Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਰਾਸ਼ਟਰਮੰਡਲ ਖੇਡਾਂ ਦੀ ਚਾਂਦੀ ਤਗਮਾ ਜੇਤੂ ਦਾ ਪਟਿਆਲਾ ਵਿੱਚ ਸ਼ਾਨਦਾਰ ਸਵਾਗਤ

August 04, 2026 06:39 PM
Arvinder Singh
ਪਟਿਆਲਾ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਪਟਿਆਲਾ ਦੀ ਧੀ ਹਰਜਿੰਦਰ ਕੌਰ ਦਾ ਅੱਜ ਪਟਿਆਲਾ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰਜਿੰਦਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਡੀ ਸੀ ਹਰਜਿੰਦਰ ਕੌਰ ਦੇ ਮਾਤਾ ਪਿਤਾ ਦਾ ਵੀ ਸਨਮਾਨ ਕੀਤਾ। ਹਰਜਿੰਦਰ ਕੌਰ ਨੇ ਪਿਆਰ ਅਤੇ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਿਆਰ ਉਸ ਨੂੰ ਭਵਿੱਖ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੀ ਦੇਸ਼ ਲਈ ਹੋਰ ਤਗਮੇ ਜਿੱਤਣ ਦਾ ਪੂਰਾ ਯਤਨ ਕਰੇਗੀ। 
ਇਸ ਤੋਂ ਇਲਾਵਾ ਹਰਜਿੰਦਰ ਕੌਰ ਨੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸਦੀ ਤਸਵੀਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਾਲ ਆਫ ਫੇਮ ਉਤੇ ਵੀ ਲਗਾਈ ਹੋਈ ਹੈ।

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ