Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

15 ਅਗਸਤ ਮੌਕੇ ਐਵਾਰਡਾਂ ਲਈ ਫਾਰਮ 10 ਅਗਸਤ ਤੱਕ ਜਮ੍ਹਾਂ ਕਰਵਾਉਣ ਦੇ ਨਿਰਦੇਸ਼* : ਡਾ ਹਿਮਾਂਸ਼ੂ ਅਗਰਵਾਲ

August 04, 2026 06:43 PM
Arvinder Singh
ਪਟਿਆਲਾ  : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 15 ਅਗਸਤ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਸੁਤੰਤਰਤਾ ਦਿਵਸ ਮੌਕੇ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਦੇ ਐਵਾਰਡਾਂ ਸਬੰਧੀ ਸਾਰੇ ਫਾਰਮ 10 ਅਗਸਤ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਲਾਜ਼ਮੀ ਤੌਰ 'ਤੇ ਜਮ੍ਹਾਂ ਕਰਵਾਏ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਰੰਗਾਰੰਗ ਬਣਾਉਣ ਲਈ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਦੇਸ਼ ਭਗਤੀ ਦੇ ਗੀਤਾਂ 'ਤੇ ਆਧਾਰਿਤ ਕੋਰੀਓਗ੍ਰਾਫੀ ਪੇਸ਼ ਕੀਤੀ ਜਾਵੇਗੀ। ਮੀਟਿੰਗ ਦੌਰਾਨ ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
 
 

Have something to say? Post your comment