨੂੰ ਵੱਡੀ ਸੌਗਾਤ, ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਮਧੂ-ਮੱਖੀ ਪਾਲਣ ਸ਼ਾਮਲ; ਪ੍ਰਤੀ ਕਲੋਨੀ ਅਤੇ ਬਾਕਸ ਮਿਲੇਗਾ 1,250 ਰੁਪਏ ਦਾ ਬੀਮਾ ਕਵਰ