Monday, November 09, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Majha

ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ : ਸ. ਮੰਨਣ

August 04, 2026 07:45 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਮੰਨਣ ਨੇ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਦਾ ਨਿੱਜੀ ਚੈਨਲ ਨਾਲ ਕੀਤਾ ਇਕਰਾਰਨਾਮਾ ਜੁਲਾਈ 2023 ਵਿਚ ਸਮਾਪਤ ਹੋ ਚੁੱਕਾ ਹੈ, ਜਿਸ ਅਨੁਸਾਰ ਉਨ੍ਹਾਂ ਵੱਲ ਹੁਣ ਸਾਲਾਨਾ ਲੈਣਦਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸ. ਕਰਨੈਲ ਸਿੰਘ ਪੀਰਮੁਹੰਮਦ ਨੂੰ ਆਪਣੇ ਬਿਆਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪਾਸੋਂ ਜਾਣਕਾਰੀ ਪ੍ਰਾਪਤ ਕਰ ਲੈਣੀ ਚਾਹੀਦੀ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿਚ ਇਕ ਨਿੱਜੀ ਚੈਨਲ ਵੱਲ ਸ਼੍ਰੋਮਣੀ ਕਮੇਟੀ ਦਾ ਬਕਾਇਆ ਹੋਣ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਜਦੋਂ ਇਹ ਪ੍ਰਸਾਰਣ ਵੈੱਬ ਰਾਹੀਂ ਸ਼੍ਰੋਮਣੀ ਕਮੇਟੀ ਵੱਲੋਂ ਆਪ ਸ਼ੁਰੂ ਕੀਤਾ ਗਿਆ, ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪੱਤਰ ਦੀ ਰੌਸ਼ਨੀ ਵਿਚ ਸੰਗਤਾਂ ਦੀ ਮੰਗ ਅਤੇ ਭਾਵਨਾਵਾਂ ਅਨੁਸਾਰ ਨਿੱਜੀ ਸੈਟੇਲਾਈਟ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦਾ ਫੈਸਲਾ ਹੋਇਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ 2023 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਚਲਾਉਣ ਲਈ ਸੈਟਅੱਪ ਲਗਾਉਣ ਵਾਸਤੇ ਵੱਖ-ਵੱਖ ਕੰਪਨੀਆਂ ਨਾਲ ਚਰਚਾ ਹੋਈ ਸੀ, ਜਿਸ ’ਚ ਮਹੀਨਾਵਾਰ ਵੱਡੀ ਰਾਸ਼ੀ ਦਾ ਖਰਚ ਮੰਗਿਆ ਗਿਆ ਸੀ। ਸ. ਮੰਨਣ ਨੇ ਕਿਹਾ ਕਿ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਰਾਜਨੀਤੀ ਤਹਿਤ ਬਦਨਾਮ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸੰਗਤਾਂ ਨੂੰ ਵੀ ਅਜਿਹੇ ਬੇਲੋੜੇ ਦੋਸ਼ਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ।
 
 

Have something to say? Post your comment

More in Majha

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ