Friday, September 25, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Haryana

ਸੱਭਿਆਚਾਰਕ ਮੰਤਰਾਲੇ ਦੀ ਕੌਮੀ ਆਨਲਾਈਨ ਕੁਇਜ਼ ਮੁਕਾਬਲਾ ਸ਼ੁਰੂ, ਨੌਜਵਾਨ ਅਤੇ ਵਿਦਿਆਰਥੀ ਵੱਧ-ਚੜ੍ਹ ਕੇ ਲੈਣ ਹਿੱਸਾ

August 04, 2026 05:29 PM
Rozana Sehaj times

ਚੰਡੀਗੜ੍ਹ : ਸੱਭਿਆਚਾਰਕ ਮੰਤਰਾਲੇ, ਭਾਰਤ ਸਰਕਾਰ ਵੱਲੋਂ ‘‘ਵਿਭਾਜਨ ਵਿਭੀਸ਼ਿਕਾ ਸਿਮ੍ਰਤੀ ਦਿਵਸ’’ ਦੇ ਮੌਕੇ ਵਿੱਚ ਆਯੋਜਿਤ ਰਾਸ਼ਟਰੀ ਆਨਲਾਈਨ ਕੁਇਜ਼ ਮੁਕਾਬਲਾ ਸ਼ੁਰੂ ਹੋ ਗਿਆ ਹੈ। mygov.in ਦੇ ਸਹਿਯੋਗ ਨਾਲ ਆਯੋਜਿਤ ਇਹ ਰਾਸ਼ਟਰਵਿਆਪੀ ਮੁਕਾਬਲਾ ਆਉਣ ਵਾਲੀ 15 ਸਤੰਬਰ, 2026 ਤੱਕ ਚੱਲੇਗਾ। ਇੱਕ ਸਰਕਾਰੀ ਬੁਲਾਰੇ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੌਮੀ ਆਨਲਾਈਨ ਕੁਇਜ਼ ਮੁਕਾਬਲੇ ਵਿੱਚ ਨੌਜਵਾਨ, ਸਕੂਲ ਅਤੇ ਕਾਲਜ ਦੇ ਵਿਦਿਆਰਥੀ ਅਤੇ ਆਮ ਨਾਗਰਿਕ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈ ਸਕਦੇ ਹਨ। ਇਹ ਮੁਕਾਬਲਾ ਸਿਰਫ਼ ਇੱਕ ਆਨਲਾਈਨ ਕੁਇਜ਼ ਨਹੀਂ, ਸਗੋਂ ਦੇਸ਼ ਦੇ ਇਤਿਹਾਸ ਦੇ ਮਹੱਤਵਪੂਰਨ ਅਧਿਆਏ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇੱਕ ਸਾਰਥਕ ਯਤਨ ਹੈ। ਉਨ੍ਹਾਂ ਕਿਹਾ ਕਿ ਭਾਰਤ ਵੰਡ ਦੌਰਾਨ ਲੱਖਾਂ ਲੋਕਾਂ ਨੇ ਜਿਨ੍ਹਾਂ ਔਖੇ ਹਾਲਾਤਾਂ ਦਾ ਸਾਹਮਣਾ ਕੀਤਾ, ਉਨ੍ਹਾਂ ਦੇ ਸੰਘਰਸ਼, ਕੁਰਬਾਨੀ ਅਤੇ ਰਾਸ਼ਟਰੀ ਏਕਤਾ ਦੇ ਮਹੱਤਵ ਨੂੰ ਸਮਝਣਾ ਅੱਜ ਦੀ ਨੌਜਵਾਨ ਪੀੜ੍ਹੀ ਲਈ ਜ਼ਰੂਰੀ ਹੈ। ਇਸ ਤਰ੍ਹਾਂ ਦੀ ਪਹਿਲ ਨੌਜਵਾਨਾਂ ਵਿੱਚ ਇਤਿਹਾਸ ਪ੍ਰਤੀ ਜਾਗਰੂਕਤਾ, ਸੰਵੇਦਨਸ਼ੀਲਤਾ ਅਤੇ ਰਾਸ਼ਟਰ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਦੇ ਅਧਿਆਪਕ ਸਾਹਿਬਾਨ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਵਿੱਚ ਸਹਿਯੋਗ ਕਰਨ। ਬੁਲਾਰੇ ਨੇ ਦੱਸਿਆ ਕਿ ਮੁਕਾਬਲਾ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਇਸ ਵਿੱਚ ਸਾਰੇ ਭਾਰਤੀ ਨਾਗਰਿਕ ਹਿੱਸਾ ਲੈ ਸਕਦੇ ਹਨ। ਇਹ ਇੱਕ ਸਮਾਂਬੱਧ ਆਨਲਾਈਨ ਕੁਇਜ਼ ਹੋਵੇਗੀ, ਜਿਸ ਵਿੱਚ ਸਫਲਤਾਪੂਰਵਕ ਹਿੱਸਾ ਲੈਣ ਵਾਲੇ ਹਰ ਪ੍ਰਤੀਭਾਗੀ ਨੂੰ My7ov ਵੱਲੋਂ ਡਿਜੀਟਲ ਈ-ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ। ਇੱਛੁਕ ਭਾਗੀਦਾਰ qui੍ਰ.mygov.in ਪੋਰਟਲ 'ਤੇ ਜਾ ਕੇ ਆਨਲਾਈਨ ਰਜਿਸਟ੍ਰੇਸ਼ਨ ਕਰਕੇ ਮੁਕਾਬਲੇ ਵਿੱਚ ਹਿੱਸਾ ਲੈ ਸਕਦੇ ਹਨ।

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ