Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਰੋਟਰੀ ਕਲੱਬ ਵੱਲੋਂ ਕਸੋਲੀ ਦਾ ਮਨੋਰੰਜਕ ਟੂਰ

August 04, 2026 07:36 PM
Rozana Sehaj times

 

ਪਾਤੜਾਂ : ਰੋਟਰੀ ਕਲੱਬ ਪਾਤੜਾਂ ਨੇ ਰੋਟਰੀ ਸਾਲ 2026-27 ਦੀ ਸ਼ੁਰੂਆਤ ਮੌਕੇ ਆਪਣੇ ਮੈਂਬਰਾਂ ਲਈ ਹਿਮਾਚਲ ਪ੍ਰਦੇਸ਼ ਦੇ ਖੂਬਸੂਰਤ ਸੈਰ-ਸਪਾਟਾ ਸਥਾਨ ਕਸੌਲੀ ਵਿਖੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ। ਇਸ ਦੌਰੇ ਦੌਰਾਨ ਕਲੱਬ ਦੇ ਮੈਂਬਰਾਂ ਨੇ ਆਪਸੀ ਭਾਈਚਾਰੇ, ਸਾਂਝ ਅਤੇ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਕੁਦਰਤੀ ਨਜ਼ਾਰਿਆਂ ਦਾ ਭਰਪੂਰ ਆਨੰਦ ਮਾਣਿਆ। ਕਲੱਬ ਦੇ ਪ੍ਰਧਾਨ ਆਸ਼ੀਸ਼ ਗਰਗ ਨੇ ਕਿਹਾ ਕਿ ਅਜਿਹੇ ਪਰਿਵਾਰਕ ਅਤੇ ਮਨੋਰੰਜਕ ਪ੍ਰੋਗਰਾਮ ਮੈਂਬਰਾਂ ਵਿਚਕਾਰ ਏਕਤਾ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਕੱਤਰ ਸੁਮਿਤ ਸਿੰਗਲਾ ਅਤੇ ਖ਼ਜ਼ਾਨਚੀ ਅੰਕੁਸ਼ ਨੇ ਵੀ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਕਲੱਬ ਵੱਲੋਂ ਸਮਾਜ ਸੇਵਾ ਅਤੇ ਮੈਂਬਰਸ਼ਿਪ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਦੌਰੇ ਦੌਰਾਨ ਮੈਂਬਰਾਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਯਾਦਗਾਰ ਪਲਾਂ ਨੂੰ ਆਪਣੇ ਕੈਮਰਿਆਂ ਵਿੱਚ ਕੈਦ ਕੀਤਾ।

Have something to say? Post your comment